ਭਾਰਤ ਸਰਕਾਰ ਵੱਲੋਂ ਦਲ ਖਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ, ਆਗੂਆਂ ਨੇ ਜਤਾਇਆ ਸਖ਼ਤ ਇਤਰਾਜ਼

Sunday, Apr 19, 2026 - 10:55 AM (IST)

ਭਾਰਤ ਸਰਕਾਰ ਵੱਲੋਂ ਦਲ ਖਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ, ਆਗੂਆਂ ਨੇ ਜਤਾਇਆ ਸਖ਼ਤ ਇਤਰਾਜ਼

ਜਲੰਧਰ (ਅਰੋੜਾ)-ਭਾਰਤ ਸਰਕਾਰ ਵੱਲੋਂ ਬੀਤੇ ਦਿਨੀਂ ਦਲ ਖਾਲਸਾ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਬੰਦ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਜਥੇਬੰਦੀ ਵੱਲੋਂ ਸਖ਼ਤ ਇਤਰਾਜ਼ ਜਤਾਇਆ ਗਿਆ। ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਇਸ ਕਾਰਵਾਈ ਨੂੰ ਗੈਰ-ਲੋਕਤੰਤਰਿਕ ਕਰਾਰ ਦਿੰਦਿਆਂ ਕਿਹਾ ਕਿ ਇਹ ਕਦਮ ਸਿੱਧਾ-ਸਿੱਧਾ ਜਥੇਬੰਦੀ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜੂਨ 2025 ਵਿਚ ਉਨ੍ਹਾਂ ਦਾ ਇਕ ਹੋਰ ਸੋਸ਼ਲ ਮੀਡੀਆ ਪੇਜ ਬੰਦ ਕੀਤਾ ਗਿਆ ਸੀ, ਜਿਸ ਤੋਂ ਬਾਅਦ ਨਵਾਂ ਅਕਾਊਂਟ ਬਣਾਇਆ ਗਿਆ ਸੀ, ਪਰ ਹੁਣ ਉਸ ਨੂੰ ਵੀ ਭਾਰਤ ਅੰਦਰ ਬੈਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਵਿਚ ਤਕਰੀਬਨ 4 ਲੱਖ ਲੋਕਾਂ ਨੇ ਇਸ ਅਕਾਊਂਟ ਨੂੰ ਵਿਊ ਕੀਤਾ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert

PunjabKesari

ਕੰਵਰਪਾਲ ਸਿੰਘ ਮੁਤਾਬਕ ਇਸ ਕਾਰਵਾਈ ਦਾ ਕਾਰਨ ਕੁਝ ਖ਼ਾਸ ਪੋਸਟਾਂ ਬਣੀਆਂ ਹਨ, ਜਿਨ੍ਹਾਂ ’ਤੇ ਸਰਕਾਰ ਵੱਲੋਂ ਇਤਰਾਜ਼ ਜਤਾਇਆ ਗਿਆ। ਉਨ੍ਹਾਂ ਦੱਸਿਆ ਕਿ 26 ਜਨਵਰੀ ਨਾਲ ਸਬੰਧਿਤ ਸਰਬੱਤ ਖਾਲਸਾ ਦੇ 40ਵੇਂ ਯਾਦਗਾਰੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਈ ਅਰਦਾਸ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਪੋਸਟਾਂ ’ਤੇ ਇਤਰਾਜ਼ ਕੀਤਾ ਗਿਆ। ਇਸ ਤੋਂ ਇਲਾਵਾ ਪਿੰਡ-ਪਿੰਡ, ਸ਼ਹਿਰ-ਸ਼ਹਿਰ ਚਲਾਈ ਗਈ ਤਹਿਤ 14 ਮਾਰਚ ਨੂੰ ਗ੍ਰਹਿ ਮੰਤਰੀ ਦੇ ਦੌਰੇ ਤੋਂ ਪਹਿਲਾਂ ਉਨ੍ਹਾਂ ਨੂੰ ਪੁੱਛੇ ਗਏ ਤਿੱਖੇ ਸਵਾਲਾਂ ਅਤੇ 15 ਮਾਰਚ ਨੂੰ ਜਾਰੀ ਕੀਤੀਆਂ ਵੀਡੀਓਜ਼ ’ਤੇ ਵੀ ਰੋਕ ਲਗਾਈ ਗਈ।

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਉਨ੍ਹਾਂ ਦੀ ਲੋਕਾਂ ਤੱਕ ਪਹੁੰਚ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਉਹ ਆਪਣੇ ਵਿਚਾਰਾਂ ਨੂੰ ਲੋਕਾਂ ਤੱਕ ਨਾ ਪਹੁੰਚਾ ਸਕਣ। ਉਨ੍ਹਾਂ ਇਸ ਕਾਰਵਾਈ ਨੂੰ ਸਰਕਾਰ ਦੀ ਕਮਜ਼ੋਰੀ ਅਤੇ ਬੌਖਲਾਹਟ ਦਾ ਨਤੀਜਾ ਦੱਸਦਿਆਂ ਕਿਹਾ ਕਿ ਉਹ ਆਪਣੀ ਲੜਾਈ ਜਮਹੂਰੀ ਢੰਗ-ਤਰੀਕਿਆਂ ਨਾਲ ਜਾਰੀ ਰੱਖਣਗੇ।

ਇਹ ਵੀ ਪੜ੍ਹੋ:  ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News