ਪੰਜਾਬ ਦੇ ਫ਼ੌਜੀ ਨੇ ਕਰ ਲਈ ਖ਼ੁਦਕੁਸ਼ੀ! 28 ਵਰ੍ਹਿਆਂ ਦਾ ਸੀ ਮੇਜਰ ਸਿੰਘ
Wednesday, Jul 09, 2025 - 03:36 PM (IST)

ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਪਿੰਡ ਚੌਵਾਸ ਜਖੇਪਲ ਵਿਖੇ ਛੁੱਟੀ ’ਤੇ ਆਏ ਫੌਜ ਦੇ ਇਕ ਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਸਰਕਾਰੀ ਹਸਪਤਾਲ ਸੁਨਾਮ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆਂ ਥਾਣਾ ਧਰਮਗੜ੍ਹ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਚੌਵਾਸ ਜਖੇਪਲ ਦਾ 28 ਕੁ ਵਰ੍ਹਿਆਂ ਦਾ ਮੇਜਰ ਸਿੰਘ ਪੁੱਤਰ ਦਰਸ਼ਨ ਸਿੰਘ ਜਿਹੜਾ ਫੌਜ ’ਚ ਨੌਕਰੀ ਕਰਦਾ ਸੀ ਅਤੇ ਹੁਣ ਛੁੱਟੀ ’ਤੇ ਆਪਣੇ ਘਰ ਆਇਆ ਹੋਇਆ ਸੀ। ਉਸ ਨੇ ਅੱਜ ਸਵੇਰੇ 10 ਕੁ ਵਜੇ ਖੇਤ ਬਿਜਲੀ ਵਾਲੀ ਮੋਟਰ ਦੇ ਕੋਠੇ ’ਚ ਜਾ ਕੇ ਗਲ ਫਾਹਾ ਲੈ ਕੇ ਖ਼ੁਦਕਸ਼ੀ ਕਰ ਲਈ ਗਈ।
ਇਹ ਖ਼ਬਰ ਵੀ ਪੜ੍ਹੋ - 50 ਰੁਪਏ ਬਦਲੇ ਮਿਲੇ 21,00,000 ਰੁਪਏ! ਰਾਤੋ-ਰਾਤ ਚਮਕ ਗਈ ਪੰਜਾਬੀ ਮੁੰਡੇ ਦੀ ਕਿਸਮਤ
ਉਨ੍ਹਾਂ ਆਖਿਆ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਸ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੜਤਾਲ ਉਪਰੰਤ ਜੋ ਵੀ ਗੱਲ ਸਾਹਮਣੇ ਆਵੇਗੀ ਉਸ ਅਨੁਸਾਰ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਮ੍ਰਿਤਕ ਦੇ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8