ਪੈਰਿਸ ਓਲੰਪਿਕ 'ਚ ਧੱਕ ਪਾਉਣ ਤੋਂ ਬਾਅਦ ਜਲੰਧਰ ਪਹੁੰਚੇ ਭਾਰਤੀ ਹਾਕੀ ਟੀਮ ਦੇ ਖਿਡਾਰੀ, ਹੋਇਆ ਸ਼ਾਨਦਾਰ ਸਵਾਗਤ

Sunday, Aug 11, 2024 - 08:11 PM (IST)

ਜਲੰਧਰ, (ਮਹਾਜਨ)- ਪੈਰਿਸ ਓਲੰਪਿਕ 'ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਖਿਡਾਰੀ ਐਤਵਾਰ ਨੂੰ ਜਲੰਧਰ ਪਹੁੰਚ ਗਏ। ਖਿਡਾਰੀਆਂ ਦੇ ਸਨਮਾਨ ਵਿਚ ਰੋਡ ਸ਼ੋਅ ਕੱਢਿਆ ਗਿਆ ਅਤੇ ਜਲੰਧਰ ਦੇ ਬੀ.ਐੱਸ.ਐੱਫ ਚੌਕ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਭਾਰਤੀ ਟੀਮ ਦੇ ਖਿਡਾਰੀਆਂ ਨੇ ਅੰਮ੍ਰਿਤਸਰ ਪਹੁੰਚ ਕੇ ਹਰਿਮੰਦਰ ਸਾਹਿਬ ਮੱਥਾ ਟੇਕਿਆ। ਜਿੱਥੇ ਉਨ੍ਹਾਂ ਦਾ ਢੋਲ ਅਤੇ ਤਾੜੀਆਂ ਨਾਲ ਸਵਾਗਤ ਕੀਤਾ ਗਿਆ।

ਸ਼ਹਿਰ ਵਾਸੀ ਮੀਂਹ ਦੀ ਪਰਵਾਹ ਕੀਤੇ ਬਿਨਾਂ ਟੀਮ ਦਾ ਸਵਾਗਤ ਕਰਨ ਲਈ ਵੱਡੀ ਗਿਣਤੀ ਵਿਚ ਪੁੱਜੇ। ਦੱਸ ਦੇਈਏ ਕਿ ਟੀਮ ਦਾ ਸਵਾਗਤ ਕਰਨ ਲਈ ਮੰਤਰੀ ਕੁਲਦੀਪ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਵੀ ਪਹੁੰਚੇ ਅਤੇ ਖਿਡਾਰੀਆਂ ਨੇ ਮਿੱਠਾਪੁਰ ਪਹੁੰਚ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਭਾਰਤੀ ਹਾਕੀ ਟੀਮ ‘ਚ ਪੰਜਾਬ ਦੇ 10 ਖਿਡਾਰੀ ਅਜਿਹੇ ਹਨ, ਜਿਨ੍ਹਾਂ ਦੇ ਪਰਿਵਾਰ ਵਾਲੇ ਉਨ੍ਹਾਂ ਨੂੰ ਲੈਣ ਪਹੁੰਚੇ ਸਨ ਅਤੇ ਇਹ ਪਲ ਕਾਫੀ ਭਾਵੁਕ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲੰਧਰ ਦੇ ਚਾਰੇ ਖਿਡਾਰੀਆਂ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਉਹ ਤੀਜੇ ਸਥਾਨ 'ਤੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਟੀਮ ਨੇ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ, ਜੋ ਕਿ ਭਾਰਤੀ ਟੀਮ ਅਤੇ ਦੇਸ਼ ਲਈ ਮਾਣ ਵਾਲੀ ਗੱਲ ਹੈ।


Rakesh

Content Editor

Related News