ਵੱਡੀ ਖ਼ਬਰ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਖੇਤੀ ਕਾਨੂੰਨਾਂ ਖ਼ਿਲਾਫ਼ ਐੱਸ. ਸੀ. 'ਚ ਪਾਈ ਪਟੀਸ਼ਨ ਲਵੇਗਾ ਵਾਪਸ

Tuesday, Oct 06, 2020 - 08:11 PM (IST)

ਵੱਡੀ ਖ਼ਬਰ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਖੇਤੀ ਕਾਨੂੰਨਾਂ ਖ਼ਿਲਾਫ਼ ਐੱਸ. ਸੀ. 'ਚ ਪਾਈ ਪਟੀਸ਼ਨ ਲਵੇਗਾ ਵਾਪਸ

ਫਤਿਹਗ਼ੜ੍ਹ ਸਾਹਿਬ (ਜਗਦੇਵ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਮਾਣਯੋਗ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਪਟੀਸ਼ਨ ਨੂੰ ਵਾਪਸ ਲੈਣ ਦਾ ਫ਼ੈਸਲਾ ਲਿਆ ਗਿਆ ਹੈ। ਫਤਿਹਗੜ੍ਹ ਸਾਹਿਬ ਵਿਖੇ 13 ਕਿਸਾਨ  ਜਥੇਬੰਦੀਆਂ ਦੀ ਸਾਂਝੀ ਗੱਠਜੋੜ ਕਮੇਟੀ ਦੀ ਮੀਟਿੰਗ ਵਿਚ ਇਹ ਫ਼ੈਸਲਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਦਾਲਤ 'ਤੇ ਸਾਨੂੰ ਭਰੋਸਾ ਨਹੀਂ ਰਿਹਾ ਹੈ, ਲਿਹਾਜ਼ਾ ਉਹ ਲੋਕ ਸੰਘਰਸ਼ ਰਾਹੀਂ ਹੀ ਜਿੱਤ ਹਾਸਲ ਕਰਨਗੇ। ਉਥੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦਾ ਕਹਿਣਾ ਹੈ ਕਿ ਰਿੱਟ ਪਟੀਸ਼ਨ ਵਾਪਸ ਹੋਣ ਤੱਕ ਲੱਖੋਵਾਲ ਵਲੋਂ ਕੋਈ ਪ੍ਰੈੱਸ ਬਿਆਨ ਨਹੀਂ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ :  ਪੁੱਤ ਨੇ ਕਿਰਚ ਮਾਰ-ਮਾਰ ਬਾਹਰ ਕੱਢੀਆਂ ਪਿਓ ਦੀਆਂ ਅੰਤੜੀਆਂ, ਹੋਸ਼ 'ਚ ਆਏ ਭਰਾ ਨੇ ਬਿਆਨ ਕੀਤਾ ਭਿਆਨਕ ਮੰਜ਼ਰ

ਇਤੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਖਿਲਾਫ਼ ਦੇਸ਼ ਦੇ ਮਸ਼ਹੂਰ ਐਡਵੋਕੇਟ ਜੀ. ਐੱਸ  ਘੁੰਮਣ, ਜੀ. ਪੀ. ਐੱਸ ਘੁੰਮਣ (ਘੁੰਮਣ ਬ੍ਰਦਰਜ਼) ਰਾਹੀਂ ਸੁਪਰੀਮ ਕੋਰਟ 'ਚ ਰਿੱਟ ਪਟੀਸ਼ਨ ਦਾਖ਼ਲ ਕਰ ਬੇਨਤੀ ਕੀਤੀ ਸੀ ਕਿ ਇਹ ਤਿੰਨੇ ਬਿੱਲ ਮੁੱਢੋਂ ਹੀ ਰੱਦ ਕੀਤੇ ਜਾਣ ਅਤੇ ਜਦੋਂ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਆਉਂਦਾ, ਉਦੋਂ ਤੱਕ ਇਨ੍ਹਾਂ ਉਪਰ ਸਟੇਅ ਆਰਡਰ ਜਾਰੀ ਕੀਤੇ ਜਾਣ।

PunjabKesari

ਇਹ ਵੀ ਪੜ੍ਹੋ :  ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਤੋਂ ਅਚਾਨਕ ਗਾਇਬ ਹੋਇਆ ਬੱਚਾ

ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਹਰਿੰਦਰ ਸਿੰਘ ਲੱਖੋਵਾਲ ਜਨਰਲ ਸਕੱਤਰ ਪੰਜਾਬ ਨੇ ਕਿਹਾ ਕਿ ਮੋਦੀ ਸਰਕਾਰ ਨੇ ਕੋਰੋਨਾ ਲਾਗ ਦੀ ਆੜ੍ਹ 'ਚ ਖੇਤੀ ਸੋਧ ਬਿੱਲਾਂ ਦੇ ਨਾਮ ਹੇਠ ਕਿਸਾਨ ਮਾਰੂ ਤਿੰਨ ਬਿੱਲ ਬਣਾ ਕੇ ਸੰਸਦ 'ਚ ਧੱਕੇ ਨਾਲ ਜ਼ੁਬਾਨੀ ਵੋਟਾਂ ਦੇ ਅਧਾਰ 'ਤੇ ਬਿੱਲ ਪਾਸ ਕੀਤੇ ਅਤੇ ਫਿਰ ਰਾਸ਼ਟਰਪਤੀ 'ਤੇ ਦਬਾਅ ਪਾ ਦਸਤਖ਼ਤ ਕਰਾ ਕੇ ਲਾਗੂ ਕਰਵਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਿੱਲ ਦੇਸ਼ ਦੇ ਕਿਸਾਨਾਂ ਦੇ ਮੌਤ ਵਾਰੰਟ ਹਨ ਅਤੇ ਮੋਦੀ ਸਰਕਾਰ ਦਾ ਅੜੀਅਲ ਵਤੀਰਾ ਤੇ ਕਾਰਪੋਰੇਟ ਅਦਾਰਿਆਂ ਨੂੰ ਫਾਇਦਾ ਪਹੁੰਚਾਉਣ ਦੀ ਨੀਤੀ 'ਤੇ ਚੱਲਣ ਦਾ ਚਿਹਰਾ ਵੀ ਨੰਗਾ ਹੋਇਆ ਹੈ।

ਇਹ ਵੀ ਪੜ੍ਹੋ :  ਐੱਮ. ਐੱਸ. ਪੀ. ਖ਼ਤਮ ਹੋਈ ਤਾਂ ਪੰਜਾਬ ਨੂੰ ਭਵਿੱਖ ਦਾ ਰਸਤਾ ਨਹੀਂ ਮਿਲੇਗਾ : ਰਾਹੁਲ ਗਾਂਧੀ


author

Gurminder Singh

Content Editor

Related News