ਵੱਡੀ ਖ਼ਬਰ: ਭਾਰਤ-ਪਾਕਿ ਸਰਹੱਦ ’ਤੇ ਦਾਖ਼ਲ ਹੋਇਆ ਪਾਕਿ ਡਰੋਨ, ਬਰਾਮਦ ਹੋਈ ਵਿਸਫੋਟਕ ਸਮੱਗਰੀ
Wednesday, Feb 09, 2022 - 10:39 AM (IST)
ਅੰਮ੍ਰਿਤਸਰ (ਸੁਮਿਤ) - ਥਾਣਾ ਰਮਦਾਸ ਅਧੀਨ ਆਉਂਦੀ ਬੀ.ਐੱਸ.ਐਫ. ਦੀ 73 ਬਟਾਲੀਅਨ ਦੀ ਬੀ.ਓ.ਪੀ ਪੰਜਗਰਾਈਆਂ ’ਚ ਬੀਤੀ ਰਾਤ ਪਾਕਿਸਤਾਨ ਡਰੋਨ ਸਰਹੱਦ ’ਚ ਦਾਖ਼ਲ ਹੋਇਆ। ਡਰੋਨ ਦੀ ਆਵਾਜ਼ ਸੁਣਦੇ ਸਾਰ ਸਰਹੱਦ ’ਤੇ ਤਾਇਨਾਤ ਜਵਾਨਾਂ ਵਲੋਂ ਫਾਇਰਿੰਗ ਕੀਤੀ ਗਈ, ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿ ਚਲਾ ਗਿਆ। ਸਰਹੱਦ ਦੀ ਤਲਾਸ਼ੀ ਲੈਣ ’ਤੇ ਬੀ.ਐੱਸ.ਐੱਫ਼ ਦੇ ਜਵਾਨਾਂ ਨੇ ਪਾਕਿਸਤਾਨ ਵਾਲੀ ਸਾਈਡ ਤੋਂ ਡਰੋਨ ਰਾਹੀ ਸੁੱਟੀ ਵਿਸਫੋਟਕ ਸਮੱਗਰੀ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ: ਪਤੀ-ਪਤਨੀ ਨੇ ਪਾੜੇ ਗੁਟਕਾ ਸਾਹਿਬ ਦੇ ਅੰਗ
ਮਿਲੀ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ. ਦੇ ਜਵਾਨਾਂ ਨੇ ਪਾਕਿ ਡਰੋਨ ਰਾਹੀਂ ਸੁੱਟੀ ਵਿਸਫੋਟਕ ਸਮਗਰੀ ਸਰਹੱਦੀ ਪਿੰਡ ਗੱਗੜ ਨੇੜੇ ਦੋ ਥਾਵਾਂ ਤੋਂ ਕਣਕ ਦੇ ਖੇਤਾਂ ਵਿਚੋਂ ਬਰਾਮਦ ਕੀਤੀ ਹੈ। ਵਿਸਫੋਟਕ ਸਮੱਗਰੀ ਨੂੰ ਵੇਖਦੇ ਸਾਰ ਜਵਾਨਾਂ ਨੇ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ। ਬੀ.ਐੱਸ.ਐੱਫ. ਦੇ ਉੱਚ ਅਧਿਕਾਰੀਆਂ ਦੇ ਪਹੁੰਚਣ ਤੋਂ ਬਾਅਦ ਹੀ ਵਿਸਫੋਟਕ ਸਮੱਗਰੀ ਨੂੰ ਖੋਲ੍ਹਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)