ਭਾਰਤ ਬੰਦ ਦੌਰਾਨ ਭਾਰਤੀ ਕਿਸਾਨ ਉਗਰਾਹਾਂ ਨੇ ਦਿੱਤਾ ਵਿਸ਼ਾਲ ਧਰਨਾ, ਕਿਸਾਨ ਬੀਬੀਆਂ ਨੇ ਵੀ ਕੀਤੀ ਸ਼ਮੂਲੀਅਤ

Monday, Sep 27, 2021 - 02:50 PM (IST)

ਭਾਰਤ ਬੰਦ ਦੌਰਾਨ ਭਾਰਤੀ ਕਿਸਾਨ ਉਗਰਾਹਾਂ ਨੇ ਦਿੱਤਾ ਵਿਸ਼ਾਲ ਧਰਨਾ, ਕਿਸਾਨ ਬੀਬੀਆਂ ਨੇ ਵੀ ਕੀਤੀ ਸ਼ਮੂਲੀਅਤ

ਚੀਮਾ ਮੰਡੀ (ਤਰਲੋਚਨ ਗੋਇਲ) - ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਤਕਰੀਬਨ 1 ਸਾਲ ਤੋਂ ਸੰਘਰਸ਼ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰਦੀਆਂ ਕਿਸਾਨ ਸੰਯੁਕਤ ਮੋਰਚੇ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ। ਭਾਰਤ ਬੰਦ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਕਸਬੇ ਦੇ ਮੇਨ ਚੌਕ ਵਿੱਚ ਸੁਨਾਮ ਮਾਨਸਾ ਮੇਨ ਰੋਡ ਜਾਮ ਕਰਕੇ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਦੌਰਾਨ ਭਾਰੀ ਗਿਣਤੀ ਵਿੱਚ ਕਿਸਾਨ ਬੀਬੀਆਂ ਨੇ ਵੀ ਸ਼ਮੂਲੀਅਤ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ : ਵਿਦੇਸ਼ ’ਚ ਰਹਿੰਦੀ ਫੇਸਬੁੱਕ ਫਰੈਂਡ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਟਿਕਟਾਕ ਸਟਾਰ ਨੇ ਖਾਧਾ ਜ਼ਹਿਰ

ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਚ ਖੇਡ ਕੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਨੂੰ ਖ਼ਤਮ ਕਰਨ ’ਤੇ ਲੱਗੀ ਹੋਈ ਹੈ। ਇਸ ਮੌਕੇ ਉਨ੍ਹਾਂ ਕਿਸਾਨ ਅੰਦੋਲਨ ਨੂੰ ਹਰ ਵਰਗ ਵੱਲੋਂ ਮਿਲ ਰਹੇ ਸਹਿਯੋਗ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਆਪਾ ਜਿੱਤ ਵੱਲ ਵੱਧ ਰਹੇ ਹਾਂ ਤੇ ਉਹ ਦਿਨ ਦੂਰ ਨਹੀਂ ਜਦੋਂ ਕੇਂਦਰ ਸਰਕਾਰ ਨੂੰ ਮੂੰਹ ਦੀ ਖਾਣੀ ਪਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਨੇ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਰਾਮਸ਼ਰਨ ਸਿੰਘ ਉਗਰਾਹਾਂ, ਗੁਰਮੇਲ ਸਿੰਘ ਸ਼ਾਹਪੁਰ ਕਲਾਂ, ਸੁਖਪਾਲ ਸਿੰਘ ਮਾਣਕ, ਮਣਜੀਤ ਕੌਰ ਤੋਲਾਵਾਲ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਚੀਮਾ, ਆਂਗਣਵਾੜੀ ਯੂਨੀਅਨ ਆਦਿ ਨੇ ਵੀ ਸ਼ਮੂਲੀਅਤ ਕੀਤੀ।

ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ


author

rajwinder kaur

Content Editor

Related News