ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿਸਤਾਨ, ਹੁਣ ਫਿਰੋਜ਼ਪੁਰ ਵਿਚ...
Thursday, May 29, 2025 - 06:31 PM (IST)
            
            ਫਿਰੋਜ਼ਪੁਰ (ਕੁਮਾਰ) : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਅਤੇ ਭਾਰਤ ਨਾਲ ਜੰਗਬੰਦੀ ਦੇ ਬਾਵਜੂਦ ਪਾਕਿਸਤਾਨ ਲਗਾਤਾਰ ਕੋਈ ਨਾ ਕੋਈ ਸ਼ਰਾਰਤ ਕਰ ਰਿਹਾ ਹੈ ਅਤੇ ਦੂਜੇ ਪਾਸੇ ਭਾਰਤੀ ਫੌਜ ਅਤੇ ਬੀਐੱਸਐੱਫ ਵੱਲੋਂ ਪਾਕਿਸਤਾਨ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਸਥਿਤ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਪਾਕਿਸਤਾਨੀ ਹਰੇ ਰੰਗ ਦੇ ਗੁਬਾਰੇ ਵਰਗੀ ਚੀਜ਼ ਅਸਮਾਨ ਵਿਚ ਉੱਡਦੀ ਦਿਖਾਈ ਦਿੱਤੀ ਅਤੇ ਕੁਝ ਦੇਰ ਚੱਕਰ ਲਗਾਉਣ ਤੋਂ ਬਾਅਦ, ਇਹ ਗੁਬਾਰੇ ਵਰਗੀ ਚੀਜ਼ ਵਾਪਸ ਪਾਕਿਸਤਾਨ ਵੱਲ ਪਰਤ ਗਈ।
ਇਹ ਵੀ ਪੜ੍ਹੋ : ਭਵਾਨੀਗੜ੍ਹ 'ਚ ਵੱਡੀ ਵਾਰਦਾਤ, ਘਰ ਅੰਦਰ ਵੜ ਕੇ ਕੁਹਾੜੀ ਨਾਲ ਵਿਅਕਤੀ ਦਾ ਕਤਲ
ਦੱਸਿਆ ਜਾਂਦਾ ਹੈ ਕਿ ਇਸ ਗੁਬਾਰੇ ਵਰਗੀ ਚੀਜ਼ ਨੇ ਭਾਰਤੀ ਸਰਹੱਦ ਵਿਚ ਹੁਸੈਨੀਵਾਲਾ ਵੱਲ ਵਧਣ ਦੀ ਕੋਸ਼ਿਸ਼ ਕੀਤੀ ਅਤੇ ਬੀਐੱਸਐੱਫ ਦੇ ਜਵਾਨਾਂ ਵੱਲੋਂ ਕੀਤੀ ਗਈ ਕਾਰਵਾਈ ਨੂੰ ਦੇਖ ਕੇ ਇਹ ਵਾਪਸ ਪਰਤ ਗਈ। ਫਿਲਹਾਲ ਜਵਾਨਾਂ ਵੱਲੋਂ ਪੂਰੀ ਮੁਸਤੈਦੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ, ਇਨ੍ਹਾਂ ਵੱਡੇ ਆਗੂਆਂ 'ਤੇ ਕਾਰਵਾਈ ਦੀ ਤਿਆਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
