ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ : ਸੰਧਵਾਂ

Friday, May 09, 2025 - 06:44 PM (IST)

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ : ਸੰਧਵਾਂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਭਾਰਤੀ ਫੌਜਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ। ਇਤਿਹਾਸ ਗਵਾਹ ਹੈ ਕਿ ਪਿਛਲੀਆਂ ਭਾਰਤ-ਪਾਕਿ ਜੰਗਾਂ ਦੌਰਾਨ ਪੰਜਾਬੀਆਂ ਵੱਲੋਂ ਦਿਖਾਈ ਗਈ ਬਹਾਦਰੀ ਬੇਮਿਸਾਲ ਸੀ। ਉਨ੍ਹਾਂ ਅੱਗੇ ਕਿਹਾ ਕਿ ਦੁਸ਼ਮਣ ਅਜੇ ਵੀ ਪਿਛਲੀਆਂ ਜੰਗਾਂ ਦੌਰਾਨ ਭਾਰਤੀ ਫੌਜ ਵੱਲੋਂ ਦਿਖਾਈਆਂ ਬਹਾਦਰੀ ਦੀਆਂ ਕਹਾਣੀਆਂ ਤੋਂ ਡਰਦੇ ਹਨ। 

ਉਨ੍ਹਾਂ ਭਾਰਤ-ਪਾਕਿ ਤਣਾਅ ਦੌਰਾਨ ਅਮਨ-ਸ਼ਾਂਤੀ ਅਤੇ ਭਾਰਤੀ ਫੌਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਪੰਜਾਬੀਆਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਲਈ ਬਣਦਾ ਮਾਣ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ।


author

Gurminder Singh

Content Editor

Related News