ਭਾਰਤ-ਪਾਕਿ ਸਰਹੱਦ ਤੋਂ BSF ਨੂੰ ਮਿਲੀ 19.75 ਕਰੋੜ ਰੁਪਏ ਦੀ ਹੈਰੋਇਨ, ਵਿਦੇਸ਼ੀ ਹਥਿਆਰ ਵੀ ਹੋਏ ਬਰਾਮਦ
Wednesday, Feb 16, 2022 - 05:22 PM (IST)
ਫਿਰੋਜ਼ਪੁਰ, ਤਰਨਤਾਰਨ (ਕੁਮਾਰ, ਰਮਨ, ਮਲਹੋਤਰਾ) - ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਬੀ.ਐੱਸ.ਐੱਫ ਵਲੋਂ ਚਲਾਏ ਗਏ ਸਪੈਸ਼ਲ ਸਰਚ ਆਪ੍ਰੇਸ਼ਨ ਦੇ ਤਹਿਤ ਜਵਾਨਾਂ ਨੇ ਹੈਰੋਇਨ ਨਾਲ ਭਰੀਆਂ 2 ਬੋਤਲਾਂ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਬੋਤਲਾਂ ’ਚ ਬਰਾਮਦ ਹੋਈ ਹੈਰੋਇਨ ਦੀ ਕੋਮਾਂਤਰੀ ਬਾਜ਼ਾਰ ’ਚ ਕੀਮਤ 19 ਕਰੋੜ 75 ਲੱਖ ਰੁਪਏ ਦੱਸੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਮਿਲੀ ਜਾਣਕਾਰੀ ਅਨੁਸਾਰ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਨੇ 4 ਕਿਲੋ ਹੈਰੋਇਨ ਦੇ ਨਾਲ-ਨਾਲ ਇਕ ਚਾਈਨਾ ਮੇਡ ਪਿਸਤੌਲ, ਦੋ ਮੈਗਜ਼ੀਨ ਅਤੇ 26 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਦੇ ਪਬਲਿਕ ਰਿਲੇਸ਼ਨ ਅਫ਼ਸਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਸੈਕਟਰ ਵਿੱਚ ਫੜੀ ਗਈ ਹੈਰੋਇਨ ਦਾ ਭਾਰ 3 ਕਿੱਲੋ 950 ਗ੍ਰਾਮ ਹੈ।
ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ