ਭਾਰਤ-ਪਾਕਿ ਸਰੱਹਦ ਤੋਂ ਪਾਕਿ ਸਿਮ ਸਣੇ ਇਕ ਨੌਜਵਾਨ ਸ਼ੱਕੀ ਹਾਲਾਤਾਂ 'ਚ ਕਾਬੂ

Thursday, Mar 28, 2019 - 01:32 PM (IST)

ਭਾਰਤ-ਪਾਕਿ ਸਰੱਹਦ ਤੋਂ ਪਾਕਿ ਸਿਮ ਸਣੇ ਇਕ ਨੌਜਵਾਨ ਸ਼ੱਕੀ ਹਾਲਾਤਾਂ 'ਚ ਕਾਬੂ

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਤੋਂ ਬੀ. ਐੱਸ. ਐੱਫ. ਦੀ 136 ਬਟਾਲੀਅਨ ਨੇ ਇਕ ਨੌਜਵਾਨ ਨੂੰ ਸ਼ੱਕੀ ਹਾਲਾਤਾਂ 'ਚ ਕਾਬੂ ਕਰ ਲਿਆ, ਜਿਸ ਦੀ ਪਛਾਣ ਸੂਰਜ ਸਿੰਘ (18) ਪੁੱਤਰ ਮਨਜੀਤ ਸਿੰਘ ਵਜੋਂ ਹੋਈ ਹੈ। ਉਕਤ ਨੌਜਵਾਨ ਨੂੰ ਬੀ. ਐੱਸ. ਐੱਫ. ਦੇ ਜਵਾਨਾਂ ਨੇ ਫਿਰੋਜ਼ਪੁਰ ਰੇਂਜ ਦੇ ਨੇੜੇ ਪੈਂਦੇ ਬੀ. ਓ. ਪੀ. ਓਲਡ ਮੋਮਦੀਵਾਲਾ ਤੋਂ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੂੰ ਬੀ. ਐੱਸ. ਐੱਫ. ਦੇ ਅਧਿਕਾਰੀਆਂ ਨੇ ਬੁੱਧਵਾਰ ਪੈਂਟੂਨ ਪੁੱਲ ਦੇ ਨੇੜੇ ਘੁੰਮਦੇ ਹੋਏ ਦੇਖਿਆ ਸੀ। ਜਵਾਨਾਂ ਨੇ ਜਦੋਂ ਉਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਮੋਬਾਈਲ ਫੋਨ 'ਚੋਂ ਪਾਕਿ ਸਿਮ ਬਰਾਮਦ ਹੋਈ । ਬੀ. ਐੱਸ. ਐੱਫ. ਦੇ ਅਧਿਕਾਰੀਆਂ ਨੇ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ, ਕਿਉਂਕਿ ਉਸ ਦੀ ਸਿਮ 'ਚ ਕੁੱਝ ਸ਼ੱਕੀ ਨੰਬਰ ਸਨ, ਜਿਸ ਦੀ ਜਾਂਚ ਪੁਲਸ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਹੈ।


author

rajwinder kaur

Content Editor

Related News