ਵੱਡੀ ਖ਼ਬਰ : ਭਾਰਤ-ਪਾਕਿ ਸਰਹੱਦ ਤੋਂ ਡਰੋਨ ਰਾਹੀਂ ਭੇਜੀ 30 ਕਰੋੜ ਦੀ ਹੈਰੋਇਨ ਬਰਾਮਦ, BSF ਨੇ ਕੀਤੀ ਫਾਇਰਿੰਗ

Saturday, Sep 11, 2021 - 10:10 AM (IST)

ਵੱਡੀ ਖ਼ਬਰ : ਭਾਰਤ-ਪਾਕਿ ਸਰਹੱਦ ਤੋਂ ਡਰੋਨ ਰਾਹੀਂ ਭੇਜੀ 30 ਕਰੋੜ ਦੀ ਹੈਰੋਇਨ ਬਰਾਮਦ, BSF ਨੇ ਕੀਤੀ ਫਾਇਰਿੰਗ

ਤਰਨਤਾਰਨ (ਰਮਨ) - ਭਾਰਤ-ਪਾਕਿਸਤਾਨ ਦੀ ਕੰਡਿਆਲੀ ਤਾਰ ਨੇੜੇ ਬੀਤੀ ਰਾਤ ਡਰੋਨ ਰਾਹੀਂ ਭੇਜੀ ਗਈ 6 ਕਿੱਲੋ ਹੈਰੋਇਨ ਨੂੰ ਪੁਲਸ ਅਤੇ ਬੀ. ਐੱਸ. ਐੱਫ. ਦੇ ਸਾਂਝੇ ਆਪ੍ਰੇਸ਼ਨ ਰਾਹੀਂ ਬਰਾਮਦ ਕੀਤਾ ਗਿਆ ਹੈ, ਜਿਸ ਦੀ ਅੰਤਰਰਾਜੀ ਕੀਮਤ ਕੀਮਤ 30 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੌਰਾਨ ਬੀ. ਐੱਸ. ਐੱਫ ਵਲੋਂ ਡਰੋਨ ਨੂੰ ਖਦੇੜਨ ਲਈ ਕਰੀਬ ਇਕ ਦਰਜਨ ਤੋਂ ਵੱਧ ਫਾਇਰ ਵੀ ਕੀਤੇ ਗਏ, ਜਿਸ ਤੋਂ ਬਾਅਦ ਡਰੋਨ ਨਜ਼ਰ ਨਹੀਂ ਆਇਆ।

ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ: ਕੋਰੋਨਾ ਵੈਕਸੀਨ ਲਗਾਏ ਬਿਨਾਂ ਵਿਆਹ ਜਾਂ ਕਿਸੇ ਹੋਰ ਪ੍ਰੋਗਰਾਮ ’ਚ ਗਏ ਤਾਂ ਹੋਵੇਗੀ ਸਖ਼ਤ ਕਾਰਵਾਈ

ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਹਵਲੇਈਆਂ ਨੇੜੇ ਭਾਰਤ-ਪਾਕਿਸਤਾਨ ਸਰੱਹਦ ਵਿਖੇ ਰੋਜ਼ਾਨਾ ਵਾਂਗ ਬੀ. ਐੱਸ. ਐੱਫ. ਦੀ 71 ਬਟਾਲੀਅਨ ਦੇ ਜਵਾਨ ਡਿਊਟੀ ’ਤੇ ਤਾਇਨਾਤ ਸਨ। ਬੀਤੀ ਰਾਤ ਕਰੀਬ 11.30 ਵਜੇ ਜਵਾਨਾਂ ਨੂੰ ਪਾਕਿਸਤਾਨ ਵਲੋਂ ਭਾਰਤ ਦੀ ਸਰਹੱਦ ਨੇੜੇ ਘੁੰਮਦੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਵੇਖਦੇ ਹੀ ਵੇਖਦੇ ਤਕਨੀਕੀ ਯੰਤਰਾਂ ਦੀ ਮਦਦ ਨਾਲ ਬੀ. ਐੱਸ. ਐੱਫ. ਵਲੋਂ ਤੁਰੰਤ ਹਰਕਤ ’ਚ ਆਉਂਦੇ ਹੋਏ ਇਸ ਡਰੋਨ ਨੂੰ ਖਦੇੜਨ ਲਈ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਡਰੋਨ ਹਨੇਰੇ ਦਾ ਲਾਭ ਲੈਂਦੇ ਹੋਏ ਭਾਰਤੀ ਸਰੱਹਦ ਅੰਦਰ ਬੀ. ਓ. ਪੀ. ਹਵੇਲੀਆਂ ਵਿਖੇ ਹੈਰੋਇਨ ਦੀ ਖੇਪ ਸੁੱਟਣ ਤੋਂ ਬਾਅਦ ਗਾਇਬ ਹੋ ਗਿਆ। 

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਇਸ ਕਾਰਵਾਈ ਤੋਂ ਬਾਅਦ ਤੁਰੰਤ ਡੀ. ਐੱਸ. ਪੀ. ਸਿੱਟੀ ਸੁੱਚਾ ਸਿੰਘ ਬੱਲ, ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਦੀਪਕ ਕੁਮਾਰ ਨੇ ਸਮੇਤ ਪੁਲਸ ਪਾਰਟੀ ਤੇ ਬੀ. ਐੱਸ. ਐੱਫ. ਵਲੋਂ ਪਿੰਡ ਹਵੇਲੀਆਂ ਦੇ ਨਾਲ ਲੱਗਦੇ ਸਾਰੇ ਇਲਾਕੇ ’ਚ ਬਾਰੀਕੀ ਨਾਲ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿੱਥੋ 6 ਪੈਕੇਟ ਹੈਰੋਇਨ ਬਰਾਮਦ ਕੀਤੇ ਗਏ। ਐੱਸ. ਐੱਸ. ਪੀ. ਉਪਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ 6 ਪੈਕੇਟ ਹੈਰੋਇਨ ਬਰਾਮਦਗੀ ਦੀ ਅਗਲੇਰੀ ਜਾਂਚ ਤੇ ਕਾਰਵਾਈ ਨਾਰਕੋਟਿਕ ਕੰਟਰੋਲ ਬਿਊਰੋ (ਐੱਨ. ਸੀ. ਬੀ.) ਵਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੋਈ ਵੀ ਹਥਿਆਰ ਜਾਂ ਡਰੋਨ ਦੀ ਬਰਾਮਦਗੀ ਨਹੀਂ ਹੋਈ।

ਪੜ੍ਹੋ ਇਹ ਵੀ ਖ਼ਬਰ - ਥਾਣਾ ਮਜੀਠਾ ਦੇ ASI ਦਾ ਕਾਰਨਾਮਾ : ਗੱਲ ਸੁਨਣ ਦੀ ਥਾਂ ਨੌਜਵਾਨ ਨਾਲ ਖਹਿਬੜਿਆ, ਜੜਿਆ ਥੱਪੜ (ਤਸਵੀਰਾਂ)


author

rajwinder kaur

Content Editor

Related News