ਭਾਰਤੀ ਸਰੱਹਦ ’ਚ ਫਿਰ ਦਾਖਲ ਹੋਇਆ ਪਾਕਿ ਡਰੋਨ, BSF ਨੇ ਕੀਤੇ ਰਾਊਂਡ ਫਾਇਰ

11/26/2021 9:55:24 AM

ਤਰਨਤਾਰਨ (ਰਮਨ ਚਾਵਲਾ) - ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਬੁੱਧਵਾਰ ਰਾਤ ਕਰੀਬ 11.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਡਰੋਨ ਦੇ ਦਾਖਲ ਹੋਣ ਦੀ ਹਰਕਤ ਵੇਖੀ ਗਈ। ਡਰੋਨ ਦੀ ਹਰਕਤ ਵਿਖਾਈ ਦੇਣ ਤੋਂ ਬਾਅਦ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੀ 71 ਬਟਾਲੀਅਨ ਅਲਰਟ ਹੋ ਗਈ, ਜਿਸ ਦੌਰਾਨ ਉਨ੍ਹਾਂ ਵਲੋਂ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਗਿਆ।

ਪੜ੍ਹੋ ਇਹ ਵੀ ਖ਼ਬਰ 10 ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਨਹਿਰ ’ਚੋਂ ਬਰਾਮਦ, ਘਰ ’ਚ ਪਿਆ ‘ਚੀਕ-ਚਿਹਾੜਾ’

ਮਿਲੀ ਜਾਣਕਾਰੀ ਅਨੁਸਾਰ ਰਾਤ ਨੂੰ ਕੁਝ ਸਮਾਂ ਬਾਅਦ ਡਰੋਨ ਦੀ ਆਵਾਜ਼ ਸੁਣਾਈ ਦੇਣੀ ਬੰਦ ਹੋ ਗਈ ਅਤੇ ਡਰੋਨ ਵਾਪਸ ਚਲਾ ਗਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਬੀ.ਐੱਸ.ਐੱਫ. ਵਲੋਂ ਕੁਝ ਰਾਊਂਡ ਫਾਇਰ ਵੀ ਕੀਤੇ ਗਏ ਹਨ। ਵੀਰਵਾਰ ਸਵੇਰੇ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਜ਼ਿਲ੍ਹਾ ਪੁਲਸ ਦੀ ਟੀਮ ਵਲੋਂ ਨੌਸ਼ਹਿਰਾ ਢਾਲਾ ਵਿਖੇ ਭਾਰਤ ਪਾਕਿਸਤਾਨ ਸਰਹੱਦ ਨਜ਼ਦੀਕ ਖੇਤਾਂ ਨੂੰ ਬਾਰੀਕੀ ਨਾਲ ਖੰਗਾਲਿਆ ਗਿਆ ਪਰ ਕੋਈ ਵੀ ਵਸਤੂ ਦੇ ਬਰਾਮਦ ਨਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼

rajwinder kaur

This news is Content Editor rajwinder kaur