ਕੈਨੇਡੀਅਨ PM ਟਰੂਡੋ ਦੇ 'ਕਬੂਲਨਾਮੇ' ਮਗਰੋਂ ਭਾਰਤ ਸਰਕਾਰ ਦਾ ਵੱਡਾ ਬਿਆਨ

Thursday, Oct 17, 2024 - 08:47 AM (IST)

ਕੈਨੇਡੀਅਨ PM ਟਰੂਡੋ ਦੇ 'ਕਬੂਲਨਾਮੇ' ਮਗਰੋਂ ਭਾਰਤ ਸਰਕਾਰ ਦਾ ਵੱਡਾ ਬਿਆਨ

ਨਵੀਂ ਦਿੱਲੀ (ਵਾਰਤਾ): ਭਾਰਤ ਨੇ ਕੈਨੇਡਾ ਵਿਚ ਇਕ ਜਾਂਚ ਕਮਿਸ਼ਨ ਵਿਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਦਾ ਖੰਡਨ ਕਰਦੇ ਹੋਏ ਦੁਹਰਾਇਆ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਭਾਰਤੀ ਡਿਪਲੋਮੈਟਾਂ ਵਿਰੁੱਧ ਕੋਈ ਸਬੂਤ ਨਹੀਂ ਦਿੱਤਾ ਅਤੇ ਇਸ ਕੇਸ ਨਾਲ ਭਾਰਤ-ਕੈਨੇਡਾ ਸਬੰਧਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਦੀ ਸਾਰੀ ਜ਼ਿੰਮੇਵਾਰੀ ਸਿਰਫ਼ ਤੇ ਸਿਰਫ਼ ਜਸਟਿਨ ਟਰੂਡੋ ਦੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ 2 ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਬੈਂਕ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਜਾਂਚ ਕਮਿਸ਼ਨ ਵਿਚ ਟਰੂਡੋ ਦੇ ਬਿਆਨ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿਚ ਕਿਹਾ, "ਅਸੀਂ ਅੱਜ ਜੋ ਕੁਝ ਸੁਣਿਆ ਹੈ, ਉਹ ਸਿਰਫ਼ ਉਸ ਗੱਲ ਦੀ ਪੁਸ਼ਟੀ ਕਰਦਾ ਹੈ ਜੋ ਅਸੀਂ ਲਗਾਤਾਰ ਕਹਿ ਰਹੇ ਹਾਂ। ਕੈਨੇਡਾ ਨੇ ਭਾਰਤ ਅਤੇ ਭਾਰਤੀ ਡਿਪਲੋਮੈਟਾਂ 'ਤੇ ਲਗਾਏ ਗਏ ਗੰਭੀਰ ਦੋਸ਼ਾਂ ਦੇ ਸਮਰਥਨ ਲਈ ਸਾਡੇ ਕੋਲ ਕੋਈ ਸਬੂਤ ਪੇਸ਼ ਨਹੀਂ ਕੀਤਾ।'' ਜੈਸਵਾਲ ਨੇ ਕਿਹਾ,''ਇਸ ਨੁਕਸਾਨ ਦੀ ਜ਼ਿੰਮੇਵਾਰੀ ਅਜਿਹੇ ਗੈਰ-ਜ਼ਿੰਮੇਵਾਰਾਨਾ ਅਤੇ ਹੰਕਾਰੀ ਵਤੀਰੇ ਦੀ ਹੈ। ਭਾਰਤ-ਕੈਨੇਡਾ ਸਬੰਧਾਂ ਵਿਚ ਵਿਗੜੇ ਵਿਹਾਰ ਲਈ ਪ੍ਰਧਾਨ ਮੰਤਰੀ ਇਕੱਲੇ ਟਰੂਡੋ ਹੀ ਜ਼ਿੰਮੇਵਾਰ ਹਨ।

ਇਹ ਖ਼ਬਰ ਵੀ ਪੜ੍ਹੋ - ਮਾਂ ਨੇ ਵੱਡੇ ਸੁਫ਼ਨੇ ਵੇਖ ਵਿਦੇਸ਼ ਭੇਜੀ ਸੀ ਧੀ, ਹੁਣ ਇੰਟਰਨੈੱਟ ਰਾਹੀਂ ਮਿਲੀ ਵੀਡੀਓ ਵੇਖ ਪੈਰਾਂ ਹੇਠੋਂ ਖਿਸਕੀ ਜ਼ਮੀਨ

ਦਰਅਸਲ, ਟਰੂਡੋ ਨੇ ਬੀਤੇ ਦਿਨੀਂ ਇਹ ਗੱਲ ਆਪ ਮੰਨੀ ਹੈ ਕਿ ਉਨ੍ਹਾਂ ਨੇ ਨਿੱਝਰ ਦੇ ਕਤਲ 'ਤੇ ਭਾਰਤ ਨੂੰ ਅਸਲ ਸਬੂਤ ਨਹੀਂ ਦਿੱਤੇ ਸਨ। ਉਨ੍ਹਾਂ ਮੰਨਿਆ ਕਿ ਕੈਨੇਡਾ ਨੇ ਨਿੱਝਰ ਦੇ ਕਤਲ ਦਾ ਜਨਤਕ ਤੌਰ 'ਤੇ ਭਾਰਤ 'ਤੇ ਦੋਸ਼ ਲਗਾਉਣ ਤੋਂ ਪਹਿਲਾਂ ਸਿਰਫ ਖੁਫੀਆ ਜਾਣਕਾਰੀ ਦਿੱਤੀ ਸੀ ਪਰ ਇਸ ਸਬੰਧੀ ਕੋਈ ਸਬੂਤ ਨਹੀਂ ਦਿੱਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News