ਭਾਰਤ-ਪਾਕਿ ਸਰਹੱਦ ’ਤੇ ਹੋਈ ਡਰੋਨ ਦੀ ਹਲਚਲ, BSF ਦੇ ਜਵਾਨਾਂ ਨੇ ਕੀਤੇ 11 ਫਾਇਰ
Thursday, Oct 28, 2021 - 12:50 PM (IST)
ਅਜਨਾਲਾ (ਗੁਰਜੰਟ) - ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀ.ਓ.ਪੀ. ਸ਼ਾਹਪੁਰ ’ਤੇ ਬੀਤੀ ਰਾਤ ਕਰੀਬ 12.30 ਕੁ ਵਜੇ ਡਰੋਨ ਦੀ ਹਲਚਲ ਦਿਖਾਈ ਦਿੱਤੀ। ਡਰੋਨ ਦੀ ਹਲਚਲ ਵਿਖਾਈ ਦੇਣ ਤੋਂ ਬਾਅਦ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੀ 73 ਬਟਾਲੀਅਨ ਦੇ ਜਵਾਨਾਂ ਨੇ ਤੁਰੰਤ ਹਰੱਕਤ ਵਿਚ ਆਉਂਦੇ ਹੋਏ ਕਰੀਬ 11 ਰਾਊਂਡ ਫਾਇਰ ਕੀਤੇ। ਫਾਇਰਿੰਗ ਤੋਂ ਬਾਅਦ ਡਰੋਨ ਮੁੜ ਵਾਪਸ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ।
ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼
ਇਸ ਤੋਂ ਬਾਅਦ ਸਰਹੱਦ ’ਤੇ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਸਰਚ ਕੀਤੀ ਜਾ ਰਹੀ ਹੈ। ਉਹ ਜਾਂਚ ਕਰ ਰਹੇ ਹਨ ਕਿ ਕਿਧਰੇ ਪਾਕਿਸਤਾਨ ਵਾਲੇ ਪਾਸੇ ਤੋਂ ਆਏ ਡਰੋਨ ਦੀ ਮਦਦ ਨਾਲ ਕੋਈ ਖੇਪ ਤਾਂ ਨਹੀਂ ਭਾਰਤ ਵਾਲੇ ਪਾਸੇ ਸੁੱਟੀ ਗਈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)