ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ''ਤੇ ਕਰੋੜਾਂ ਦੀ ਹੈਰੋਇਨ ਬਰਾਮਦ

Friday, Nov 27, 2020 - 06:06 PM (IST)

ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ''ਤੇ ਕਰੋੜਾਂ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ 'ਤੇ ਬੀ. ਐੱਸ.ਐੱਫ. ਨੇ ਕਰੋੜਾਂ ਦੀ  ਹੈਰੋਇਨ ਬਰਾਮਦ ਕੀਤੀ ਹੈ, ਜਿਸ ਦਾ ਭਾਰ ਕਰੀਬ 6 ਕਿਲੋ 750 ਗ੍ਰਾਮ ਦੱਸਿਆ ਜਾ ਰਿਹਾ ਹੈ। ਫੜ੍ਹੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਕਰੀਬ 33 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਦਿੱਲੀ ਸਰਹੱਦ 'ਤੇ ਪਹੁੰਚੇ ਕਿਸਾਨਾਂ ਦੇ ਕਾਫ਼ਲੇ, ਖੇਤੀਬਾੜੀ ਮੰਤਰੀ ਨੇ ਅੰਦੋਲਨ ਖ਼ਤਮ ਕਰਨ ਦੀ ਕੀਤੀ ਅਪੀਲ 

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਬੀ.ਐੱਸ.ਐੱਫ. ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਤਸਕਰਾਂ ਵਲੋਂ ਫ਼ਿਰੋਜ਼ਪੁਰ ਬਾਰਡਰ ਦੀ ਬੀ.ਓ.ਪੀ. ਦੋਨਾ ਤੇਲੂ ਮਲ ਦੇ ਰਸਤੇ ਹੈਰੋਇਨ ਦੀ ਖੇਪ ਭੇਜੀ ਗਈ ਹੈ ਅਤੇ ਇਸ ਸੂਚਨਾ ਦੇ ਆਧਾਰ 'ਤੇ ਬੀ.ਐੱਸ.ਐੱਫ. ਦੀ 29 ਬਟਾਲੀਅਨ ਦੇ ਜਵਾਨਾਂ ਨੇ ਸਰਚ ਮੁਹਿੰਮ ਚਲਾਉਂਦੇ ਹੋਏ ਇਹ ਹੈਰੋਇਨ ਬਰਾਮਦ ਕੀਤੀ ਹੈ। ਬੀ.ਐੱਸ.ਐੱਫ ਵਲੋਂ ਇਸ ਬਾਬਤ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਹੜੇ ਤਸਕਰਾਂ ਵਲੋਂ ਭੇਜੀ ਗਈ ਸੀ ਅਤੇ ਭਾਰਤ 'ਚ ਕਿਹੜੇ ਤਸਕਰਾਂ ਵਲੋਂ ਇਸ ਦੀ ਡਿਲਿਵਰੀ ਨੂੰ ਲੈ ਕੇ ਇਸ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ।


author

Shyna

Content Editor

Related News