ਭਾਰਤੀ ਰੇਲਵੇ ਦਾ ਪੰਜਾਬ ਨੂੰ ਤੋਹਫ਼ਾ, ਪੰਜਾਬੀਆਂ ਨੂੰ ਮਿਲੇਗਾ ਵੱਡਾ ਫ਼ਾਇਦਾ (ਵੀਡੀਓ)

Tuesday, Sep 23, 2025 - 04:14 PM (IST)

ਭਾਰਤੀ ਰੇਲਵੇ ਦਾ ਪੰਜਾਬ ਨੂੰ ਤੋਹਫ਼ਾ, ਪੰਜਾਬੀਆਂ ਨੂੰ ਮਿਲੇਗਾ ਵੱਡਾ ਫ਼ਾਇਦਾ (ਵੀਡੀਓ)

ਚੰਡੀਗੜ੍ਹ/ਨਵੀਂ ਦਿੱਲੀ : ਭਾਰਤੀ ਰੇਲਵੇ ਵਲੋਂ ਪੰਜਾਬ ਨੂੰ 2 ਵੱਡੇ ਤੋਹਫ਼ੇ ਦਿੱਤੇ ਗਏ ਹਨ। ਪਹਿਲਾਂ ਚੰਡੀਗੜ੍ਹ-ਰਾਜਪੁਰਾ ਰੇਲਵੇ ਲਾਈਨ ਟਰੈਕ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਦੂਜਾ ਇਕ ਵੰਦੇ ਭਾਰਤ ਟਰੇਨ ਨੂੰ ਮਨਜ਼ੂਰੀ ਮਿਲੀ ਹੈ, ਜੋ ਕਿ ਫਿਰੋਜ਼ਪੁਰ ਤੋਂ ਚੱਲੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਇਸ ਦੀ ਜਾਣਕਾਰੀ ਖ਼ੁਦ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦਿੱਤੀ। ਇਸ ਮੌਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਚੰਡੀਗੜ੍ਹ-ਰਾਜਪੁਰ ਰੇਲਵੇ ਟਰੈਕ ਬਣਨ ਨਾਲ ਚੰਡੀਗੜ੍ਹ ਸਣੇ ਪੂਰੇ ਪੰਜਾਬ ਦੇ ਲੋਕਾਂ ਨੂੰ ਵੱਡਾ ਫ਼ਾਇਦਾ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਦੇਸ਼ ਦਾ ਪਹਿਲਾ ਕੈਂਸਰ ਸਕਰੀਨਿੰਗ AI ਯੰਤਰ ਹੋਵੇਗਾ ਲਾਂਚ, ਲੱਖਾਂ ਲੋਕਾਂ ਨੂੰ ਮਿਲੇਗਾ ਫ਼ਾਇਦਾ

ਉੱਥੇ ਹੀ ਵੰਦੇ ਭਾਰਤ ਟਰੇਨ ਹਫ਼ਤੇ ਦੇ 6 ਦਿਨ ਚੱਲੇਗੀ। ਇਹ ਟਰੇਨ ਫਿਰੋਜ਼ਪੁਰ ਕੈਂਟ ਤੋਂ ਸ਼ੁਰੂ ਹੋ ਕੇ ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ ਕੈਂਟ, ਕੁਰੂਕਸ਼ੇਤਰ ਅਤੇ ਪਾਨੀਪਤ ਹੁੰਦੀ ਹੋਈ ਦਿੱਲੀ ਪੁੱਜੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News