ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਹੋਈ 5 ਪੈਕੇਟ ਹੈਰੋਇਨ, ਤਲਾਸ਼ੀ ਅਭਿਆਨ ਜਾਰੀ

03/03/2022 11:34:58 AM

ਤਰਨ ਤਾਰਨ (ਰਮਨ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ. ਦੇ ਜਵਾਨਾਂ ਨੇ 5 ਪੈਕੇਟ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਹੋਈ ਇਸ ਬਰਾਮਦਗੀ ਦੌਰਾਨ ਬੀ.ਐੱਸ.ਐੱਫ. ਵੱਲੋਂ ਕਰੀਬ ਡੇਢ ਦਰਜਨ ਰੌਂਦ ਫਾਇਰਿੰਗ ਵੀ ਕੀਤੀ ਗਈ। ਹੈਰੋਇਨ ਬਰਾਮਦ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ ਸਾਂਝਾ ਤਲਾਸ਼ੀ ਅਭਿਆਨ ਕੀਤਾ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੇ ਹਸਪਤਾਲ ’ਚ ਕੁੱਤਿਆਂ ਅਤੇ ਚੂਹਿਆਂ ਵਲੋਂ ਨੋਚੀ ਅੱਧ-ਕੱਟੀ ਲਾਸ਼ ਬਰਾਮਦ, ਫੈਲੀ ਸਨਸਨੀ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ. ਦੀ 103 ਬਟਾਲੀਅਨ ਵੱਲੋਂ ਭਾਰਤ ਪਾਕਿਸਤਾਨ ਦੀ ਕੰਡਿਆਲੀ ਤਾਰ ਨੇੜੇ ਬੀ.ਓ.ਪੀ ਕਲਸ ਵਿਖੇ ਸਖ਼ਤੀ ਨਾਲ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਬੀਤੀ ਦੇਰ ਰਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਰਹੱਦ ’ਤੇ ਕੁਝ ਹਿਲਜੁਲ ਹੁੰਦੀ ਨਜ਼ਰ ਆਈ, ਜਿਸ ਤੋਂ ਬਾਅਦ ਤੁਰੰਤ ਹਰਕੱਤ ਵਿਚ ਆਉਂਦੇ ਹੋਏ ਜਵਾਨਾਂ ਵੱਲੋਂ ਦੁਸ਼ਮਣ ਨੂੰ ਲਲਕਾਰਿਆ ਗਿਆ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਰਾਹਤ: ਰਾਜਾਸਾਂਸੀ ਏਅਰਪੋਰਟ ਤੋਂ 27 ਮਾਰਚ ਨੂੰ ਸ਼ੁਰੂ ਹੋਣਗੀਆਂ ਬਰਮਿੰਘਮ ਤੇ ਲੰਡਨ ਦੀਆਂ ਸਿੱਧੀਆਂ ਉਡਾਣਾਂ

ਇਸ ਦੌਰਾਨ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਕਰੀਬ ਡੇਢ ਦਰਜਨ ਰੌਂਦ ਫਾਇਰਿੰਗ ਵੀ ਕੀਤੀ ਗਈ। ਬੀ.ਐੱਸ.ਐੱਫ. ਨੂੰ 5 ਪੈਕੇਟ ਹੈਰੋਇਨ ਦੇ ਬਰਾਮਦ ਹੋਏ, ਜਿਸ ਤੋਂ ਬਾਅਦ ਉਨ੍ਹਾਂ ਨੇ ਅੱਜ ਸਵੇਰੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ। ਬਰਾਮਦ ਹੋਈ ਹੈਰੋਇਨ ਦੀ ਕੀਮਤ ਅਤੇ ਭਾਰ ਦੇ ਬਾਰੇ ਅਜੇ ਤੱਕ ਕੋਈ ਜਾਣਕਾਰੀ ਹਾਸਲ ਨਹੀਂ ਹੋਈ, ਜਿਸ ਬਾਰੇ ਅਧਿਕਾਰੀ ਕੁਝ ਸਮੇਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦੇਣਗੇ।

ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਕਾਦੀਆਂ ਦੇ ਚਾਹਤ ਤੇ ਗੁਰਪ੍ਰਤਾਪ ਸਿੰਘ, ਦੱਸੀਆਂ ਦਿਲ ਨੂੰ ਝੰਜੋੜ ਦੇਣ ਵਾਲੀਆਂ ਇਹ ਗੱਲਾਂ


rajwinder kaur

Content Editor

Related News