ਫਿਰੋਜ਼ਪੁਰ 'ਚ ਭਾਰਤੀ ਫ਼ੌਜ ਦੇ ਲੱਖਾਂ ਰੁਪਏ ਦੇ 2 ਸੰਚਾਰ ਯੰਤਰ ਚੋਰੀ, ਪੁਲਸ ਨੇ ਮਾਮਲਾ ਕੀਤਾ ਦਰਜ
Wednesday, Jan 18, 2023 - 10:11 AM (IST)
ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਛਾਉਣੀ 'ਚ ਭਾਰਤੀ ਫ਼ੌਜ ਦੇ 2 ਬਹੁਤ ਕੀਮਤੀ ਸੰਚਾਰ ਉਪਕਰਨ (ਆਈ. ਪੀ. ਐੱਸ.) ਚੋਰੀ ਹੋ ਗਏ ਹਨ। ਇਨ੍ਹਾਂ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਇਸ ਘਟਨਾ ਸਬੰਧੀ ਥਾਣਾ ਫ਼ਿਰੋਜ਼ਪੁਰ ਕੈਂਟ ਦੀ ਪੁਲਸ ਨੇ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : CM ਮਾਨ ਕਰਨਗੇ ਸ਼ਹਿਰਾਂ 'ਚ ਨਵੇਂ ਵਿਕਾਸ ਕੰਮਾਂ ਦੀ ਸ਼ੁਰੂਆਤ, ਨਗਰ ਨਿਗਮਾਂ ਤੋਂ ਮੰਗੀ ਗਈ ਰਿਪੋਰਟ
ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਕੈਂਟ ਦੇ ਏ. ਐੱਸ. ਆਈ. ਹਰਬੰਸ ਸਿੰਘ ਮੁਤਾਬਕ ਪੁਲਸ ਨੂੰ ਦਿੱਤੀ ਸੂਚਨਾ 'ਚ 7 ਇਨਫੈਂਟਰੀ ਡਿਵੀਜ਼ਨ ਸਿਗਨਲ ਰੈਜੀਮੈਂਟ ਕੇਅਰ 56 ਏ. ਪੀ. ਓ. ਮੇਜਰ ਸੰਦੀਪ ਕੁਮਾਰ ਯਾਦਵ ਨੇ ਦੱਸਿਆ ਕਿ 15-16 ਜਨਵਰੀ ਦੀ ਦਰਮਿਆਨੀ ਰਾਤ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਭਾਰਤੀ ਫ਼ੌਜ ਦੀ ਇਮਾਰਤ 'ਚ ਦਾਖ਼ਲ ਹੋ ਕੇ ਉਥੋਂ 2 ਸੰਚਾਰ ਉਪਕਰਨ ਚੋਰੀ ਕਰ ਲਏ ਹਨ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਦੇਣ ਜਾ ਰਹੀ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ
ਇ੍ਹਨ੍ਹਾਂ ਦੀ ਕੀਮਤ ਕਰੀਬ 38 ਲੱਖ 60 ਹਜ਼ਾਰ ਰੁਪਏ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਫ਼ੌਜ ਦੇ ਚੋਰੀ ਹੋਏ ਸਾਮਾਨ ਦੀ ਪੂਰੀ ਜਾਣਕਾਰੀ ਲੈਣ ਦੇ ਨਾਲ-ਨਾਲ ਚੋਰਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ