ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਇਕੱਠੇ ਹੋਏ ਸਿਆਸੀ ਦਲ

Wednesday, Jul 31, 2019 - 06:50 PM (IST)

ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਇਕੱਠੇ ਹੋਏ ਸਿਆਸੀ ਦਲ

ਚੰਡੀਗੜ੍ਹ (ਐੱਚ.ਐੱਸ. ਜੱਸੋਵਾਲ)— ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਚੰਡੀਗੜ੍ਹ 'ਚ ਆਲ ਪਾਰਟੀ ਬੈਠਕ ਰਖੀ ਗਈ। ਇਸ ਬੈਠਕ 'ਚ ਸੱਤਾਧਾਰੀ ਕਾਂਗਰਸ ਤੋਂ ਇਲਾਵਾ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਲੀਡਰਾਂ ਨੇ ਸ਼ਿਰਕਤ ਕਰ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਮੀਟਿੰਗ ਆਯੋਜਕ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਪੰਜਾਬ ਦੇ ਕੋਲ ਫਾਲਤੂ ਪਾਣੀ ਨਹੀਂ ਹੈ ਜਿਹੜਾ ਦੂਸਰੇ ਸੂਬਿਆਂ ਨੂੰ ਦਿੱਤਾ ਜਾ ਸਕੇ। ਬੈਠਕ 'ਚ ਪੁੱਜੇ ਵੱਖ-ਵੱਖ ਪਾਰਟੀਆਂ ਦੇ ਬੁਲਾਰਿਆਂ ਨੇ ਕਿਸਾਨ ਯੂਨੀਅਨ ਦੀ ਪਹਿਲ ਦੀ ਸ਼ਲਾਘਾ ਕਰਦਿਆਂ ਹਰ ਸੰਭਵ ਮਦਦ ਕਰਨ ਦੀ ਗੱਲ ਆਖੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਕਹਿਣਾ ਹੈ ਕਿ ਬੈਠਕ ਵਿਚ ਵਿਚਾਰੇ ਗਏ ਮੁੱਦਿਆਂ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ ਤਾਂ ਜੋ ਵਿਚਾਰਾਂ ਨੂੰ ਅਮਲ 'ਚ ਲਿਆਂਦਾ ਜਾ ਸਕੇ। 

ਰਾਜੇਵਾਲ ਨੇ ਕਿਹਾ ਕਿ ਇਸ ਅਹਿਮ ਮੀਟਿੰਗ ਵਿਚ ਕਾਂਗਰਸ ਪਾਰਟੀ ਦਾ ਕੋਈ ਨੁਮਾਇੰਦਾ ਸ਼ਾਮਲ ਨਾ ਹੋਣਾ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਪਾਣੀਆਂ ਦੇ ਵਿਰੁੱਧ ਫੈਸਲੇ ਲਏ ਹਨ। ਮੀਟਿੰਗ ਵਿਚ ਪਹੁੰਚੇ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਦਾ ਰਿਹਾ ਹੈ ਅਤੇ ਅਗਾਂਹ ਵੀ ਅਕਾਲੀ ਦਲ ਪੰਜਾਬ ਦੇ ਪਾਣੀਆਂ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹੈ।


author

Gurminder Singh

Content Editor

Related News