ਗੁਰਧਾਮਾਂ ਦੇ ਆਸਾਨ ਦਰਸ਼ਨਾਂ ਲਈ ਭਾਰਤ-ਪਾਕਿ ਨੀਤੀਆਂ ''ਚ ਸੁਧਾਰ ਦੀ ਮੰਗ: ਐਡਵੋਕੇਟ ਧਾਮੀ
Thursday, Apr 09, 2026 - 02:51 PM (IST)
ਅੰਮ੍ਰਿਤਸਰ (ਜ.ਬ) - ਅੰਮ੍ਰਿਤਸਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਜਥੇ ਸਬੰਧੀ ਮਹੱਤਵਪੂਰਨ ਗੱਲਾਂ ਸਾਂਝੀਆਂ ਕੀਤੀਆਂ ਗਈਆਂ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਅਜਿਹੀਆਂ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ ਕਿ ਸਿੱਖ ਸ਼ਰਧਾਲੂ ਸਵੇਰੇ ਗੁਰਧਾਮਾਂ ਦੇ ਦਰਸ਼ਨ ਲਈ ਜਾਣ ਅਤੇ ਸ਼ਾਮ ਨੂੰ ਵਾਪਸ ਆ ਸਕਣ, ਤਾਂ ਜੋ ਵਧ ਤੋਂ ਵਧ ਸੰਗਤ ਨੂੰ ਦਰਸ਼ਨ ਦਾ ਮੌਕਾ ਮਿਲ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ
ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਅਰਦਾਸ 'ਚ ਵੀ ਇਹ ਮੰਗ ਸ਼ਾਮਲ ਹੈ ਕਿ ਜਿਹੜੇ ਗੁਰਧਾਮ ਪੰਥ ਤੋਂ ਵਿਛੋੜੇ ਗਏ ਹਨ, ਉਨ੍ਹਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਹੋਣ। ਧਾਮੀ ਨੇ ਜਥੇ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਸਾਰੇ ਸ਼ਰਧਾਲੂ ਗੁਰੂ ਸਾਹਿਬ ਦੇ ਚਰਨਾਂ ਵਿੱਚ ਪੂਰੀ ਸ਼ਰਧਾ ਅਤੇ ਨਾਮ ਸਿਮਰਨ ਨਾਲ ਜਾਣ। ਇਸ ਦੌਰਾਨ ਉਨ੍ਹਾਂ ਇੱਕ ਅਹਿਮ ਮਸਲੇ ਵੱਲ ਧਿਆਨ ਦਿਵਾਇਆ ਕਿ ਕਈ ਵਾਰ ਮਹਿਲਾਵਾਂ ਨੂੰ ਇਕੱਲਿਆਂ ਵੀਜ਼ਾ ਮਿਲ ਜਾਂਦਾ ਹੈ, ਜਿਸ ਕਾਰਨ ਬਾਅਦ ਵਿੱਚ ਮੁਸ਼ਕਲਾਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਹੁਣ SGPC ਵੱਲੋਂ ਬੀਬੀਆਂ ਨੂੰ ਅਪੀਲ ਹੈ ਕਿ ਉਹ ਪਰਿਵਾਰ ਦਾ ਕੋਈ ਮੈਂਬਰ ਨਾਲ ਲੈ ਕੇ ਜਾਣ , ਤਾਂ ਜੋ ਕਿਸੇ ਤਰ੍ਹਾਂ ਦੀ ਨਮੋਸ਼ੀ ਜਾਂ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਲਾਲਜੀਤ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਇਕ ਹੋਰ ਧਾਰਾ ਕੀਤੀ ਗਈ ਦਰਜ
ਇਸਦੇ ਨਾਲ ਹੀ ਧਾਮੀ ਨੇ ਧੰਨ ਧੰਨ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਤਿਗੁਰੂ ਜੀ ਨੇ ਆਪਣੇ ਜੀਵਨ ਦੌਰਾਨ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਰੂਪ ਵਿੱਚ ਅਮੋਲਕ ਵਿਰਾਸਤ ਬਖ਼ਸ਼ੀ। ਉਨ੍ਹਾਂ ਕਿਹਾ ਕਿ ਗੁਰਬਾਣੀ ਸਾਨੂੰ ਜੀਵਨ ਜੀਊਣ ਦਾ ਸਹੀ ਰਾਹ ਦਿਖਾਉਂਦੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਥਾਣੇ 'ਤੇ ਗ੍ਰਨੇਡ ਹਮਲੇ ਤੋਂ ਬਾਅਦ ਪੁਲਸ 'ਤੇ ਫਿਰ ਹੋ ਗਿਆ ਹਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
