ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਦੀ ਕਰੰਟ ਲੱਗਣ ਕਾਰਣ ਮੌਤ

Saturday, Feb 21, 2026 - 11:37 AM (IST)

ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਦੀ ਕਰੰਟ ਲੱਗਣ ਕਾਰਣ ਮੌਤ

ਕੋਟਕਪੂਰਾ (ਨਰਿੰਦਰ) : ਭਾਰਤੀ ਕਿਸਾਨ ਯੂਨੀਅਨ ਫਤਿਹ ਦੀ ਸਥਾਨਕ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਗਿੱਲ (55) ਪੱਤਰ ਪ੍ਰੀਤਮ ਸਿੰਘ ਗਿੱਲ ਦੀ ਖੇਤ ’ਚ ਪਾਣੀ ਲਾਉਂਦੇ ਸਮੇਂ ਕਰੰਟ ਲੱਗਣ ਨਾਲ ਅਚਾਨਕ ਮੌਤ ਹੋ ਜਾਣ ਦੀ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸਾਨ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ ਗੱਗਾ ਅਤੇ ਗੁਰਜੰਟ ਸਿੰਘ ਸਰਾਂ ਨੇ ਦੱਸਿਆ ਕਿ ਮੇਜਰ ਸਿੰਘ ਸ਼ਾਮ ਦੇ ਸਮੇਂ ਆਪਣੇ ਖੇਤ ਕਣਕ ਦੀ ਫ਼ਸਲ ਨੂੰ ਪਾਣੀ ਲਾ ਰਿਹਾ ਸੀ ਤਾਂ ਖੇਤ ’ਚ ਲੱਗੇ ਬਿਜਲੀ ਦੇ ਟਰਾਂਸਫਾਰਮਰ ’ਚ ਅਚਾਨਕ ਕਰੰਟ ਆ ਜਾਣ ਕਾਰਨ ਬਿਜਲੀ ਦਾ ਜ਼ਬਰਦਸਤ ਝਟਕਾ ਲੱਗਾ, ਜਿਸ ਕਾਰਨ ਉਹ ਖੇਤ ਵਿਚ ਹੀ ਡਿੱਗ ਪਿਆ। ਉਸ ਨੂੰ ਬੇਹੋਸ਼ੀ ਦੀ ਹਾਲਾਤ ’ਚ ਪਿੰਡ ਦੇ ਕਲੀਨਿਕ ’ਤੇ ਲਿਆਂਦਾ ਗਿਆ, ਜਿੱਥੇ ਉਸ ਨੇ ਆਪਣੇ ਪ੍ਰਾਣ ਤਿਆਗ ਦਿੱਤੇ।

ਇਹ ਵੀ ਪੜ੍ਹੋ : ਪੰਜਾਬ ਤੋਂ ਹਿਮਾਚਲ ਜਾਣ ਵਾਲਿਆਂ ਨੂੰ ਝਟਕਾ

ਉਨ੍ਹਾਂ ਦੱਸਿਆ ਕਿ ਮ੍ਰਿਤਕ ਮੇਜਰ ਸਿੰਘ ਆਪਣੇ ਪਿੱਛੇ ਪਤਨੀ, ਇਕ ਬੇਟਾ ਤੇ ਬੇਟੀ ਛੱਡ ਗਿਆ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਮੇਜਰ ਸਿੰਘ ਦੇ ਮਾਤਾ-ਪਿਤਾ ਅਤੇ ਇਕ ਭਰਾ ਪਹਿਲਾਂ ਹੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਚੁੱਕੇ ਹਨ ਅਤੇ ਹੁਣ ਮੇਜਰ ਸਿੰਘ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਵੱਡਾ ਪਹਾੜ ਟੁੱਟ ਪਿਆ ਹੈ। ਇਸ ਅਣਹੋਣੀ ਕਾਰਨ ਸਮੁੱਚੇ ਪਿੰਡ ਅੰਦਰ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ : BIG BREAKING : ਵਿਆਹ 'ਚ 'ਆਪ' ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News