ਭਾਰਤੀ ਵਾਯੂ ਸੈਨਾ ’ਚ ਭਰਤੀ ਹੋਣ ਦਾ ਸੁਨਹਿਰੀ ਮੌਕਾ, ਸ਼ੁਰੂ ਹੋਈ ਰਜਿਸਟ੍ਰੇਸ਼ਨ, ਜਾਣੋ ਕੀ ਹਨ ਸ਼ਰਤਾਂ

Tuesday, Mar 21, 2023 - 11:45 AM (IST)

ਮੋਗਾ (ਗੋਪੀ ਰਾਊਕੇ) : ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਜ਼ਿਲਾ ਰੁਜ਼ਗਾਰ ਅਫਸਰ ਪਰਮਿੰਦਰ ਕੌਰ ਨੇ ਦੱਸਿਆ ਕਿ ਅਗਨੀਪੱਥ ਸਕੀਮ ਤਹਿਤ ਭਾਰਤੀ ਵਾਯੂ ਸੈਨਾ ਵਿਚ ਅਗਨੀਵੀਰ ਵਾਯੂ ਦੀਆਂ ਆਸਾਮੀਆ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 17 ਤੋਂ 31 ਮਾਰਚ 2023 ਤੱਕ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਪ੍ਰੀਖਿਆ 20 ਮਈ 2023 ਤੋਂ ਬਾਅਦ ਹੋਵੇਗੀ। ਜ਼ਿਲ੍ਹਾ ਰੁਜ਼ਗਾਰ ਅਫਸਰ ਨੇ ਦੱਸਿਆ ਕਿ ਭਾਰਤੀ ਵਾਯੂ ਸੈਨਾ ਵਿਚ ਅਪਲਾਈ ਕਰਨ ਵਾਲੇ ਉਮੀਦਵਾਰ ਦੀ ਜਨਮ ਸੀਮਾ 26 ਦਸੰਬਰ 2002 ਤੋਂ 26 ਜੂਨ 2006 (ਦੋਨੋਂ ਦਿਨ ਸ਼ਾਮਲ) ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਉਮੀਦਵਾਰ ਨੇ 12ਵੀਂ ਜਾਂ 3 ਸਾਲ ਦਾ ਇੰਜੀਨੀਅਰਿੰਗ ਵਿਚ ਡਿਪਲੋਮਾ ਜਾਂ ਫਿਰ ਦੋ ਸਾਲ ਦਾ ਵੋਕੇਸ਼ਨਲ ਕੋਰਸ ਕੀਤਾ ਹੋਵੇ ਅਤੇ ਇਨ੍ਹਾਂ ਦਰਸਾਈਆਂ ਯੋਗਤਾਵਾਂ ਵਿਚ ਉਮੀਦਵਾਰ ਦੇ ਇਮਤਿਹਾਨਾਂ ਵਿਚੋਂ 50 ਫੀਸਦੀ ਅੰਕ ਹਾਸਲ ਕੀਤੇ ਹੋਣ, ਉਹ ਉਮੀਦਵਾਰ ਇਨ੍ਹਾਂ ਆਸਾਮੀਆਂ ਲਈ ਯੋਗ ਹਨ।

ਇਹ ਵੀ ਪੜ੍ਹੋ : CM ਭਗਵੰਤ ਮਾਨ ਦੇ ਹੱਥਾਂ ’ਚ ਪੰਜਾਬ ਸੁਰੱਖਿਅਤ, ਨੌਜਵਾਨਾਂ ਨੂੰ ਬੰਦੂਕਾਂ ਦੀ ਨਹੀਂ ਲੈਪਟਾਪ ਦੀ ਲੋੜ : ਧਾਲੀਵਾਲ

ਅਗਨੀਵੀਰਾਂ ਦੀ ਭਰਤੀ ਲਈ ਅਣਵਿਆਹੇ ਲੜਕੇ ਅਤੇ ਲੜਕੀਆਂ ਦੋਵੇਂ ਅਪਲਾਈ ਕਰ ਸਕਦੇ ਹਨ। ਇਸ ਇਮਤਿਹਾਨ ਵਿਚ ਰਜਿਸਟਰ ਕਰਨ ਲਈ 250 ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਮੈਡੀਕਲ ਸਟੈਂਡਰਡ, ਯੋਗਤਾ ਅਤੇ ਨੌਕਰੀ ਸਬੰਧੀ ਜਾਣਕਾਰੀ ਅਤੇ ਆਨਲਾਈਨ ਫਾਰਮ ਅਪਲਾਈ ਕਰਨ ਲਈ ਦਿੱਤੇ ਲਿੰਕ ’ਤੇ ਲਾਗਇਨ ਕਰ ਕੇ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਵੱਡੇ ਅਫਸਰ ਨੇ ਦੱਸਿਆ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦਾ ਅਸਲ ਸੱਚ (ਵੀਡੀਓ)

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
 


Gurminder Singh

Content Editor

Related News