ਆਪ੍ਰੇਸ਼ਨ ਸਿੰਦੂਰ ਤਹਿਤ ਭਾਰਤ ਦਾ ਪਾਕਿ ਨੂੰ ਸਖ਼ਤ ਸੁਨੇਹਾ, ਜੰਗ ਸਿਰਫ਼ ਸਾਡੀਆਂ ਫ਼ੌਜਾਂ ਹੀ ਨਹੀਂ ਸਗੋਂ ...

Monday, May 12, 2025 - 10:59 AM (IST)

ਆਪ੍ਰੇਸ਼ਨ ਸਿੰਦੂਰ ਤਹਿਤ ਭਾਰਤ ਦਾ ਪਾਕਿ ਨੂੰ ਸਖ਼ਤ ਸੁਨੇਹਾ, ਜੰਗ ਸਿਰਫ਼ ਸਾਡੀਆਂ ਫ਼ੌਜਾਂ ਹੀ ਨਹੀਂ ਸਗੋਂ ...

ਜਲੰਧਰ (ਸੂਰਜ ਠਾਕੁਰ)-ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨ ਖ਼ਿਲਾਫ਼ ਆਪ੍ਰੇਸ਼ਨ ਸਿੰਦੂਰ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰੱਖਿਆ ’ਚ ਇਕ ਮੀਲ ਪੱਥਰ ਸਾਬਤ ਹੋਇਆ ਹੈ। ਇਸ ਆਪ੍ਰੇਸ਼ਨ ਨੇ ਪਾਕਿਸਤਾਨ ਨੂੰ ਇਕ ਸਖ਼ਤ ਸੰਦੇਸ਼ ਇਹ ਵੀ ਦੇ ਦਿੱਤਾ ਹੈ ਕਿ ਜੰਗ ਸਿਰਫ਼ ਸਾਡੀਆਂ ਫ਼ੌਜਾਂ ਹੀ ਨਹੀਂ ਸਗੋਂ ਪੂਰਾ ਭਾਰਤ ਲੜਦਾ ਹੈ। ਹੁਣ ਇਹ ਮੰਨਿਆ ਜਾ ਰਿਹਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਨੂੰ ਲੈ ਕੇ ਪਹਿਲਗਾਮ ਹਮਲੇ ਅਤੇ ਹੁਣ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਕਸ਼ਮੀਰ ਦੀ ਤਸਵੀਰ ਹੀ ਬਦਲ ਜਾਵੇਗੀ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਜੰਗ ’ਚ ਪੂਰੀ ਕਸ਼ਮੀਰ ਘਾਟੀ ਦੇਸ਼ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੀ। ਪਹਿਲਗਾਮ ਹਮਲੇ ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਕਸ਼ਮੀਰ ’ਚ 25 ਅਪ੍ਰੈਲ ਨੂੰ ਜੁੰਮੇ ਦੀ ਨਮਾਜ਼ ਤੋਂ ਬਾਅਦ ਸ਼੍ਰੀਨਗਰ ਦੀ ਜਾਮੀਆ ਮਸਜ਼ਿਦ ਤੋਂ ਲੋਕਾਂ ਨੇ ਪਾਕਿਸਤਾਨ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ, ਹਾਲਾਂਕਿ ਪਿਛਲੇ ਸਮੇਂ ’ਤੇ ਝਾਤ ਮਾਰੀਏ ਤਾਂ 2019 ’ਚ ਜੁੰਮੇ ਦੀਆਂ ਨਮਾਜ਼ਾਂ ਤੋਂ ਬਾਅਦ ਫ਼ੌਜ ’ਤੇ ਪੱਥਰਬਾਜ਼ੀ ਦੀਆਂ ਘਟਨਾਵਾਂ ਆਮ ਸਨ।

ਇਹ ਵੀ ਪੜ੍ਹੋ: ਇਕ ਵਾਰ ਫਿਰ ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਹੋ ਗਈ ਵੱਡੀ ਵਾਰਦਾਤ

ਘਾਟੀ ’ਚ ਅਜੇ ਵੀ ਗੱਦਾਰਾਂ ਦੀ ਕਮੀ ਨਹੀਂ
ਕਸ਼ਮੀਰ ਦੇ ਲੋਕਾਂ ਵੱਲੋਂ ਪਾਕਿਸਤਾਨ ਦੇ ਸਪਾਂਸਰਡ ਅੱਤਵਾਦ ਖ਼ਿਲਾਫ਼ ਪਹਿਲੀ ਵਾਰ ਖੁੱਲ੍ਹ ਕੇ ਆਵਾਜ਼ ਉਠਾਉਣੀ ਇਕ ਵੱਡੀ ਤਬਦੀਲੀ ਦਾ ਸੰਕੇਤ ਹੈ। ਕਸ਼ਮੀਰੀ ਨੌਜਵਾਨਾਂ ਦਾ ਇਕ ਵੱਡਾ ਹਿੱਸਾ ਅੱਤਵਾਦ ਖ਼ਿਲਾਫ਼ ਲਾਮਬੰਦ ਹੋ ਚੁੱਕਾ ਹੈ। ਹਾਲਾਂਕਿ ਇਹ ਕਹਿਣਾ ਅਜੇ ਜਲਦਬਾਜ਼ੀ ਹੋਵੇਗੀ ਕਿ ਕਸ਼ਮੀਰ ’ਚ ਸਥਿਤੀ ਅਚਾਨਕ ਬਦਲ ਜਾਵੇਗੀ ਕਿਉਂਕਿ ਖ਼ਫ਼ੀਆ ਰਿਪੋਰਟਾਂ ਦੱਸਦੀਆਂ ਹਨ ਕਿ ਘਾਟੀ ਵਿਚ ਅਜੇ ਵੀ ਗੱਦਾਰਾਂ ਦੀ ਕੋਈ ਕਮੀ ਨਹੀਂ ਹੈ। ਇਸ ਲਈ ਕਸ਼ਮੀਰੀ ਨੌਜਵਾਨਾਂ ਨੂੰ ਹੋਰ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਉਹ ਇਨ੍ਹਾਂ ਗੱਦਾਰਾਂ ਦਾ ਪਰਦਾਫਾਸ਼ ਕਰਕੇ ਸੁਰੱਖਿਆ ਏਜੰਸੀਆਂ ਦੀ ਮਦਦ ਕਰ ਸਕਣ।

PunjabKesari

ਅੱਤਵਾਦੀ ਸੰਗਠਨਾਂ ਨੇ ਕਿਉਂ ਬਦਲੀ ਰਣਨੀਤੀ?
ਮਾਹਿਰਾਂ ਦਾ ਕਹਿਣਾ ਹੈ ਕਿ ਧਾਰਾ 370 ਅਤੇ 35ਏ ਨੂੰ ਖ਼ਤਮ ਕਰਨ ਤੋਂ ਬਾਅਦ ਕਸ਼ਮੀਰ ਦੇ ਨੌਜਵਾਨਾਂ ’ਚ ਮਾਨਸਿਕ ਤੌਰ ’ਤੇ ਬਹੁਤ ਬਦਲਾਅ ਆਇਆ ਹੈ। ਧਾਰਾ 370 ਨੂੰ ਖ਼ਤਮ ਕਰਨ ਤੋਂ ਪਹਿਲਾਂ ਖੇਤਰੀ ਰਾਜਨੀਤਿਕ ਪਾਰਟੀਆਂ ਘਾਟੀ ’ਚ ਪਾਕਿਸਤਾਨ ਦੇ ਸਪਾਂਸਰਡ ਅੱਤਵਾਦ ਨੂੰ ਨਜ਼ਰਅੰਦਾਜ਼ ਕਰਦੀਆਂ ਸਨ, ਜਿਸ ਕਾਰਨ ਕਸ਼ਮੀਰ ਕੁਸ਼ਾਸਨ, ਭ੍ਰਿਸ਼ਟਾਚਾਰ ਅਤੇ ਤਾਨਾਸ਼ਾਹੀ ਸ਼ਾਸਨ ਦਾ ਸ਼ਿਕਾਰ ਸੀ।
ਹਾਲਾਂਕਿ 2019 ਤੋਂ ਬਾਅਦ ਕੇਂਦਰ ਸਰਕਾਰ ਨੇ ਵੱਖਵਾਦ ਅਤੇ ਓਵਰਗਰਾਊਂਡ ਸਮਰਥਕਾਂ (ਓ. ਜੀ. ਡਬਲਿਊ.) ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰ ਦਿੱਤਾ ਹੈ। ਇਹੀ ਕਾਰਨ ਹੈ ਕਿ ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨੇ ਵੀ ਆਪਣੀ ਰਣਨੀਤੀ ਬਦਲੀ ਅਤੇ ਕਸ਼ਮੀਰ ਟਾਈਗਰਜ਼, ਜੈਸ਼-ਏ-ਮੁਹੰਮਦ ਦੇ ਪੀਪਲਜ਼ ਐਂਟੀ ਫਸਿਸਟ ਫਰੰਟ ਅਤੇ ਲਸ਼ਕਰ-ਏ-ਤੋਇਬਾ ਦੇ ਟੀ. ਆਰ. ਐੱਫ਼. ਵਰਗੇ ਸੰਗਠਨ ਬਣਾ ਲਏ।

ਇਹ ਵੀ ਪੜ੍ਹੋ: ਟੂਰਨਾਮੈਂਟ ਖੇਡਣ ਜਾਂਦੇ ਸਮੇਂ ਪੰਜਾਬ 'ਚ 6 ਕਬੱਡੀ ਖਿਡਾਰੀਆਂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਦਰਦਨਾਕ ਮੌਤ

ਟੀ. ਆਰ. ਐੱਫ਼. ਨੂੰ ਆਉਣਾ ਪਿਆ ਬੈਕਫੁਟ ’ਤੇ
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕਸ਼ਮੀਰ ਦੇ ਲੋਕਾਂ ਨੇ ਜਿਸ ਤਰ੍ਹਾਂ ਆਪਣਾ ਵਿਰੋਧ ਪ੍ਰਦਰਸ਼ਨ ਕੀਤਾ, ਉਸ ਨੂੰ ਵੇਖ ਕੇ ਪਾਕਿਸਤਾਨ ਨੂੰ ਵੀ ਵੱਡਾ ਝਟਕਾ ਲੱਗਾ ਕਿਉਂਕਿ ਪਿਛਲੇ 35 ਸਾਲਾਂ ’ਚ ਇਹ ਪਹਿਲੀ ਵਾਰ ਸੀ ਕਿ ਇੰਨੇ ਵੱਡੇ ਪੱਧਰ ’ਤੇ ਪਾਕਿਸਤਾਨ ਦੇ ਸਪਾਂਸਰਡ ਅੱਤਵਾਦ ਖ਼ਿਲਾਫ਼ ਕਸ਼ਮੀਰੀ ਲੋਕ ਸੜਕਾਂ ’ਤੇ ਉੱਤਰ ਆਏ ਸਨ।
ਇਸ ਮਾਮਲੇ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਇਹੀ ਕਾਰਨ ਹੈ ਕਿ ਟੀ. ਆਰ. ਐੱਫ਼. ਨੇ ਪਹਿਲਗਾਮ ਹਮਲੇ ਦੀ ਜ਼ਿੰਮੇਵਾਰੀ ਤੋਂ ਆਪਣੇ ਹੱਥ ਪਿੱਛੇ ਖਿੱਚ ਲਏ। ਟੀ. ਆਰ. ਐੱਫ਼. ਨੂੰ ਘਬਰਾਹਟ ’ਚ ਬੈਕਫੁਟ ’ਤੇ ਆਉਣਾ ਪਿਆ ਅਤੇ ਕਹਿਣਾ ਪਿਆ ਕਿ ਇਹ ਹਮਲਾ ਕਸ਼ਮੀਰ ’ਚ ਬਾਗ਼ੀ ਆਵਾਜ਼ਾਂ ਨੂੰ ਬਦਨਾਮ ਕਰਨ ਲਈ ਇਕ ਯੋਜਨਾਬੱਧ ਮੁਹਿੰਮ ਦਾ ਹਿੱਸਾ ਹੈ।

ਇਹ ਵੀ ਪੜ੍ਹੋ: ਪਾਣੀਆਂ 'ਤੇ ਡਾਕੇ ਦੀ ਕੋਸ਼ਿਸ਼ ਵਿਰੁੱਧ BBMB 'ਤੇ ਫਿਰ ਤੱਤੇ ਹੋਏ CM ਮਾਨ, ਦਿੱਤਾ ਵੱਡਾ ਬਿਆਨ (ਵੀਡੀਓ)

ਕਸ਼ਮੀਰ ’ਚ ਪ੍ਰਵਾਸੀ ਅੱਤਵਾਦੀਆਂ ਦੇ ਨਿਸ਼ਾਨੇ ’ਤੇ
ਟੀ. ਆਰ. ਐੱਫ਼. ਇਹ ਸਾਬਤ ਕਰਨਾ ਚਾਹੁੰਦਾ ਸੀ ਕਿ ਕਸ਼ਮੀਰੀ ਅਜੇ ਵੀ ਅੱਤਵਾਦੀਆਂ ਦੀ ਮੁਹਿੰਮ ਨਾਲ ਖੜ੍ਹੇ ਹਨ। ਭਾਰਤੀ ਅਧਿਕਾਰੀਆਂ ਅਨੁਸਾਰ ਕਸ਼ਮੀਰ ’ਚ ਹਿੰਦੂਆਂ, ਸਿੱਖਾਂ, ਪ੍ਰਵਾਸੀ ਮਜ਼ਦੂਰਾਂ ਅਤੇ ਪੁਲਸ ਵਾਲਿਆਂ ਦੀ ਹੱਤਿਆ ਕਰਕੇ ਟੀ. ਆਰ. ਐੱਫ਼. ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਕਸ਼ਮੀਰ ਬਾਹਰੀ ਲੋਕਾਂ ਲਈ ਕਿੰਨਾ ਖ਼ਤਰਨਾਕ ਹੈ। ਉਹ ਆਪਣੀ ਹਿੰਸਾ ਨੂੰ ਹੱਕਾਂ ਦੀ ਲੜਾਈ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਨਾਲ ਜੰਗਬੰਦੀ ਤੋਂ ਬਾਅਦ ਕੇਂਦਰ ਸਰਕਾਰ ਨੂੰ ਕਸ਼ਮੀਰ ’ਚ ਝੂਠਾ ਪ੍ਰਚਾਰ ਕਰਨ ਵਾਲੇ ਸੋਸ਼ਲ ਮੀਡੀਆ ਨੈੱਟਵਰਕ ’ਤੇ ਵੀ ਲਗਾਮ ਲਾਉਣੀ ਪਵੇਗੀ। ਪਾਕਿਸਤਾਨ ਇੰਟਰਨੈੱਟ ਅਤੇ ਆਪਣੇ ਸੋਸ਼ਲ ਮੀਡੀਆ ਦੇ ਫਰਜ਼ੀ ਖਾਤਿਆਂ ਰਾਹੀਂ ਕਸ਼ਮੀਰੀਆਂ ਦੀਆਂ ਭਾਵਨਾਵਾਂ ਨਾਲ ਖੇਡਣਾ ਬੰਦ ਨਹੀਂ ਕਰੇਗਾ। ਕਸ਼ਮੀਰੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਾਉਣ ਦੀ ਵੀ ਲੋੜ ਹੈ।

ਮਾਰੇ ਜਾ ਚੁੱਕੇ ਹਨ 108 ਟੀ. ਆਰ. ਐੱਫ਼. ਦੇ ਅੱਤਵਾਦੀ
ਦਿ ਰਜ਼ਿਸਟੈਂਸ ਫਰੰਟ (ਟੀ. ਆਰ. ਐੱਫ਼.) ਦਾ ਪਹਿਲੀ ਵਾਰ ਜਨਤਕ ਤੌਰ ’ਤੇ ਜ਼ਿਕਰ ਮਈ 2020 ’ਚ ਤਤਕਾਲੀ ਭਾਰਤੀ ਫ਼ੌਜ ਮੁਖੀ ਜਨਰਲ ਮੁਕੁੰਦ ਨਰਵਣੇ ਨੇ ਕੀਤਾ ਸੀ। ਭਾਰਤੀ ਸਮਾਚਾਰ ਏਜੰਸੀ ਏ. ਐੱਨ. ਆਈ. ਨੂੰ ਦਿੱਤੀ ਇਕ ਇੰਟਰਵਿਊ ’ਚ ਜਨਰਲ ਨਰਵਣੇ ਨੇ ਕਿਹਾ ਸੀ ਕਿ ਮੈਂ ਇਸ ਨੂੰ ਟੈਰਰ ਰੀਵਾਈਵਲ ਫਰੰਟ ਕਹਾਂਗਾ। ਇਹ ਵੱਖਰੇ ਨਾਂ ਵਾਲਾ ਇਕ ਹੋਰ ਅੱਤਵਾਦੀ ਸੰਗਠਨ ਹੈ। ਇਸ ਅੱਤਵਾਦੀ ਸੰਗਠਨ ਨੂੰ ਸਰਹੱਦ ਪਾਰ ਤੋਂ ਸਮਰਥਨ ਮਿਲ ਰਿਹਾ ਹੈ। ਇਸ ਨਾਲ ਢੁੱਕਵੇਂ ਢੰਗ ਨਾਲ ਨਜਿੱਠਿਆ ਜਾਵੇਗਾ। ਭਾਰਤ ਸਰਕਾਰ ਦੇ ਅੰਕੜਿਆਂ ਅਨੁਸਾਰ 2022 ਵਿਚ ਜੰਮੂ-ਕਸ਼ਮੀਰ ’ਚ 172 ਅੱਤਵਾਦੀ ਮਾਰੇ ਗਏ ਸਨ। ਇਨ੍ਹਾਂ ’ਚੋਂ 108 ਟੀ. ਆਰ. ਐੱਫ਼. ਨਾਲ ਸਬੰਧਤ ਹਨ। ਉਥੇ ਹੀ ਅਪ੍ਰੈਲ 2020 ਤੋਂ ਹੁਣ ਤੱਕ 25 ਤੋਂ ਵੱਧ ਹਮਲਿਆਂ ’ਚ ਟੀ. ਆਰ. ਐੱਫ਼. ਸ਼ਾਮਲ ਰਿਹਾ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਵਿਚ ਬਲੈਕਆਊਟ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਐਲਾਨ (ਵੀਡੀਓ)

ਕਿਵੇਂ ਕੰਮ ਕਰਦਾ ਹੈ ਟੀ. ਆਰ. ਐੱਫ਼.
ਜਨਵਰੀ 2023 ਵਿਚ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਟੀ. ਆਰ. ਐੱਫ਼. ਨੂੰ ਅੱਤਵਾਦੀ ਸੰਗਠਨ ਐਲਾਨਿਆ ਸੀ। ਉਸ ਸਮੇਂ ਜਾਰੀ ਇਕ ਨੋਟੀਫਿਕੇਸ਼ਨ ’ਚ ਗ੍ਰਹਿ ਮੰਤਰਾਲੇ ਨੇ ਕਿਹਾ ਸੀ ਕਿ 2019 ’ਚ ਹੋਂਦ ਵਿਚ ਆਇਆ ਟੀ. ਆਰ. ਐੱਫ਼. ਲਸ਼ਕਰ-ਏ-ਤੋਇਬਾ ਦਾ ਫਰੰਟ ਸੰਗਠਨ ਹੈ। ਨੋਟੀਫਿਕੇਸ਼ਨ ਦੇ ਅਨੁਸਾਰ ਟੀ. ਆਰ. ਐੱਫ਼. ਅੱਤਵਾਦੀ ਗਤੀਵਿਧੀਆਂ ਨੂੰ ਭੜਕਾਉਣ ਲਈ ਆਨਲਾਈਨ ਮਾਧਿਅਮ ਰਾਹੀਂ ਨੌਜਵਾਨਾਂ ਦੀ ਭਰਤੀ ਕਰਦਾ ਹੈ ਅਤੇ ਅੱਤਵਾਦੀ ਗਤੀਵਿਧੀਆਂ ਦਾ ਪ੍ਰਚਾਰ ਫੈਲਾਉਣ, ਅੱਤਵਾਦੀਆਂ ਦੀ ਘੁਸਪੈਠ ਕਰਵਾਉਣ ਅਤੇ ਪਾਕਿਸਤਾਨ ਤੋਂ ਜੰਮੂ-ਕਸ਼ਮੀਰ ’ਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ’ਚ ਸ਼ਾਮਲ ਰਹਿੰਦਾ ਹੈ।

ਇਹ ਵੀ ਪੜ੍ਹੋ: ਭਾਰਤ-ਪਾਕਿ ਸੀਜ਼ਫਾਇਰ ਮਗਰੋਂ ਵੀ ਪੰਜਾਬ ਦੇ ਇਸ ਜ਼ਿਲ੍ਹੇ 'ਚ ਪਾਬੰਦੀਆਂ ਲਾਗੂ! DC ਨੇ ਜਾਰੀ ਕੀਤੇ ਹੁਕਮ

ਪਾਕਿਸਤਾਨ ’ਤੇ ਨਹੀਂ ਕੀਤਾ ਜਾ ਸਕਦਾ ਭਰੋਸਾ
ਧਾਰਾ 370 ਹਟਾਏ ਜਾਣ ਤੋਂ ਬਾਅਦ ਪਿਛਲੇ ਕੁਝ ਸਾਲਾਂ ਵਿਚ ਵੱਡੀ ਗਿਣਤੀ ’ਚ ਸੈਲਾਨੀ ਕਸ਼ਮੀਰ ਪਹੁੰਚ ਰਹੇ ਹਨ। ਜੰਮੂ-ਕਸ਼ਮੀਰ ਸਰਕਾਰ ਦੇ ਅੰਕੜਿਆਂ ਅਨੁਸਾਰ ਸਾਲ 2023 ਤੋਂ ਹੁਣ ਤੱਕ 20 ਲੱਖ ਤੋਂ ਵੱਧ ਸੈਲਾਨੀ ਕਸ਼ਮੀਰ ਪਹੁੰਚੇ ਹਨ। ਭਾਰਤ ਨੇ ਕਸ਼ਮੀਰ ਨੂੰ ਇਕ ਮਜ਼ਬੂਤ ​​ਸੜਕੀ ਬੁਨਿਆਦੀ ਢਾਂਚੇ ਅਤੇ ਰੇਲ ਨੈੱਟਵਰਕ ਨਾਲ ਜੋੜਨ ਲਈ ਵੀ ਯਤਨ ਤੇਜ਼ ਕਰ ਦਿੱਤੇ ਹਨ। 19 ਅਪ੍ਰੈਲ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੰਮੂ ਦਾ ਦੌਰਾ ਕਰਕੇ ਜੰਮੂ-ਕਸ਼ਮੀਰ ਨੂੰ ਜੋੜਨ ਵਾਲੀ ਰੇਲ ਸੇਵਾ ਦਾ ਉਦਘਾਟਨ ਕਰਨਾ ਸੀ। ਹਾਲਾਂਕਿ ਬਾਅਦ ਵਿਚ ਇਹ ਦੌਰਾ ਮੁਲਤਵੀ ਕਰ ਦਿੱਤਾ ਗਿਆ। ਮਾਹਿਰਾਂ ਅਨੁਸਾਰ ਪਾਕਿਸਤਾਨ ’ਤੇ ਅਜੇ ਵੀ ਭਰੋਸਾ ਨਹੀਂ ਕੀਤਾ ਜਾ ਸਕਦਾ। ਕਸ਼ਮੀਰੀ ਲੋਕਾਂ ’ਚ ਜੋ ਪਾਕਿਸਤਾਨੀ ਅੱਤਵਾਦ ਖ਼ਿਲਾਫ਼ ਅਲਖ ਜਾਗੀ ਹੈ, ਉਸ ਨੂੰ ਉਤਸ਼ਾਹਤ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ: ਭਾਰਤ-ਪਾਕਿ ਵਿਚਾਲੇ ਬਣੇ ਜੰਗ ਦੇ ਹਾਲਾਤ ਦਰਮਿਆਨ ਡੇਰਾ ਬਿਆਸ ਨੇ ਸਤਿਸੰਗ ਘਰਾਂ 'ਚ ਲਾਏ ਲੰਗਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News