ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ ਤੋਂ BSF ਵੱਲੋਂ 38 ਕਰੋੜ ਦੀ ਹੈਰੋਇਨ ਬਰਾਮਦ

Monday, Jul 06, 2020 - 12:22 PM (IST)

ਫਿਰੋਜ਼ਪੁਰ (ਮਨਦੀਪ ਕੁਮਾਰ)— ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ ਤੋਂ ਬੀ. ਐੱਸ. ਐੱਫ. ਵੱਲੋਂ 38 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮਮਦੋਟ ਨੇੜੇ ਭਾਰਤ-ਪਾਕਿ ਸਰਹੱਦ 'ਤੇ ਬੀ. ਐੱਸ. ਐੱਫ. ਦੀ ਚੈੱਕ ਪੋਸਟ ਦੋਨਾ ਤੇਲੂ ਮਲ (ਡੀ. ਟੀ. ਐੱਲ) ਤੋਂ ਸੀ. ਆਈ. ਏ. ਸਟਾਫ ਦੀ ਪੁਲਸ ਅਤੇ ਬੀ. ਐੱਸ. ਐੱਫ. ਦੀ 29 ਬਟਾਲੀਅਨ ਨੇ ਇਕ ਸਾਂਝਾ ਆਪਰੇਸ਼ਨ ਦੌਰਾਨ ਪਾਕਿਸਤਾਨ ਤੋਂ ਆਈ 7 ਕਿਲੋ 714 ਗ੍ਰਾਮ ਦੀ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ''ਚ ਮਾਰੂ ਹੋਇਆ ''ਕੋਰੋਨਾ'', ਸੰਗਰੂਰ ''ਚ ਇਕ ਹੋਰ ਮਰੀਜ਼ ਦੀ ਗਈ ਜਾਨ

ਇਸ ਦੇ ਨਾਲ ਹੀ ਬੀ. ਐੱਸ. ਐੱਫ. ਵੱਲੋਂ ਇਕ ਪਿਸਤੌਲ, 2 ਮੈਗਜ਼ੀਨ, 10 ਜ਼ਿੰਦਾ ਕਾਰਤੂਸ ਅਤੇ ਦੋ ਪਾਕਿਸਤਾਨੀ ਮੋਬਾਇਲ ਵੀ ਬਰਾਮਕ ਕੀਤੇ ਹਨ। ਇਸ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 38 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਨਸ਼ੇ ਦੀ ਖੇਪ ਮਿਲਣ ਦੇ ਨਾਲ ਪੁਲਸ ਅਤੇ ਬੀ. ਐੱਸ. ਐੱਫ. ਸਰਹੱਦ 'ਤੇ ਸਰਚ ਆਪਰੇਸ਼ਨ ਜਾਰੀ ਹੈ। ਇਸ ਦੇ ਨਾਲ ਹੀ ਸੀ. ਆਈ. ਏ. ਸਟਾਫ ਦੀ ਪੁਲਸ ਵੱਲੋਂ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ​​​​​​​: ​​​​​​​ 60 ਸਾਲਾ ਬਜ਼ੁਰਗ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ ਜਬਰ-ਜ਼ਨਾਹ


shivani attri

Content Editor

Related News