ਭਾਰਤ-ਪਾਕਿ ਸਰਹੱਦ ਨੂੰ ਪਾਰ ਕਰਨ ਵਾਲੇ ਵਿਅਕਤੀ ’ਤੇ BSF ਨੇ ਚਲਾਈਆਂ ਗੋਲੀਆਂ, ਹੋਈ ਮੌਤ

Tuesday, Dec 21, 2021 - 03:52 PM (IST)

ਭਾਰਤ-ਪਾਕਿ ਸਰਹੱਦ ਨੂੰ ਪਾਰ ਕਰਨ ਵਾਲੇ ਵਿਅਕਤੀ ’ਤੇ BSF ਨੇ ਚਲਾਈਆਂ ਗੋਲੀਆਂ, ਹੋਈ ਮੌਤ

ਗੁਰਦਾਸਪੁਰ (ਜ.ਬ, ਗੁਰਪ੍ਰੀਤ) - ਗੁਰਦਾਸਪੁਰ ਦੇ ਅਧੀਨ ਆਉਂਦੀ ਦੀ ਬੀ.ਓ.ਪੀ. ਬਸੰਤਰ ਵਿਖੇ ਬੀ.ਐੱਸ.ਐੱਫ. ਜਵਾਨਾਂ ਨੇ ਭਾਰਤ-ਪਾਕਿ ਸਰਹੱਦ ’ਤੇ ਲੱਗੀ ਕੰਟੀਲੀ ਤਾਰ ਨੂੰ ਪਾਰ ਕਰਦੇ ਹੋਏ ਇੱਕ ਅਣਪਛਾਤੇ ਵਿਅਕਤੀ ਨੂੰ ਗੋਲੀ ਮਾਰ ਕੇ ਢੇਰ ਕਰ ਦਿੱਤਾ। ਬੀ.ਐੱਸ.ਐੱਫ. ਨੇ ਜਵਾਨਾਂ ਨੇ ਵਿਅਕਤੀ ਦੀ ਲਾਸ਼ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਡੇਰਾ ਬਾਬਾ ਨਾਨਕ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋਈ ਪਰ ਉਹ ਭਾਰਤੀ ਹੈ, ਜੋ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ’ਚ ਸੀ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਥਾਣਾ ਇੰਚਾਰਜ਼ ਅਵਤਾਰ ਸਿੰਘ ਨੇ ਦੱਸਿਆ ਕਿ ਸੋਮਵਾਰ ਦੀ ਰਾਤ ਨੂੰ ਬੀ.ਓ.ਪੀ. ਫਾਰਵਰਡ ਪੋਸਟ ’ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੇ ਰਾਤ ਦੇ ਸਮੇਂ ਪਾਕਿਸਤਾਨ ਡਰੋਨ ਦੀ ਹਲਚਲ ਦੇਖੀ ਸੀ। ਡਰੋਨ ਦੀ ਆਵਾਜ਼ ਸੁਣਦੇ ਸਾਰ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਡਰੋਨ ਦੀ ਭਾਰਤੀ ਖੇਤਰ ਵਿੱਚ ਆਉਣ ਦੀ ਕੋਸ਼ਿਸ਼ ਨਾਕਾਮ ਹੋ ਗਈ। ਇਸ ਤੋਂ ਬਾਅਦ ਪੁਲਸ ਪਾਰਟੀ ਅਤੇ ਬੀ.ਐੱਸ.ਐੱਫ. ਵਲੋਂ ਸਰਚ ਅਪ੍ਰੇਸ਼ਨ ਵੀ ਚਲਾਇਆ ਗਿਆ। 

ਪੜ੍ਹੋ ਇਹ ਵੀ ਖ਼ਬਰ - ਕਪੂਰਥਲਾ ਬੇਅਦਬੀ ਮਾਮਲਾ: ਬਿਹਾਰ ਦੀ ਜਨਾਨੀ ਨੇ ਮ੍ਰਿਤਕ ਮੁਲਜ਼ਮ ਨੂੰ ਪਹਿਲਾਂ ਦੱਸਿਆ ਭਰਾ, ਫੋਟੋ ਵੇਖ ਕੀਤਾ ਇਨਕਾਰ

ਉਨ੍ਹਾਂ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 6:45 ਵਜੇ ਬੀ.ਓ.ਪੀ. ਬਸੰਤਰ ’ਤੇ ਤਾਇਨਾਤ ਬੀ.ਐੱਸ.ਐੱਫ. ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਨੇੜੇ ਕੰਡਿਆਲੀ ਤਾਰ ਨੂੰ ਭਾਰਤ ਵਾਲੇ ਪਾਸੇ ਤੋਂ ਪਾਰ ਕਰ ਕਰਨ ਜਾ ਰਹੇ ਇਕ ਵਿਆਕਤੀ ਨੂੰ ਦੇਖਿਆ। ਉਨ੍ਹਾਂ ਨੇ ਪਹਿਲਾ ਉਸ ਨੂੰ ਅਲਰਟ ਕੀਤਾ, ਜਦੋਂ ਉਹ ਨਹੀਂ ਰੁਕਿਆ ਤਾਂ ਉਸ ’ਤੇ ਫਾਇਰ ਕਰ ਉਸ ਨੂੰ ਢੇਰ ਕਰ ਦਿੱਤਾ ਗਿਆ। ਮ੍ਰਿਤਕ ਦੀ ਉਮਰ ਕਰੀਬ 40 ਸਾਲ ਦੱਸੀ ਜਾ ਰਿਹਾ ਹੈ। ਉਧਰ ਪੁਲਸ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਕੇਸ ਦਰਜ ਕਰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)


author

rajwinder kaur

Content Editor

Related News