ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ ਲਗਾਈ ਰੋਕ

Friday, Apr 24, 2026 - 12:34 PM (IST)

ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ ਲਗਾਈ ਰੋਕ

ਚੰਡੀਗੜ੍ਹ (ਵੈੱਬ ਡੈਸਕ)- ਭਾਰਤ ਸਰਕਾਰ ਨੇ ਵਿਵਾਦਾਂ 'ਚ ਘਿਰੀ ਡਾਕੂਮੈਂਟਰੀ ਸੀਰੀਜ਼ 'ਲਾਰੇਂਸ ਆਫ਼ ਪੰਜਾਬ' ਦੀ ਰਿਲੀਜ਼ 'ਤੇ ਮੁਕੰਮਲ ਰੋਕ ਲਗਾ ਦਿੱਤੀ ਹੈ। ਇਹ ਡਾਕੂਮੈਂਟਰੀ ਸੀਰੀਜ਼ 27 ਅਪ੍ਰੈਲ ਨੂੰ ਓ. ਟੀ. ਟੀ. (OTT) ਪਲੇਟਫਾਰਮ 'ਤੇ ਰਿਲੀਜ਼ ਹੋਣ ਲਈ ਤਿਆਰ ਸੀ ਪਰ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਇਹ ਰਿਲੀਜ਼ ਨਹੀਂ ਹੋਵੇਗੀ।

ਇਹ ਵੀ ਪੜ੍ਹੋ: ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨੇ ਕੇਂਦਰ ਸਰਕਾਰ ਨੂੰ ਇਕ ਚਿੱਠੀ ਲਿਖ ਕੇ ਇਸ ਸੀਰੀਜ਼ 'ਤੇ ਬੈਨ ਲਗਾਉਣ ਦੀ ਪੁਰਜ਼ੋਰ ਮੰਗ ਕੀਤੀ ਸੀ। ਪੁਲਸ ਦੇ ਨਾਲ-ਨਾਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਵੀ ਇਸ ਡਾਕੂਮੈਂਟਰੀ ਨੂੰ ਲੈ ਕੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਸੀ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਇਸ ਸੀਰੀਜ਼ 'ਤੇ ਪਾਬੰਦੀ ਲਗਾਉਣ ਦੀ ਮੰਗ ਚੁੱਕੀ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਇਕ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਹੁਣ ਰਾਜਾ ਵੜਿੰਗ ਦੀ ਉਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਭਾਰਤ ਸਰਕਾਰ ਦੇ ਇਸ ਕਦਮ ਨੂੰ ਸੁਰੱਖਿਆ ਅਤੇ ਜਨਤਕ ਭਾਵਨਾਵਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਗੈਸ ਏਜੰਸੀ ਦੇ ਬਾਹਰੋਂ ਨੌਜਵਾਨ ਨੂੰ ਅਗਵਾ ਕਰਕੇ ਕਰ 'ਤਾ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News