ਭਾਰਤ ਪਾਕਿ ਬਾਰਡਰ ''ਤੇ ਬੀ.ਐੱਸ.ਐੱਫ. ਵਲੋਂ 55 ਕਰੋੜ ਦੀ ਹੈਰੋਇਨ ਬਰਾਮਦ

06/30/2020 11:13:28 AM

ਫ਼ਿਰੋਜ਼ਪੁਰ (ਕੁਮਾਰ,ਮਨਦੀਪ): ਫ਼ਿਰੋਜ਼ਪੁਰ ਭਾਰਤ ਪਾਕਿ ਬਾਰਡਰ 'ਤੇ ਬੀ.ਐੱਸ.ਐੱਫ ਨੇ ਕਰੀਬ 11 ਕਿਲੋ ਹੈਰੋਇਨ ਅਤੇ ਇਕ ਪਾਕਿਸਤਾਨੀ ਮੋਬਾਇਲ ਫੋਨ ਦੀ ਸਿਮ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਫੜ੍ਹੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਕਰੀਬ 55 ਕਰੋੜ ਰੁਪਏ ਹੈ। ਇਸ ਸਬੰਧੀ ਗੁਪਤਾ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਤਸਕਰਾਂ ਵਲੋਂ ਫ਼ਿਰੋਜ਼ਪੁਰ ਭਾਰਤ ਪਾਕਿ ਬਾਰਡਰ ਦੀ ਬੀ.ਓ.ਪੀ. ਸ਼ਾਮ ਕੇ ਏਰੀਏ 'ਚ ਭਾਰਤੀ ਤਸਕਰਾਂ ਨੂੰ ਹੈਰੋਇਨ ਦੀ ਖੇਪ ਭੇਜੀ ਗਈ ਹੈ। ਸੂਚਨਾ ਮਿਲਣ 'ਤੇ ਚਲਾਏ ਗਏ ਸਰਚ ਮੁਹਿੰਮ ਦੇ ਦੌਰਾਨ ਕਰੀਬ 11 ਕਿਲੋ ਹੈਰੋਇਨ ਬਰਾਮਦ ਹੋਈ ਹੈ ਅਤੇ ਅਜੇ ਤੱਕ ਸਰਚ ਮੁਹਿੰਮ ਜਾਰੀ ਹੈ। ਪੂਰੀ ਜਾਣਕਾਰੀ ਲੈਣ ਲਈ ਕੋਸ਼ਿਸ਼ ਕਰਨ 'ਤੇ ਵੀ ਬੀ.ਐੱਸ.ਐੱਫ. ਦੇ ਅਧਿਕਾਰੀਆਂ ਵਲੋਂ ਫੋਨ ਨਹੀਂ ਚੁੱਕਿਆ ਗਿਆ।

Shyna

This news is Content Editor Shyna