ਕਾਂਗਰਸ ਪਾਰਟੀ ਆਪਣੇ ਦਮ 'ਤੇ ਚੋਣਾਂ ਲੜਨ ਦੇ ਸਮਰੱਥ: ਮਹਿੰਦਰ ਗਿਲਜੀਆਂ
Friday, Dec 15, 2023 - 02:08 PM (IST)
ਹੁਸ਼ਿਆਰਪੁਰ (ਘੁੰਮਣ)-ਕਾਂਗਰਸ ਪਾਰਟੀ ਪੰਜਾਬ ਅੰਦਰ ਆਪਣੇ ਦਮ 'ਤੇ ਚੋਣਾਂ ਲੜਨ ਦੇ ਸਮਰੱਥ ਹੈ, ਕਿਸੇ ਦੇ ਸਹਾਰੇ ਦੀ ਜ਼ਰੂਰਤ ਨਹੀਂ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਐੱਸ. ਏ. ਪ੍ਰਧਾਨ ਮਹਿੰਦਰ ਸਿੰਘ ਗਿਲਜੀਆਂ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਉਪਰੰਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਅਮਰੀਕਾ ਦੀ ਧਰਤੀ 'ਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਜੋ ਲੋਕ ਆਪਣੇ ਦੇਸ਼ ਦੀ ਧਰਤੀ ਨੂੰ ਪਿਆਰ ਕਰਦੇ ਹਨ ਵਿਦੇਸ਼ਾਂ ਵਿੱਚ ਰਹਿੰਦੇ ਹਨ, ਉਹ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੱਲੋਂ ਉਨ੍ਹਾਂ ਦੁਆਰਾ ਕੀਤੇ ਕੰਮਾਂ ਉਪਰ ਸੰਤੁਸ਼ਟੀ ਜਾਹਰ ਕੀਤੀ। ਉਨ੍ਹਾਂ ਦੱਸਿਆ ਕਿ ਬੀ. ਸੀ. ਕੋਟੇ ਸਬੰਧੀ ਅਤੇ ਲੋਕ ਸਭਾ ਚੋਣਾ ਸਬੰਧੀ ਵਿਸਥਾਰ ਪੂਰਵਕ ਚਰਚਾ ਹੋਈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਝੂਠੇ ਬਦਲਾਅ ਦਾ ਜੋ ਲਾਰ੍ਹਾ ਦੇ ਕੇ ਪੰਜਾਬ ਦੇ ਲੋਕਾਂ ਤੋਂ ਵੋਟਾਂ ਲੈ ਕੇ ਸਰਕਾਰ ਬਣਾਈ ਅੱਜ ਲੋਕਾਂ ਦੀਆਂ ਉਮੀਦਾਂ ਉਪਰ ਪੂਰੇ ਖਰੇ ਨਹੀਂ ਉਤਰ ਰਹੇ। 2 ਸਾਲ ਦਾ ਸਮਾਂ ਲਗਭਗ ਹੋ ਰਿਹਾ ਹੈ ਸਿਰਫ਼ ਡਰਾਮੇ ਬਾਜ਼ੀ ਦੀ ਸਿਆਸਤ ਕਰ ਰਹੇ ਹਨ। ਲੋਕਾਂ ਦਾ ਹੁਣ ਇਨ੍ਹਾਂ ਤੋਂ ਮੋਹ ਭੰਗ ਹੋ ਚੁੱਕਾ ਹੈ। ਗਿਲਜੀਆਂ ਨੇ ਭਾਜਪਾ ਅਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਹ ਪਾਰਟੀ ਝੂਠੇ ਜੁਮਲੇ ਵਿਖਾਉਣ ਵਾਲੀ ਹੈ। ਆਪਣੀ ਕੁਰਸੀ ਬਚਾਉਣ ਲਈ ਲੋਕਾਂ ਨੂੰ ਧਰਮ ਦੇ ਨਾਂ ਤੇ ਵੰਡ ਰਹੇ ਹਨ। ਜਦੋਂ ਚੋਣਾਂ ਜਿੱਤ ਜਾਂਦੇ ਹਨ ਅਤੇ ਕਾਰਪੋਰੇਟ ਘਰਾਣਿਆਂ ਨੂੰ ਤਕੜਾ ਕਰਦੇ ਹਨ ਅਤੇ ਦੇਸ਼ ਦੇ ਵੱਡੇ-ਵੱਡੇ ਅਦਾਰੇ ਉਨਾਂ ਦੇ ਹਵਾਲੇ ਕਰ ਰਹੇ ਹਨ। ਗਰੀਬ ਲੋਕਾਂ ਨਾਲ ਧੋਖਾ ਕਰਦੇ ਹਨ। ਪਿਛਲੇ ਸਮੇਂ ਸਰਕਾਰ ਬਣਾਉਣ ਸਮੇਂ ਗਰੀਬਾਂ ਦੇ ਖਾਤਿਆਂ ਵਿੱਚ 15-15 ਹਜ਼ਾਰ ਰੁਪਏ ਪਾਉਣ ਦੀਆਂ ਗੱਲਾਂ ਕਰਦੇ ਸਨ ਪਰ ਅੱਜ ਤੱਕ ਉਨਾਂ ਨੂੰ ਇਕ ਵੀ ਪੈਸਾ ਨਹੀ ਮਿਲਿਆ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਕਈ ਜ਼ਿਲ੍ਹਿਆਂ ’ਚ ਯੈਲੋ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਸ਼੍ਰੋਮਣੀ ਅਕਾਲੀ ਦਲ 'ਤੇ ਸਵਾਲ ਉਠਾਉਂਦਿਆ ਉਨ੍ਹਾਂ ਕਿਹਾ ਕਿ ਇਹ ਹੁਣ ਇਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਈ ਹੈ ਅਤੇ ਇਹ ਹੋਰ ਕਿਸੇ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਰਦਾਸ਼ਤ ਨਹੀਂ ਕਰਦੇ। ਇਸ ਕਰਕੇ ਪਿਛਲੇ ਸਮੇਂ ਵਿੱਚ ਟਕਸਾਲੀ ਆਗੂਆਂ ਵੱਲੋਂ ਅਸਤੀਫ਼ੇ ਦਿੱਤੇ ਗਏ ਸਨ। ਅੱਜ ਵੀ ਜੋ ਸੱਚ ਦੀ ਗੱਲ ਕਰਦਾ ਹੈ, ਉਸ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰ ਸਮੇਂ ਜੋ ਗੁਰੂ ਸਾਹਿਬ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਹੋਈਆਂ ਉਸ ਤੋਂ ਸਾਰਾ ਪੰਜਾਬ ਦੁਖ਼ੀ ਹੈ। ਸੁਖਬੀਰ ਸਿੰਘ ਬਾਦਲ ਆਪਣੀ ਗੁਆਚੀ ਸਿਆਸੀ ਜ਼ਮੀਨ ਤਲਾਸ਼ਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਲੋਕ ਉਨ੍ਹਾਂ ਨੂੰ ਪਸੰਦ ਨਹੀ ਕਰ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਧਰਮ ਨਿਰਪੱਖ ਪਾਰਟੀ ਹੈ। ਸਭ ਧਰਮਾਂ ਦਾ ਸਤਿਕਾਰ ਕਰਦੀ ਹੈ ਸਾਡੇ ਦੇਸ਼ ਵਿੱਚ ਬਹੁਤ ਸਾਰੇ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਦੇਸ਼ ਨੂੰ ਮਜ਼ਬੂਤ ਕਰਨ ਲਈ ਕਾਂਗਰਸ ਹਮੇਸ਼ਾ ਹੀ ਯਤਨ ਕਰਦੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 2024 ਵਿੱਚ ਲੋਕਸਭਾ ਸਭਾ ਚੋਣਾ ਚੋਂ ਵੱਡੀ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ।
ਇਹ ਵੀ ਪੜ੍ਹੋ : 3 ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਨੂੰ ਮਿਲਣ ਦੀ ਇੱਛਾ ਰਹਿ ਗਈ ਅਧੂਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।