ਰਾਵੀ ਦਰਿਆ ''ਚ ਰੁੜ ਕੇ ਆ ਰਹੀ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ

Saturday, Nov 28, 2020 - 09:19 PM (IST)

ਅਜਨਾਲਾ,(ਫਰਿਆਦ) : ਭਾਰਤ-ਪਾਕਿਸਤਾਨ ਦੀ ਸਰਹੱਦ 'ਤੇ ਤਾਇਨਾਤ ਬੀ. ਐਸ. ਐਫ. ਦੀ 73ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ।  ਅੱਜ ਅਜਨਾਲਾ ਸੈਕਟਰ ਅਧੀਨ ਪੈਂਦੀ ਪੋਸਟ ਕੋਟ ਰਜਾਦਾ ਨੇੜਿਓਂ ਦੀ ਵਹਿੰਦੇ ਰਾਵੀ ਦਰਿਆ 'ਚ ਰੁੜ•ਕੇ ਆ ਰਹੀ ਕਰੋੜਾਂ ਰੁਪਏ ਦੀ ਹੈਰੋਇਨ ਬੀ. ਐਸ. ਐਫ. ਦੀ 73ਵੀਂ ਬਟਾਲੀਅਨ ਦੇ ਜਵਾਨਾਂ ਵਲੋਂ ਬਰਾਮਦ ਕੀਤੀ ਗਈ ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 745 ਨਵੇਂ ਮਾਮਲੇ ਆਏ ਸਾਹਮਣੇ, 28 ਦੀ ਮੌਤ  

ਮਿਲੀ ਜਾਣਕਾਰੀ ਮੁਤਾਬਕ ਰਾਵੀ ਦਰਿਆ ਰਾਹੀਂ ਭਾਰਤੀ ਖੇਤਰ 'ਚ ਆਈ ਇਕ ਪਾਣੀ ਵਾਲੀ ਬੋਤਲ 'ਚੋਂ ਬਰਾਮਦ ਹੋਈ ਹੈਰੋਇਨ ਦਾ ਭਾਰ ਕਰੀਬ 1 ਕਿਲੋ , 600 ਗ੍ਰਾਮ ਪਾਇਆ ਗਿਆ। 

ਇਹ ਵੀ ਪੜ੍ਹੋਸਾਰੇ ਰੁਝੇਵੇਂ ਛੱਡ ਕੇ ਕੌਮੀ ਤਰਜੀਹ 'ਤੇ ਕਿਸਾਨ ਮਸਲੇ ਹੱਲ ਕਰਨ ਮੋਦੀ : ਸੁਖਬੀਰ ਬਾਦਲ
ਦੱਸਣਯੋਗ ਹੈ ਕਿ ਬੀਤੇ ਦਿਨੀਂ ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਤੋਂ ਵੀ ਬੀ. ਐਸ. ਐਫ. ਦੇ ਜਵਾਨਾਂ ਨੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਸੀ, ਜਿਸ ਦਾ ਭਾਰ ਕਰੀਬ 6 ਕਿਲੋ 750 ਗ੍ਰਾਮ ਸੀ। ਇਸ ਫੜ੍ਹੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਕਰੀਬ 33 ਕਰੋੜ ਰੁਪਏ ਦੱਸੀ ਜਾ ਰਹੀ ਹੈ।


Deepak Kumar

Content Editor

Related News