ਭਾਰਤ ਪਾਕਿਸਤਾਨ ਸਰਹੱਦ ’ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF ਨੇ ਕੀਤੀ ਫਾਈਰਿੰਗ

Saturday, Mar 05, 2022 - 10:27 AM (IST)

ਭਾਰਤ ਪਾਕਿਸਤਾਨ ਸਰਹੱਦ ’ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF ਨੇ ਕੀਤੀ ਫਾਈਰਿੰਗ

ਤਰਨਤਾਰਨ/ਸਰਾਏ ਅਮਾਨਤ ਖਾਂ (ਰਮਨ, ਨਰਿੰਦਰ)- ਭਾਰਤ ਪਾਕਿਸਤਾਨ ਸਰਹੱਦ ਦੀ ਕੰਡਿਆਲੀ ਤਾਰ ਨੂੰ ਪਾਰ ਕਰਦੇ ਹੋਏ ਅਕਸਰ ਪਾਕਿਸਤਾਨੀ ਡਰੋਨ ਵਲੋਂ ਦਸਤਕ ਦਿੱਤੇ ਜਾਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਬੀਤੀ ਰਾਤ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਖੇਤਰ ਤੋਂ ਉਸ ਵੇਲੇ ਮਿਲੀ, ਜਦੋਂ ਦੇਰ ਰਾਤ ਇਕ ਪਾਕਿਸਤਾਨੀ ਡਰੋਨ ਭਾਰਤੀ ਖੇਤਰ ’ਚ ਦਾਖਲ ਹੋ ਗਿਆ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ

ਮਿਲੀ ਜਾਣਕਾਰੀ ਅਨੁਸਾਰ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀ.ਓ.ਪੀ. ਹਵੇਲੀਆਂ ਵਿਖੇ ਬੀਤੀ ਦੇਰ ਰਾਤ 3 ਵਜੇ ਦੇ ਕਰੀਬ ਅਚਾਨਕ ਪਾਕਿਸਤਾਨੀ ਡਰੋਨ ਦਾਖਲ ਹੋ ਗਿਆ। ਡਰੋਨ ਦੀ ਆਵਾਜ਼ ਸੁਣਨ ਤੋਂ ਤੁਰੰਤ ਬਾਅਦ ਬੀ.ਐੱਸ.ਐੱਫ. ਦੀ 71 ਬਟਾਲੀਅਨ ਦੇ ਜਵਾਨ ਹਰਕਤ ਵਿਚ ਆ ਗਏ। ਉਨ੍ਹਾਂ ਵਲੋਂ ਇਸ ਡਰੋਨ ਨੂੰ ਅੱਗੇ ਵਧਣ ਤੋਂ ਰੋਕਣ ਲਈ ਕੁਝ ਰੌਂਦ ਫਾਈਰਿੰਗ ਵੀ ਕੀਤੀ ਗਈ, ਜਿਸ ਤੋਂ ਤੁਰੰਤ ਬਾਅਦ ਡਰੋਨ ਪਾਕਿਸਤਾਨ ਵਾਪਸ ਪਰਤ ਗਿਆ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੇ ਹਸਪਤਾਲ ’ਚ ਕੁੱਤਿਆਂ ਅਤੇ ਚੂਹਿਆਂ ਵਲੋਂ ਨੋਚੀ ਅੱਧ-ਕੱਟੀ ਲਾਸ਼ ਬਰਾਮਦ, ਫੈਲੀ ਸਨਸਨੀ

ਇਸ ਸਬੰਧੀ ਪਤਾ ਲੱਗਣ ’ਤੇ ਸ਼ੁੱਕਰਵਾਰ ਸਵੇਰੇ 8.30 ਵਜੇ ਤੋਂ 11 ਵਜੇ ਤੱਕ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਅਤੇ ਬੀ.ਐੱਸ.ਐੱਫ. ਜਵਾਨਾਂ ਵਲੋਂ ਸਾਂਝਾ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿਸ ’ਚ ਕੁਝ ਵੀ ਵਸਤੂ ਬਰਾਮਦ ਨਹੀਂ ਹੋਈ। ਜ਼ਿਕਰਯੋਗ ਹੈ ਕਿ ਡਰੋਨ ਅਤੇ ਬੀਤੀ ਰਾਤ ਹੋਈ ਫਾਈਰਿੰਗ ਦੀ ਆਵਾਜ਼ ਸੁਣ ਪਿੰਡ ਵਾਸੀ ਡਰ ਗਏ ਅਤੇ ਉਨ੍ਹਾਂ ’ਚ ਭਾਰੀ ਸਹਿਮ ਭਰਿਆ ਮਾਹੌਲ ਪਾਇਆ ਗਿਆ।

ਪੜ੍ਹੋ ਇਹ ਵੀ ਖ਼ਬਰ - ਵੱਡੀ ਰਾਹਤ: ਰਾਜਾਸਾਂਸੀ ਏਅਰਪੋਰਟ ਤੋਂ 27 ਮਾਰਚ ਨੂੰ ਸ਼ੁਰੂ ਹੋਣਗੀਆਂ ਬਰਮਿੰਘਮ ਤੇ ਲੰਡਨ ਦੀਆਂ ਸਿੱਧੀਆਂ ਉਡਾਣਾਂ


author

rajwinder kaur

Content Editor

Related News