ਭਾਰਤੀ ਫ਼ੌਜ 'ਚ ਤਾਇਨਾਤ ਵਿਅਕਤੀ ਦੀ ਪੰਜਾਬ ਦੀ ਜੇਲ੍ਹ 'ਚ ਮੌਤ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
Thursday, Nov 28, 2024 - 07:04 PM (IST)
ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਜੇਲ੍ਹ ਵਿਚ ਬੰਦ ਇਕ ਵਿਅਕਤੀ ਦੀ ਸਵੇਰੇ ਮੌਤ ਹੋ ਗਈ। ਜਿਵੇਂ ਹੀ ਪਰਿਵਾਰ ਨੂੰ ਇਸ ਦਾ ਪਤਾ ਲੱਗਿਆ ਤਾਂ ਪਰਿਵਾਰ ਵਿਚ ਵੀ ਹੜਕੰਪ ਮਚ ਗਿਆ ਅਤੇ ਸਾਰਾ ਪਰਿਵਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚ ਗਿਆ। ਇਸ ਦੌਰਾਨ ਗੁੱਸੇ ਵਿਚ ਆਏ ਪਰਿਵਾਰ ਵੱਲੋਂ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਬਾਹਰ ਰੋਡ ਜਾਮ ਕਰਕੇ ਪੁਲਸ ਪ੍ਰਸ਼ਾਸਨ ਅਤੇ ਜੇਲ੍ਹ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਪੁਲਸ ਦੇ ਆਲ੍ਹਾ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਅਤੇ ਪਰਿਵਾਰ ਨਾਲ ਗੱਲਬਾਤ ਕੀਤੀ। ਮ੍ਰਿਤਕ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਹਰਮੇਸ਼ ਲਾਲ ਵਜੋਂ ਹੋਈ ਹੈ, ਜੋਕਿ ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਚੱਕੋਵਾਲ ਸ਼ੇਖਾਂ ਦਾ ਰਹਿਣ ਵਾਲਾ ਸੀ ਅਤੇ ਭਾਰਤੀ ਫ਼ੌਜ ਵਿਚ ਤਾਇਨਾਤ ਸੀ।
ਇਹ ਵੀ ਪੜ੍ਹੋ- ਜੇਕਰ ਤੁਸੀਂ ਵੀ ਕਰਦੋ ਹੋ ਮੋਬਾਇਲ ਦੀ ਜ਼ਿਆਦਾ ਵਰਤੋਂ ਤਾਂ ਸਾਵਧਾਨ, ਹੈਰਾਨ ਕਰੇਗੀ ਇਹ ਰਿਪੋਰਟ
ਜਾਣਕਾਰੀ ਦਿੰਦੇ ਮ੍ਰਿਤਕ ਅਮਰਜੀਤ ਸਿੰਘ ਦੀ ਪਤਨੀ ਪੂਜਾ ਰਾਣੀ ਨੇ ਦੱਸਿਆ ਕਿ ਉਸ ਦਾ ਪਤੀ ਸੀ. ਆਰ. ਪੀ. ਐੱਫ਼. ਵਿਚ ਤਾਇਨਾਤ ਸੀ ਅਤੇ ਸਾਲ 2020 ਵਿਚ ਪਿੰਡ ਵਿਚ ਹੀ ਕੋਈ ਲੜਾਈ ਹੋਈ ਸੀ ਅਤੇ ਇਸ ਦੌਰਾਨ ਉਸ ਦਾ ਪਤੀ ਵੀ ਛੁੱਟੀ ਆਇਆ ਹੋਇਆ ਸੀ। ਇਸ ਮਾਮਲੇ ਵਿਚ ਉਸ ਨੂੰ ਵੀ ਝੂਠਾ ਫਸਾ ਦਿੱਤਾ ਗਿਆ ਅਤੇ ਪਿਛਲੇ 2 ਮਹੀਨਿਆਂ ਤੋਂ ਉਹ ਹੁਸਿ਼ਆਰਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਸੀ।
ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਹ ਬੀਮਾਰ ਸੀ ਅਤੇ ਅਦਾਲਤ ਵੱਲੋਂ ਵੀ ਜੇਲ੍ਹ ਪ੍ਰਸ਼ਾਸਨ ਨੂੰ ਉਸ ਨੂੰ ਦਾਖ਼ਲ ਕਰਵਾਉਣ ਲਈ ਹੁਕਮ ਜਾਰੀ ਕੀਤੇ ਹੋਏ ਸਨ ਪਰ ਜੇਲ੍ਹ ਪ੍ਰਸ਼ਾਸਨ ਨੇ ਅਜਿਹਾ ਨਹੀਂ ਕੀਤਾ, ਜਿਸ ਕਾਰਨ ਅਮਰੀਤ ਸਿੰਘ ਦੀ ਅੱਜ ਮੌਤ ਹੋ ਗਈ। ਪਰਿਵਾਰ ਨੇ ਦੋਸ਼ ਲਾਇਆ ਕਿ ਜੇਲ੍ਹ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਅਮਰਜੀਤ ਸਿੰਘ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ- ਖੇਤਾਂ 'ਚ ਕੰਮ ਕਰਦੇ 20 ਸਾਲਾ ਮੁੰਡੇ ਨਾਲ ਵਾਪਰਿਆ ਵੱਡਾ ਹਾਦਸਾ, ਟੁਕੜਿਆਂ 'ਚ ਵੰਡਿਆ ਗਿਆ ਜਵਾਨ ਪੁੱਤ
ਦੂਜੇ ਪਾਸੇ ਬਸਪਾ ਦੇ ਆਗੂ ਵੀ ਮੌਕੇ 'ਤੇ ਪਹੁੰਚੇ ਅਤੇ ਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਉਹ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੇ ਹਨ। ਦੂਜੇ ਪਾਸੇ ਮੌਕੇ 'ਤੇ ਪਹੁੰਚੇ ਡੀ. ਸੀ. ਐੱਸ. ਪੀ. ਸਿਟੀ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਜੇਲ੍ਹ ਪ੍ਰਸ਼ਾਸਨ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਉਸ ਮੁਤਾਬਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸਕੂਲ ਬੱਸ ਦੀ ਟੱਕਰ ਹੋਣ ਕਾਰਨ ਵੱਡਾ ਹਾਦਸਾ, 8 ਸਾਲਾ ਬੱਚੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8