ਭਾਰਤੀ ਖੂਫ਼ੀਆਂ ਜਾਣਕਾਰੀਆਂ ਪਾਕਿਸਤਾਨ ਭੇਜਣ ਵਾਲਾ ਵਿਅਕਤੀ ਪਠਾਨਕੋਟ ਪੁਲਸ ਅੜਿੱਕੇ
Tuesday, May 03, 2022 - 05:35 PM (IST)
ਪਠਾਨਕੋਟ (ਆਦਿਤਿਆ) - ਪਠਾਨਕੋਟ ਪੁਲਸ ਨੇ ਖੁਫ਼ੀਆਂ ਜਾਣਕਾਰੀਆਂ ਪਾਕਿਸਤਾਨ ਭੇਜਣ ਦੇ ਦੋਸ਼ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦੋਸ਼ੀ ਦੀ ਪਛਾਣ ਜਗਦੀਸ ਸਿੰਘ ਉਰਫ ਜੱਗਾ ਵਾਸੀ ਪਿੰਡ ਫੱਤੇਚੱਕ ਨਰੋਟ ਜੈਮਲ ਸਿੰਘ ਦੇ ਤੌਰ ’ਤੇ ਹੋਈ ਹੈ। ਇਸ ਸਬੰਧੀ ਥਾਣਾ ਨਰੋਟ ਜੈਮਲ ਸਿੰਘ ਵਿਚ ਦਰਜ ਕੀਤੇ ਮਾਮਲੇ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਵਿਅਕਤੀ ਭਾਰਤ-ਪਾਕਿਸਤਾਨ ਸੀਮਾ ਦੇ ਨੇੜੇ ਪੈਂਦੇ ਪਿੰਡ ਦਾ ਰਹਿਣ ਵਾਲਾ ਸੀ। ਇਹ ਅਕਸਰ ਆਪਣੇ ਮੋਬਾਇਲ ਤੋਂ ਪਾਕਿਸਤਾਨ ਦੇ ਕੁਝ ਨੰਬਰਾਂ ’ਤੇ ਫੋਨ ਕਰਦਾ ਸੀ।
ਪੜ੍ਹੋ ਇਹ ਵੀ ਖ਼ਬਰ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ
ਇਸ ਦੇ ਇਲਾਵਾ ਉਕਤ ਵਿਅਕਤੀ ਆਪਣੇ ਹੋਰ ਸਾਥੀਆਂ ਦੇ ਨਾਲ ਸ਼ੋਸਲ ਮੀਡੀਆ ਦੇ ਰਾਹੀਂ ਭਾਰਤ ਦੀ ਖੂਫੀਆਂ ਜਾਣਕਾਰੀਆਂ ਪਾਕਿਸਤਾਨ ਵਿਚ ਬੈਠੇ ਲੋਕਾਂ ਦੇ ਨਾਲ ਸ਼ੇਅਰ ਕਰਦਾ ਸੀ। ਉਕਤ ਵਿਅਕਤੀ ਵੱਲੋਂ ਦੇਸ਼ ਦੀ ਸੁਰੱਖਿਆ ਅਤੇ ਅਖੰਡਤਾਂ ਨੂੰ ਤਾਕ ’ਤੇ ਰੱਖਿਆ ਗਿਆ ਅਤੇ ਦੁਸ਼ਮਣ ਦੇਸ਼ ਨੂੰ ਅਜਿਹੀਆਂ ਜਾਣਕਾਰੀਆਂ ਭੇਜੀਆਂ ਗਈਆਂ ,ਜੋ ਕਿ ਉਹ ਭਾਰਤ ਖ਼ਿਲਾਫ਼ ਇਸਤੇਮਾਲ ਕਰ ਸਕਦਾ ਹੈ। ਦੋਸ਼ੀ ਖ਼ਿਲਾਫ਼ ਥਾਣਾ ਨਰੋਟ ਜੈਮਲ ਸਿੰਘ ਵਿਚ ਆਫਿਸੀਅਲ ਸੀਕ੍ਰੇਟ ਐਕਟ ਦੀ ਧਾਰਾ 3,4 ਆਈ.ਪੀ.ਸੀ ਦੀ ਧਾਰਾ 414 ਅਤੇ ਆਰਮਸ ਐਕਟ ਦੀ ਧਾਰਾ 25 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਦੋਸ਼ੀ ਤੋਂ ਪੁਲਸ ਵੱਲੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ