ਤੁਰਕੀ 'ਚ 'ਆਊਟਸਟੈਂਡਿੰਗ ਡਿਪਲੋਮੈਟਸ ਐਵਾਰਡ' ਜਿੱਤਣ ਵਾਲੀ ਮੋਗਾ ਦੀ ਇੰਦਰਪ੍ਰੀਤ ਕੌਰ ਦੀ ਹੋਈ ਮੌਤ

Monday, Dec 18, 2023 - 01:30 PM (IST)

ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ)- ਅਕਤੂਬਰ ਮਹੀਨੇ ਤੁਰਕੀ 'ਚ 'ਆਊਟਸਟੈਂਡਿੰਗ ਡਿਪਲੋਮੈਟਸ ਐਵਾਰਡ' ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੀ ਮੋਗਾ ਦੀ ਇੰਦਰਪ੍ਰੀਤ ਕੌਰ (18 ਸਾਲ) ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਸ ਦਾ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਇੰਦਰਪ੍ਰੀਤ ਦਾ ਬਲੱਡ ਪ੍ਰੈਸ਼ਰ ਵਧਿਆ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਧੀ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦੇ ਨਾਲ ਨਾਲ ਸਥਾਨਕ ਵਾਸੀਆਂ ਵਿਚ ਵੀ ਸੋਗ ਦੀ ਲਹਿਰ ਹੈ।

PunjabKesari

ਦੱਸਣਯੋਗ ਹੈ ਕਿ ਇੰਦਰਪ੍ਰੀਤ ਕੌਰ ਸਿੰਧੂ ਨੇ 62 ਦੇਸ਼ਾਂ ਦੇ 117 ਨੁਮਾਇੰਦਿਆਂ ਵਿਚੋਂ ਪੰਜਾਬਣ ਧੀ ਨੇ ਤੁਰਕੀ 'ਚ ਭਾਰਤ ਦਾ ਨਾਂ ਰੌਸ਼ਨ ਕਰਦੇ ਹੋਏ ਬੈਸਟ ਡਿਪਲੋਮੈਟ ਦਾ ਐਵਾਰਡ ਕੀਤਾ ਹਾਸਿਲ ਜਿੱਤਿਆ ਸੀ ਜਿਸ ਤੋਂ ਬਾਅਦ ਉਸ ਦਾ ਪਰਿਵਾਰ ਦੇ ਨਾਲ ਨਾਲ ਪ੍ਰਸ਼ਾਸਨ ਨੇ ਵੀ ਨਿੱਘਾ ਸਵਾਗਤ ਕੀਤਾ ਸੀ। ਇੰਦਰਪ੍ਰੀਤ ਬਾਰੇ ਖ਼ਾਸ ਗੱਲ ਇਹ ਵੀ ਰਹੀ ਕਿ ਭਾਰਤ ਦੀ ਨੁਮਾਇੰਦੀ ਕਰਨ ਵਾਲੀ ਇਸ ਬੱਚੀ ਨੂੰ 'ਦੇਸ਼ ਦੀਆਂ ਔਰਤਾਂ ਦੇ ਹੱਕ' ਵਿਸ਼ੇ 'ਤੇ ਬੋਲਣ ਦਾ ਮੌਕਾ ਦਿੱਤਾ ਗਿਆ ਸੀ। ਮੋਗਾ ਜ਼ਿਲ੍ਹੇ ਦੀ ਇਸ ਧੀ ਨੇ ਬਹੁਤ ਹੀ ਤਰਕ ਨਾਲ ਆਪਣੇ ਵਿਸ਼ੇ ਨੂੰ ਜੱਜਾਂ ਦੇ ਸਾਹਮਣੇ ਪੇਸ਼ ਕੀਤਾ, ਜਿਸ ਤੋਂ ਪ੍ਰਭਾਵਿਤ ਹੋ ਕੇ ਸੰਸਥਾ ਵੱਲੋਂ ਇੰਦਰਪ੍ਰਰੀਤ ਸਿੱਧੂ ਨੂੰ ਸਭ ਤੋਂ ਬੈਸਟ ਐਵਾਰਡ ਯਾਨੀ ਆਊਟ ਸਟੈਂਡਿੰਗ ਡਿਪੋਮੈਟਿਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਜਿਸ ਨਾਲ ਇੰਦਰਪ੍ਰਰੀਤ ਕੌਰ ਨੂੰ ਸਭ ਤੋਂ ਘੱਟ ਉਮਰ 18 ਸਾਲ ਵਿਚ ਸੰਸਾਰ ਪੱਧਰ 'ਤੇ ਔਰਤਾਂ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲੀ ਪਹਿਲੀ ਭਾਰਤੀ ਲੜਕੀ ਹੋਣ ਦਾ ਮਾਣ ਪ੍ਰਾਪਤ ਹੋਇਆ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


DIsha

Content Editor

Related News