ਵੱਡੀ ਖ਼ਬਰ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦਾ ਦੌਰਾ ਹੋਇਆ ਰੱਦ
Friday, Jan 16, 2026 - 12:34 PM (IST)
ਜਲੰਧਰ (ਵੈੱਬ ਡੈਸਕ)- ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਰੱਦ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਖ਼ਰਾਬ ਮੌਸਮ ਕਰਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜਲੰਧਰ ਦੇ ਦੌਰੇ 'ਤੇ ਨਹੀਂ ਆ ਰਹੇ ਹਨ। ਉਨ੍ਹਾਂ ਦੀ ਫਲਾਈਟ ਅੰਮ੍ਰਿਤਸਰ ਤੋਂ ਟੇਕਆਫ ਨਹੀਂ ਕਰ ਸਕੀ। ਇਥੇ ਦੱਸ ਦੇਈਏ ਕਿ ਰਾਸ਼ਟਰਪਤੀ ਮੁਰਮੂ ਨੇ ਜਲੰਧਰ ਐੱਨ. ਆਈ. ਟੀ. ਵਿਚ ਕਨਵੋਕੇਸ਼ਨ ਸਮਾਰੋਹ ਵਿਚ ਸ਼ਾਮਲ ਹੋਣਾ ਸੀ। ਬੀਤੇ ਦਿਨ ਰਾਸ਼ਟਰਪਤੀ ਮੁਰਮੂ ਅੰਮ੍ਰਿਤਸਰ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਜੀ. ਐੱਨ. ਡੀ. ਯੂ. ਦੇ ਕਨਵੋਕੇਸ਼ਨ ਵਿੱਚ ਸ਼ਿਰਕਤ ਕੀਤੀ ਸੀ।
ਇਹ ਵੀ ਪੜ੍ਹੋ: ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ ਇਹ ਵੀਡੀਓ, ਚੰਗੀਆਂ ਆਦਤਾਂ ਨਾਲ ਹੋਵੇਗੀ ਦਿਨ ਦੀ ਸ਼ੁਰੂਆਤ
ਦੱਸ ਦੇਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਠੰਡ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ ਸੰਘਣੀ ਧੁੰਦ ਅਤੇ ਸੀਤ ਲਹਿਰ ਲਈ ਓਰੇਂਜ ਅਲਰਟ ਜਾਰੀ ਕੀਤਾ ਹੋਇਆ ਹੈ। ਇਸ ਸੀਜ਼ਨ ਵਿੱਚ ਦੂਜੀ ਵਾਰ ਪੰਜਾਬ ਵਿੱਚ ਤਾਪਮਾਨ ਇਕ ਵਾਰ ਫਿਰ ਜ਼ੀਰੋ ਡਿਗਰੀ ਦੇ ਨੇੜੇ ਆ ਗਿਆ ਹੈ। ਅੱਜ ਘੱਟੋ-ਘੱਟ ਤਾਪਮਾਨ 0.3 ਡਿਗਰੀ ਡਿੱਗ ਗਿਆ। ਸ਼ਹੀਦ ਭਗਤ ਸਿੰਘ ਨਗਰ ਵਿੱਚ ਸਭ ਤੋਂ ਘੱਟ ਤਾਪਮਾਨ 0.9 ਡਿਗਰੀ ਦਰਜ ਕੀਤਾ ਗਿਆ। ਹੁਸ਼ਿਆਰਪੁਰ ਅਤੇ ਬਠਿੰਡਾ ਵਿੱਚ 3 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 3.2 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਵਿੱਚ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਵਿਚ ਪੈ ਰਹੀ ਸੀਤ ਲਹਿਰ ਦੇ ਕਾਰਨ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਸਕੂਲ ਹੁਣ ਸਵੇਰੇ 9 ਵਜੇ ਦੀ ਬਜਾਏ ਸਵੇਰੇ 10 ਵਜੇ ਖੁੱਲ੍ਹਣਗੇ। ਸ਼ਨੀਵਾਰ ਤੋਂ ਸ਼ੁਰੂ ਹੋ ਕੇ ਅਗਲੇ ਚਾਰ ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਤਿੰਨ ਤੋਂ ਪੰਜ ਡਿਗਰੀ ਵਧੇਗਾ। 18 ਤਾਰੀਖ਼ ਤੋਂ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪਾਵਨ ਸਰੂਪਾਂ ਬਾਰੇ CM ਮਾਨ ਦੇ ਖੁਲਾਸੇ ਦੀ ਡੇਰਾ ਪ੍ਰਬੰਧਕਾਂ ਨੇ ਕੱਢੀ ਫੂਕ, ਕੀ ਝੂਠ ਬੋਲ ਰਹੇ ਨੇ ਮਾਨ ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
