ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ''ਚ ਨਵਾਂ ਖੁਲਾਸਾ

07/28/2018 6:29:12 PM

ਅੰਮ੍ਰਿਤਸਰ : ਅੰਮ੍ਰਿਤਸਰ ਦੇ ਬਹੁਚਰਚਿਤ ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ਵਿਚ ਨਵਾਂ ਖੁਲਾਸਾ ਹੋਇਆ ਹੈ। ਅੱਜ ਅੰਮ੍ਰਿਤਸਰ ਪੁਲਸ ਵਲੋਂ ਇਸ ਮਾਮਲੇ ਵਿਚ ਦੂਜਾ ਚਾਲਾਨ ਪੇਸ਼ ਕੀਤਾ ਗਿਆ, ਜਿਸ ਵਿਚ ਪੁਲਸ ਵਲੋਂ ਖੁਲਾਸਾ ਕੀਤਾ ਗਿਆ ਹੈ ਕਿ ਇੰਦਰਪ੍ਰੀਤ ਚੱਢਾ ਦੇ ਦੋਵੇਂ ਹੱਥਾਂ ਤੋਂ ਗੰਨ ਪਾਊਡਰ ਦੇ ਨਿਸ਼ਾਨ ਨਹੀਂ ਮਿਲੇ ਹਨ। ਇਸ ਤੋਂ ਬਾਅਦ ਵੱਡਾ ਸਵਾਲ ਇਹ ਪੈਦਾ ਹੋ ਗਿਆ ਹੈ ਕਿ ਆਖਿਰ ਇੰਦਰਪ੍ਰੀਤ ਨੇ ਆਪਣੇ ਆਪ ਨੂੰ ਗੋਲੀ ਮਾਰੀ ਕਿਵੇਂ? ਇਸ ਮਾਮਲੇ ਵਿਚ ਇੰਦਰਪ੍ਰੀਤ ਦਾ ਬੇਟਾ ਅਨਮੋਲ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ। ਇਹ ਖੁਲਾਸਾ ਬਲੇਸਟਿਕ ਰਿਪੋਰਟ ਦੇ ਆਧਾਰ 'ਤੇ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੇ ਜਨਵਰੀ 'ਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ।