ਬੀ.ਐੱਸ.ਐੱਫ.ਹੱਥ ਲੱਗੀ ਵੱਡੀ ਸਫ਼ਲਤਾ, ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

Thursday, Oct 15, 2020 - 06:01 PM (IST)

ਬੀ.ਐੱਸ.ਐੱਫ.ਹੱਥ ਲੱਗੀ ਵੱਡੀ ਸਫ਼ਲਤਾ, ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ 'ਤੇ ਬੀ.ਐੱਸ.ਐੱਫ ਨੇ ਕਰੀਬ 2 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਕਰੀਬ 10 ਕਰੋੜ 5 ਲੱਖ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਆੜ੍ਹਤੀਆਂ ਨੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਮੀਟਿੰਗ ਦਾ ਕੀਤਾ ਬਾਈਕਾਟ

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਸਰਹੱਦ 'ਤੇ ਬੀ.ਓ.ਪੀ. ਪਛਾੜੀਆ ਦੇ ਏਰੀਏ 'ਚ ਤਾਇਨਾਤ ਬੀ.ਐੱਸ.ਐੱਫ. 136 ਬਟਾਲੀਅਨ ਦੇ ਜਵਾਨਾਂ ਨੇ ਇਕ ਪਲਾਸਟਿਕ ਦਾ ਸ਼ੱਕੀ ਬੈਗ ਦੇਖਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ ਕਰੀਬ 2 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਵਲੋਂ ਭੇਜੀ ਗਈ ਹੈ। ਪਿੰਲਰ ਨੰਬਰ 181/2 ਦੇ ਏਰੀਏ 'ਚ ਫੜ੍ਹੀ ਗਈ ਇਸ ਹੈਰੋਇਨ ਸਬੰਧੀ ਬੀ.ਐੱਸ.ਐੱਫ ਵਲੋਂ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪਿੰਡ ਮਹਾਬਧਰ 'ਚ ਕਿਸਾਨਾਂ ਨੇ ਘੇਰਿਆ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਦਾ ਕਾਫ਼ਲਾ


author

Shyna

Content Editor

Related News