ਅਮਰੀਕਾ ਗਏ ਵਿਅਕਤੀ ਦੀ ਸ਼ੱਕੀ ਹਾਲਾਤ ''ਚ ਮੌਤ, ਦੋ ਛੱਟੇ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

Friday, Oct 18, 2024 - 06:41 PM (IST)

ਅਮਰੀਕਾ ਗਏ ਵਿਅਕਤੀ ਦੀ ਸ਼ੱਕੀ ਹਾਲਾਤ ''ਚ ਮੌਤ, ਦੋ ਛੱਟੇ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਪਠਾਨਕੋਟ (ਧਰਮਿੰਦਰ)- ਅਕਸਰ ਹੀ ਨੌਜਵਾਨ ਆਪਣੇ ਘਰ ਦੇ ਹਾਲਾਤਾਂ ਨੂੰ ਠੀਕ ਕਰਨ ਲਈ ਵਿਦੇਸ਼ਾਂ ਦਾ ਰੁਖ ਕਰਦੇ ਨੇ ਅਤੇ ਪੰਜਾਬ ਵਿਖੇ ਵਿਦੇਸ਼ ਜਾਣ ਦਾ ਚਲਣ ਸਭ ਤੋਂ ਵੱਧ ਵੇਖਿਆ ਜਾ ਰਿਹਾ ਹੈ ਪਰ ਪਰਿਵਾਰ ਨੂੰ ਝਟਕਾ ਉਸ ਵੇਲੇ ਲੱਗਦਾ ਹੈ ਜਦ ਘਰ ਦੇ ਹਾਲਾਤ ਨੂੰ ਠੀਕ ਕਰਨ ਵਾਸਤੇ ਗਿਆ ਘਰ ਦਾ ਪੁੱਤਰ ਉਥੇ ਜਾ ਕੇ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ। ਅਜਿਹਾ ਹੀ ਕੁਝ ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸਾਹਮਣੇ ਆਇਆ ਹੈ, ਜਿੱਥੋਂ ਦੇ ਪਿੰਡ ਧੁੱਪਸੜੀ ਦਾ ਇੱਕ ਵਿਅਕਤੀ ਅਮਰੀਕਾ ਗਿਆ ਤਾਂ ਕਮਾਈ ਕਰਨ ਦੇ ਲਈ ਸੀ ਪਰ ਅਮਰੀਕਾ ਜਾਣ ਦੇ ਦੋ ਸਾਲ ਬਾਅਦ ਉੱਥੇ ਉਸਦੀ ਭੇਦਭਰੇ ਹਾਲਾਤ 'ਚ ਮੌਤ ਹੋ ਗਈ। ਜਿਸ ਨਾਲ ਪਰਿਵਾਰ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ- ਵਿਦੇਸ਼ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਪੂਰੇ ਇਲਾਕੇ 'ਚ ਪਸਰਿਆ ਸੋਗ

ਪਰਿਵਾਰ ਵੱਲੋਂ ਆਪਣੇ ਪੁੱਤ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਦ ਪਰਿਵਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਡਾ ਪੁੱਤ ਕਰੀਬ ਦੋ ਸਾਲ ਪਹਿਲਾਂ ਅਮਰੀਕਾ ਕੰਮ ਕਰਨ ਲਈ ਗਿਆ ਸੀ ਅਤੇ ਘਰ 'ਚ ਉਹ ਇਕੱਲਾ ਹੀ ਕਮਾਈ ਕਰਨ ਵਾਲਾ ਸੀ ਜਿਸ ਦੇ ਨਾਲ ਪੂਰਾ ਪਰਿਵਾਰ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਛੋਟੀ ਉਮਰ ਦੇ ਦੋ ਬੱਚੇ ਹਨ, ਜਿਨ੍ਹਾਂ 'ਚੋਂ ਇੱਕ ਧੀ ਅਤੇ ਇਕ ਪੁੱਤ ਹੈ। 

PunjabKesari

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਭਲਕੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਪਰਿਵਾਰ ਦੱਸਿਆ ਬੱਚੇ ਛੋਟੇ ਹਨ ਜਿਨ੍ਹਾਂ ਇਹ ਵੀ ਸਮਝ ਨਹੀਂ ਕਿ ਉਨ੍ਹਾਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਚੁੱਕਿਆ ਹੈ। ਇਸ ਮੌਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਪੂਰੇ ਇਲਾਕੇ 'ਚ ਸੋਗ ਪਸਰ ਗਿਆ ਹੈ। ਪਰਿਵਾਰ ਨੇ ਸਰਕਾਰ ਅੱਗੇ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਘਰ ਲਿਆਂਦਾ ਜਾਵੇ ਤਾਂ ਜੋ ਪਰਿਵਾਰ ਉਸਦੀ ਅੰਤਿਮ ਅਰਦਾਸ ਕਰ ਸਕੇ।

ਇਹ ਵੀ ਪੜ੍ਹੋ- ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News