ਭਾਰਤ ਸਰਕਾਰ ਨੇ ਸਜ਼ਾ ਪੂਰੀ ਹੋਣ 'ਤੇ 22 ਪਾਕਿਸਤਾਨੀ ਕੈਦੀਆਂ ਨੂੰ ਕੀਤਾ ਰਿਹਾਅ

05/19/2023 10:21:31 PM

ਅੰਮ੍ਰਿਤਸਰ (ਭਾਸ਼ਾ): ਭਾਰਤ ਸਰਕਾਰ ਨੇ ਸ਼ੁੱਕਰਵਾਰ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ 22 ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ। ਅਧਿਕਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਅਟਾਰੀ-ਵਾਘਾ ਬਾਰਡਰ 'ਤੇ ਸੰਯੁਕਤ ਜਾਂਚ ਚੌਕੀ (ਜੇ.ਸੀ.ਪੀ.) 'ਤੇ ਪਾਕਿਸਤਾਨੀ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਚਾਹ ਪੀ ਰਹੇ ਬਜ਼ੁਰਗ ਦੀ ਜੇਬ 'ਚੋਂ ਅਚਾਨਕ ਨਿਕਲੀਆਂ ਅੱਗ ਦੀਆਂ ਲਪਟਾਂ, ਵਜ੍ਹਾ ਜਾਣ ਰਹਿ ਜਾਓਗੇ ਹੈਰਾਨ

ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਨੂੰ ਦਿੱਲੀ ਵਿਚ ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਐਮਰਜੈਂਸੀ ਯਾਤਰਾ ਪ੍ਰਮਾਣ ਪੱਤਰ ਦੇ ਅਧਾਰ 'ਤੇ ਪਾਕਿਸਤਾਨ ਭੇਜਿਆ ਗਿਆ। ਗ੍ਰਿਫ਼ਤਾਰੀ ਦੇ ਸਮੇਂ ਇਨ੍ਹਾਂ 'ਚੋਂ ਕਿਸੇ ਕੋਲ ਵੀ ਕਿਸੇ ਤਰ੍ਹਾਂ ਦੀ ਯਾਤਰਾ ਦੇ ਦਸਤਾਵੇਜ਼ ਨਹੀਂ ਸਨ। 

ਇਹ ਖ਼ਬਰ ਵੀ ਪੜ੍ਹੋ - ਨਾਨਕੇ ਗਏ 10 ਸਾਲਾ ਮਾਸੂਮ ਦੀ ਪਰਤੀ ਲਾਸ਼, ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ

ਅਧਿਕਾਰੀਆਂ ਮੁਤਾਬਕ ਇਨ੍ਹਾਂ 22 ਕੈਦੀਆਂ 'ਚੋਂ 9 ਮਛੇਰੇ ਗੁਜਰਾਤ ਦੀ ਕੱਛ ਜੇਲ੍ਹ ਤੋਂ, 10 ਅੰਮ੍ਰਿਤਸਰ ਕੇਂਦਰੀ ਜੇਲ੍ਹ ਤੇ ਤਿੰਨ ਹੋਰ ਜੇਲ੍ਹਾਂ ਤੋਂ ਇੱਥੇ ਲਿਆਂਦੇ ਗਏ। ਉਨ੍ਹਾਂ ਦੱਸਿਆ ਕਿ ਮਛੇਰਿਆਂ ਨੂੰ ਭਾਰਤੀ ਜਲ ਸੈਨਾ ਨੇ ਫੜਿਆ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News