ਭਾਰਤ-ਪਾਕਿਸਤਾਨ ਸਰਹੱਦ ਦੀ BO ਪੀਜ਼ ਤੋਂ BSF ਨੇ ਜ਼ਬਤ ਕੀਤੀ 20 ਕਰੋੜ ਦੀ ਹੈਰੋਇਨ
Sunday, Apr 24, 2022 - 09:17 AM (IST)
ਅੰਮ੍ਰਿਤਸਰ (ਨੀਰਜ) - ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੀਆਂ ਦੋ ਵੱਖ-ਵੱਖ ਬੀ. ਓ. ਪੀਜ਼ ਤੋਂ ਚਾਰ ਕਿੱਲੋ ਦੇ ਕਰੀਬ ਹੈਰੋਇਨ ਨੂੰ ਜ਼ਬਤ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ 20 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ
ਜਾਣਕਾਰੀ ਅਨੁਸਾਰ ਵੀਰਵਾਰ ਦੀ ਰਾਤ ਨੂੰ ਅੰਮ੍ਰਿਤਸਰ ਸੈਕਟਰ ਵਿਚ ਡਰੋਨ ਦੀ ਮੂਵਮੇਂਟ ਦੇਖੀ ਗਈ ਸੀ, ਜਿਸ ਤੋਂ ਬਾਅਦ ਬੀ. ਐਸ. ਐਫ. ਅਤੇ ਹੋਰ ਸੁਰੱਖਿਆ ਏਜੰਸੀਆਂ ਵਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਇੱਕ ਬੀ. ਓ. ਪੀ. ਤੋਂ ਚਿੱਟੇ ਰੰਗ ਦੇ ਪਲਾਸਟਿਕ ਪੈਕਟ ਵਿਚ ਲੁਕਾਈ ਇੱਕ ਕਿੱਲੋ ਅਤੇ ਦੂਜੀ ਬੀ. ਓ. ਪੀ. ਤੋਂ ਪੀਲੇ ਰੰਗ ਦੇ 12 ਪੈਕੇਟ ਜਿਨ੍ਹਾਂ ਦਾ ਭਾਰ ਕਰੀਬ ਤਿੰਨ ਕਿੱਲੋ ਸੀ ਜ਼ਬਤ ਕੀਤਾ ਗਿਆ। ਬੀ. ਐਸ. ਐਫ. ਵਲੋਂ ਅਜੇ ਵੀ ਸਰਚ ਆਪ੍ਰੇਸ਼ਨ ਜਾਰੀ ਹੈ।
ਪੜ੍ਹੋ ਇਹ ਵੀ ਖ਼ਬਰ: ਚੰਡੀਗੜ੍ਹ ’ਚ ਵੱਡੀ ਸਾਜ਼ਿਸ਼ ਨਾਕਾਮ, ਬੁੜੈਲ ਜੇਲ੍ਹ ਕੋਲੋਂ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਬੈਗ ਬਰਾਮਦ
ਦੂਜੇ ਪਾਸੇ ਅੰਮ੍ਰਿਤਸਰ ਸਮੇਤ ਵੱਖ-ਵੱਖ ਸਰਹੱਦੀ ਇਲਾਕਿਆਂ ਵਿਚ ਆਏ ਦਿਨ ਹੈਰੋਇਨ ਦੀ ਖੇਪ ਫੜੇ ਜਾਣ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲੀਆ ਨਿਸ਼ਾਨ ਖੜੇ ਹੋ ਰਹੇ ਹਨ। ਜੇਕਰ ਮੌਜੂਦਾ ਸਰਕਾਰ ਦਾਅਵਾ ਕਰ ਰਹੀ ਹੈ ਕਿ ਨਸ਼ਿਆਂ ਦੀ ਵਿਕਰੀ ਅਤੇ ਸਪਲਾਈ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਤਾਂ ਇਹ ਖੇਪ ਕੌਣ ਮੰਗਵਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ’ਚ ਛਾਪਾ ਮਾਰ ਪੁਲਸ ਨੇ ਵੱਡੀ ਮਾਤਰਾ ’ਚ ਬਰਾਮਦ ਕੀਤਾ ਚਿੱਟਾ (ਵੀਡੀਓ)