ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ''ਚ ਆਇਆ ਨਵਾਂ ਮੋੜ (ਵੀਡੀਓ)

Friday, Feb 08, 2019 - 06:32 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਬਹੁਚਰਚਿਤ ਇੰਦਰਪ੍ਰੀਤ ਸਿੰਘ ਚੱਢਾ ਖੁਦਕੁਸ਼ੀ ਮਾਮਲੇ 'ਚ ਨਵਾਂ ਮੋੜ ਆਇਆ ਹੈ। ਚੱਢਾ ਪਰਿਵਾਰ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ 'ਚ ਮੁੱਖ ਦੋਸ਼ੀ 'ਤੇ ਗਵਾਹਾਂ ਨੂੰ ਧਮਕਾਉਣ ਅਤੇ ਲਾਲਚ ਦੇਣ ਦੇ ਦੋਸ਼ ਲਗਾਏ ਹਨ। ਇੰਨਾ ਹੀ ਨਹੀਂ ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਮੁੱਖ ਦੋਸ਼ੀ ਸੁਰਜੀਤ ਸਿੰਘ ਜੋ ਕਿ ਜ਼ਮਾਨਤ 'ਤੇ ਬਾਹਰ ਹੈ, ਨੇ ਉਨ੍ਹਾਂ ਦੀ ਜ਼ਮੀਨ ਵੀ ਧੋਖੇ ਨਾਲ ਆਪਣੀ ਪਤਨੀ ਦੇ ਨਾਂ ਕਰਵਾ ਲਈ ਹੈ। ਪਰਿਵਾਰ ਨੇ ਫਾਸਟ ਟਰੈਕ ਅਦਾਲਤ 'ਚ ਕੇਸ ਚਲਾ ਕੇ ਜਲਦ ਇਨਸਾਫ ਦੇਣ ਦੀ ਮੰਗ ਕੀਤੀ ਹੈ। 
ਦੱਸ ਦੇਈਏ ਕਿ 3 ਜਨਵਰੀ 2018 ਨੂੰ ਇੰਦਰਪ੍ਰੀਤ ਚੱਢਾ ਨੇ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਸੀ। ਇਸ ਮਾਮਲੇ 'ਚ ਪੁਲਸ ਨੇ 8 ਲੋਕਾਂ ਖਿਲਾਫ ਕੇਸ ਦਰਜ ਕੀਤਾ ਸੀ। ਮ੍ਰਿਤਕ ਇੰਦਰਪ੍ਰੀਤ ਦੀ ਮਾਂ ਨੇ ਦੱਸਿਆ ਕਿ ਉਸ ਦੇ ਪੁੱਤਰ ਨੂੰ ਉਕਸਾਇਆ ਗਿਆ ਸੀ, ਜਿਸ ਤੋਂ ਬਾਅਦ ਇੰਦਰਪ੍ਰੀਤ ਨੇ ਆਤਮਹੱਤਿਆ ਕੀਤੀ। ਇੰਦਰਪ੍ਰੀਤ ਦੀ ਮਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।


author

Gurminder Singh

Content Editor

Related News