ਭਾਰਤੀ ਚੋਣ ਕਮਿਸ਼ਨ ਵਲੋਂ 269 ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਨੂੰ ਪ੍ਰਵਾਨਗੀ

Wednesday, Apr 10, 2019 - 08:52 AM (IST)

ਭਾਰਤੀ ਚੋਣ ਕਮਿਸ਼ਨ ਵਲੋਂ 269 ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਨੂੰ ਪ੍ਰਵਾਨਗੀ

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਬੀਤੇ ਦਿਨ 269 ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ. ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਇਹ ਪ੍ਰਵਾਨਗੀ ਪੰਜਾਬ ਸਰਕਾਰ ਵੱਲੋਂ 'ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ' ਲਈ ਸਥਾਪਤ ਕੀਤੇ ਗਏ ਵੱਖਰੇ ਇਨਵੈਸਟੀਗੇਸ਼ਨ ਕਾਰਡਰ ਵਿੱਚ 269 ਪੁਲਸ ਅਧਿਕਾਰੀਆਂ ਦੀ ਤਾਇਨਾਤੀ ਲਈ ਮੰਗੀ ਗਈ ਕਲੈਰੀਫਿਕੇਸ਼ਨ ਦੇ ਜਵਾਬ 'ਚ ਦਿੱਤੀ ਹੈ।


author

Babita

Content Editor

Related News