ਜਲਿਆਂਵਾਲਾ ਬਾਗ ਕਾਂਡ ਦੇ 100 ਸਾਲ ਪੂਰੇ ਹੋਣ ’ਤੇ ਅੱਜ ਜਾਰੀ ਹੋਵੇਗਾ ਯਾਦਗਾਰੀ ਸਿੱਕਾ ਤੇ ਡਾਕ ਟਿਕਟ
Friday, Apr 12, 2019 - 09:24 PM (IST)

ਨਵੀਂ ਦਿੱਲੀ– ਜਲਿਆਂਵਾਲਾ ਬਾਗ ਕਾਂਡ ਦੇ 100 ਸਾਲ ਪੂਰੇ ਹੋਣ ’ਤੇ ਕੱਲ ਸਰਕਾਰ ਵਲੋਂ ਇਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ ਜਾਵੇਗਾ। ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਸ਼ਨੀਵਾਰ ਨੂੰ ਅੰਮ੍ਰਿਤਸਰ ’ਚ ਜਲਿਆਂਬਾਗ ਯਾਦਗਾਰੀ ਸਥਾਨ ’ਤੇ ਸ਼ਹੀਦਾਂ ਦੀ ਯਾਦ ’ਚ ਇਹ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨਗੇ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ’ਚ ਅੰਗਰੇਜ਼ਾਂ ਨੇ ਨਿਹੱਥੇ ਲੋਕਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਸੈਂਕੜੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ।
ਉਪ ਰਾਸ਼ਟਰਪਤੀ ਕੱਲ ਅੰਮ੍ਰਿਤਸਰ ’ਚ ਇਨ੍ਹਾਂ ਸ਼ਹੀਦਾਂ ਦੀ ਯਾਦ ’ਚ ਇਕ ਨੁਮਾਇਸ਼ ਦਾ ਉਦਘਾਟਨ ਵੀ ਕਰਨਗੇ।