ਫੌਜ ਦੀ ਕਾਰਵਾਈ ਤੋਂ ਬਾਅਦ ਪੰਜਾਬ ''ਚ ਅਲਰਟ, ਕੈਪਟਨ ਨੇ ਸੱਦੀ ਮੀਟਿੰਗ
Tuesday, Feb 26, 2019 - 07:00 PM (IST)

ਚੰਡੀਗੜ੍ਹ : ਭਾਰਤੀ ਹਵਾਈ ਫੌਜ ਵਲੋਂ ਪੁਲਵਾਮਾ ਅੱਤਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਸਥਿਤ ਦਹਿਸ਼ਤਗਰਦਾਂ ਦੇ ਟਿਕਾਣਿਆਂ 'ਤੇ ਕੀਤੀ ਗਈ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਤੇ ਪੁਲਸ ਅਧਿਕਾਰੀਆਂ ਨਾਲ ਹਾਲਾਤ ਬਾਰੇ ਵਿਚਾਰ ਚਰਚਾ ਕਰਨ ਲਈ ਅਹਿਮ ਮੀਟਿੰਗ ਕੀਤੀ। ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਹੱਦੀ ਇਲਾਕਿਆਂ ਵਿਚ ਹਾਈ-ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਜ਼ਮੀਨੀ ਪੱਧਰ 'ਤੇ ਸਰਹੱਦੀ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਵਾਈ ਸੈਨਾ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਡੀਅਨ ਏਅਰਫੋਰਸ ਨੇ ਪਾਕਿਸਤਾਨ ਅਤੇ ਅੱਤਵਾਦੀ ਜਥੇਬੰਦੀਆਂ ਨੂੰ ਢੁਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਇਹ ਕਾਰਵਾਈ ਬਹੁਤ ਜ਼ਰੂਰੀ ਸੀ। ਕੈਪਟਨ ਨੇ ਫੌਜ ਨੂੰ ਆਪਣਾ ਪੂਰਾ ਸਮਰਥਨ ਦਿੰਦਿਆਂ ਜਮ ਕੇ ਤਰੀਫ ਕੀਤੀ ਹੈ।