ਗੁਰਦਾਸਪੁਰ ਡਿਊਟੀ 'ਤੇ ਆਉਂਦੇ ਫ਼ੌਜੀ ਜਵਾਨ ਦੀ ਅਚਾਨਕ ਨਿਕਲੀ ਜਾਨ ! ਜੰਮੂ ਦੇ ਬੱਸ ਅੱਡੇ ਤੋਂ ਮਿਲੀ ਲਾਸ਼

Saturday, Nov 21, 2026 - 12:29 PM (IST)

ਗੁਰਦਾਸਪੁਰ ਡਿਊਟੀ 'ਤੇ ਆਉਂਦੇ ਫ਼ੌਜੀ ਜਵਾਨ ਦੀ ਅਚਾਨਕ ਨਿਕਲੀ ਜਾਨ ! ਜੰਮੂ ਦੇ ਬੱਸ ਅੱਡੇ ਤੋਂ ਮਿਲੀ ਲਾਸ਼

ਨੈਸ਼ਨਲ ਡੈਸਕ- ਜੰਮੂ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਮੇਨ ਬੱਸ ਸਟੈਂਡ ਨੇੜੇ ਸ਼ਨੀਵਾਰ ਸਵੇਰੇ ਭਾਰਤੀ ਫ਼ੌਜ ਦੇ ਇੱਕ ਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ 'ਚ ਬਰਾਮਦ ਹੋਈ ਹੈ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਜਵਾਨ ਆਪਣੀ ਛੁੱਟੀ ਕੱਟਣ ਤੋਂ ਬਾਅਦ ਪੰਜਾਬ ਦੇ ਗੁਰਦਾਸਪੁਰ ਵਿਖੇ ਆਪਣੀ ਤਾਇਨਾਤੀ ਵਾਲੀ ਥਾਂ 'ਤੇ ਵਾਪਸ ਪਰਤ ਰਿਹਾ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਜਵਾਨ ਦੀ ਪਛਾਣ ਸੰਜੀਤ ਸਿੰਘ (31) ਵਜੋਂ ਹੋਈ ਹੈ, ਜੋ ਕਿ ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਚੰਦਰਕੋਟ ਇਲਾਕੇ ਅਧੀਨ ਪੈਂਦੇ ਪਿੰਡ ਧਾਰ ਦਾ ਰਹਿਣ ਵਾਲਾ ਸੀ। ਸੰਜੀਤ ਸਿੰਘ ਦੀ ਲਾਸ਼ ਸ਼ਨੀਵਾਰ ਸਵੇਰੇ ਕਰੀਬ 5 ਵਜ ਕੇ 40 ਮਿੰਟ 'ਤੇ ਜੰਮੂ ਬੱਸ ਅੱਡੇ ਦੇ ਨਜ਼ਦੀਕ ਬੀ.ਸੀ. ਰੋਡ 'ਤੇ ਪਈ ਮਿਲੀ।

ਸੂਚਨਾ ਮਿਲਦਿਆਂ ਹੀ ਪੁਲਸ ਦੀ ਇੱਕ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲਿਆ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਵਾਨ ਦੀ ਦੇਹ ਨੂੰ ਪੋਸਟਮਾਰਟਮ ਵਾਸਤੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਭੇਜ ਦਿੱਤਾ ਗਿਆ ਹੈ ਤੇ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਸੰਜੀਤ ਸਿੰਘ ਆਪਣੇ ਪਿੱਛੇ ਪਤਨੀ, 2 ਪੁੱਤ ਅਤੇ ਇੱਕ ਧੀ ਛੱਡ ਗਿਆ ਹੈ।

ਇਹ ਵੀ ਪੜ੍ਹੋ- ਸਾਊਦੀ ਨੇ ਕਰ'ਤੀ ਏਅਰਸਟ੍ਰਾਈਕ ! 41 ਲੋਕਾਂ ਦੀ ਗਈ ਜਾਨ, ਹੂਤੀਆਂ ਨੇ ਵੀ ਕੀਤੀ ਜਵਾਬੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News