ਡੇਰਾ ਬਿਆਸ ਪਹੁੰਚੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ, ਬਾਬਾ ਗੁਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

Saturday, Mar 25, 2023 - 06:27 PM (IST)

ਬਿਆਸ/ਬਾਬਾ ਬਕਾਲਾ ਸਾਹਿਬ (ਰਾਕੇਸ਼) : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ ਹਨ। ਜਿਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਡਾ. ਰਾਜ ਕੁਮਾਰ ਵੇਰਕਾ ਅਤੇ ਸ਼ਵੇਤ ਮਲਿਕ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਰਾਜਨਾਥ ਸਿੰਘ ਰਾਧਾ ਸੁਆਮੀ ਸਤਿਸੰਗ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ ਅਤੇ ਦੋਵਾਂ ਵਿਚਾਲੇ ਕਰੀਬ ਇਕ ਘੰਟਾ ਬੰਦ ਕਮਰਾ ਮੀਟਿੰਗ ਵੀ ਹੋਈ। ਸੂਤਰਾਂ ਮੁਤਾਬਕ ਰੱਖਿਆ ਮੰਤਰੀ ਸਵੇਰੇ 9.30 ਵਜੇ ਬਿਆਸ ਪਹੁੰਚੇ। ਡੇਰੇ ਦੇ ਅਧਿਕਾਰੀਆਂ ਮੁਤਾਬਕ ਰੱਖਿਆ ਮੰਤਰੀ ਸਤਿਸੰਗ ਸਥਾਨ 'ਤੇ ਵੀ ਗਏ, ਜਿੱਥੇ ਉਨ੍ਹਾਂ ਨੇ ਕਰੀਬ ਅੱਧਾ ਘੰਟਾ ਬਿਤਾਇਆ। ਬਾਅਦ ਵਿਚ ਉਨ੍ਹਾਂ ਨੇ ਸਤਿਸੰਗ ਦੇ ਲੰਗਰ ਘਰ ਦਾ ਦੌਰਾ ਕੀਤਾ।

ਇਹ ਵੀ ਪੜ੍ਹੋ : ਜਿਨ੍ਹਾਂ ਨੇ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਅੱਜ ਉਹ ਲੁਕ-ਲੁਕ ਭੱਜ ਰਹੇ : ਕੇਜਰੀਵਾਲ

PunjabKesari

ਡੇਰਾ ਬਿਆਸ ਪਹੁੰਚਣ ’ਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਨੇ ਰਾਜਨਾਥ ਸਿੰਘ ਦੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਦੇ ਵੱਖ-ਵੱਖ ਹਿੱਸਿਆਂ ਬਾਰੇ ਜਾਣੂ ਕਰਵਾਇਆ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੌਰੇ ’ਤੇ ਆਏ ਰਾਜਨਾਥ ਸਿੰਘ ਦਿੱਲੀ ਤੋਂ ਸਿੱਧੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ’ਤੇ ਪਹੁੰਚੇ। ਇਸ ਤੋਂ ਬਾਅਦ ਉਹ ਸਿੱਧਾ ਡੇਰਾ ਰਾਧਾ ਸਵਾਮੀ ਬਿਆਸ ਲਈ ਰਵਾਨਾ ਹੋਏ। ਅੰਮ੍ਰਿਤਸਰ ਏਅਰਪੋਰਟ ’ਤੇ ਉਨ੍ਹਾਂ ਦਾ ਸਵਾਗਤ ਭਾਜਪਾ ਆਗੂਆਂ ਨੇ ਕੀਤਾ।

ਇਹ ਵੀ ਪੜ੍ਹੋ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜੇ ਗਏ ਅੰਮ੍ਰਿਤਪਾਲ ਦੇ ਸਾਥੀਆਂ ਬਾਰੇ ਵੱਡਾ ਖੁਲਾਸਾ

PunjabKesari

ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਡੇਰਾ ਬਿਆਸ ਵਿਚ ਇਹ ਪਹਿਲਾ ਦੌਰਾ ਹੈ। ਉਨ੍ਹਾਂ ਦੇ ਇਸ ਦੌਰੇ ਨੂੰ 2024 ਦੀਆਂ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਭਾਜਪਾ ਪੰਜਾਬ ਵਿਚ ਖੁਦ ਨੂੰ ਮਜ਼ਬੂਤ ਕਰਨ ਵਿਚ ਲੱਗੀ ਹੋਈ ਹੈ। ਸ਼ਹਿਰਾਂ ਵਿਚ ਹੀ ਨਹੀਂ ਸਗੋਂ ਪੇਂਡੂ ਇਲਾਕਿਆਂ ਵਿਚ ਵੀ ਭਾਜਪਾ ਆਪਣੇ ਪੈਰ ਪਸਾਰ ਰਹੀ ਹੈ। 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News