ਭਾਰਤ ’ਚ ਕੋਰੋਨਾ ਵਾਇਰਸ ਨੂੰ ਮਾਤ ਦੇਣ ਵਾਲਿਆਂ ਦਾ ਅੰਕੜਾ ਅਮਰੀਕਾ ਤੋਂ 20 ਗੁਣਾ ਜ਼ਿਆਦਾ (ਵੀਡੀਓ)
Thursday, May 21, 2020 - 12:01 PM (IST)
ਜਲੰਧਰ (ਬਿਊਰੋ) - ਦੇਸ਼ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ ਰਿਕਾਰਡ 5,611 ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਕੋਰੋਨਾ ਦੇ ਕੁੱਲ ਪੀੜਤਾਂ ਦੀ ਗਿਣਤੀ 106750 'ਤੇ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਮਹਾਮਾਰੀ ਨਾਲ 140 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ ਦੇ ਤਹਿਤ ਮ੍ਰਿਤਕਾਂ ਦਾ ਅੰਕੜਾ 3,303 ਹੋ ਗਿਆ ਹੈ। ਦੱਸ ਦੇਈਏ ਕਿ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ 5611 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਪੀੜਤਾਂ ਦੀ ਗਿਣਤੀ 106750 'ਤੇ ਪੁੱਜ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ 4970 ਨਵੇਂ ਮਾਮਲੇ ਸਾਹਮਣੇ ਆਏ ਸਨ।
ਪੜ੍ਹੋ ਇਹ ਵੀ ਖਬਰ - ਬੱਚਿਆਂ ਵਿਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰ ਸਕਦੀਆਂ ਨੇ ਮੋਬਾਇਲ ਲਾਇਬ੍ਰੇਰੀਆਂ
ਵਾਇਰਸ ਦੇ ਵੱਧਦੇ ਮਾਮਲਿਆਂ ਦੇ ਬਾਵਜੂਦ ਰਾਹਤ ਭਰੀ ਵੀ ਖ਼ਬਰ ਹੈ ਕਿ ਇਸ ਮਹਾਮਾਰੀ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 'ਚ ਵੀ ਲਗਾਤਾਰ ਇਜਾਫਾ ਹੋ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ 3,124 ਲੋਕ ਸਿਹਤਮੰਦ ਹੋਏ ਹਨ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਕੁੱਲ ਗਿਣਤੀ 42,298 ਹੋ ਗਈ ਹੈ। ਦੂਜੇ ਪਾਸੇ ਸੂਬਾ ਸਰਕਾਰ ਵੱਲੋਂ ਕੀਤੇ ਅਣਥੱਕ ਯਤਨਾਂ ਸਦਕਾ, ਕੋਵਿਡ -19 ਦੇ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ 78 ਪ੍ਰਤੀਸ਼ਤ ਦਰ ਨਾਲ ਕੋਰੋਨਾ ਵਾਇਰਸ ਵਿਰੁੱਧ ਜੰਗ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਭਾਰਤ 'ਚ ਕੋਰੋਨਾ ਪੀੜਤਾਂ ਦੇ ਠੀਕ ਹੋਣ ਦੀ ਦਰ ਅਮਰੀਕਾ ਨਾਲੋਂ 20 ਗੁਣਾ ਵੱਧ ਗਈ ਹੈ। ਅਮਰੀਕਾ 'ਚ ਜਦੋਂ ਕੋਰੋਨਾ ਨਾਮਕ ਲਾਗ ਦੇ ਕੁਲ ਕੇਸ 1 ਲੱਖ ਹੋਏ ਸਨ, ਉਦੋਂ ਸਿਰਫ਼ 2% ਲੋਕ ਬੀਮਾਰੀ ਤੋਂ ਠੀਕ ਹੋਏ ਸਨ, ਜਦਕਿ ਭਾਰਤ 'ਚ ਲਗਭਗ 40% ਲੋਕ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।
ਪੜ੍ਹੋ ਇਹ ਵੀ ਖਬਰ - ਲਾਕਡਾਊਨ ਇੰਟਰ-ਸਟੇਟ ਮੈਰਿਜ: ਫਰੀਦਕੋਟ ਦਾ ਮੁੰਡਾ ਰਾਜਸਥਾਨ ਤੋਂ ਵਿਆਹ ਕੇ ਲਿਆਇਆ ਲਾੜੀ
ਪੜ੍ਹੋ ਇਹ ਵੀ ਖਬਰ - ਖੇਡ ਰਤਨ ਪੰਜਾਬ ਦੇ : ਭਾਰਤੀ ਗੌਲਫ ਦੀ ਰੂਹ-ਏ-ਰਵਾਂ ‘ਜੀਵ ਮਿਲਖਾ ਸਿੰਘ’
ਵਿਸ਼ਵ ਦੇ ਕਈ ਦੇਸ਼ਾਂ ਦੇ ਮੁਕਾਬਲੇ ਭਾਰਤ 'ਚ ਲੋਕਾਂ ਦੀ ਠੀਕ ਹੋਣ ਦੀ ਦਰ ਕਾਫ਼ੀ ਵੱਧ ਹੈ। ਇਸ ਮਾਮਲੇ ਦੇ ਸਬੰਧ ਵਿਚ ਨੀਤੀ ਕਮਿਸ਼ਨ ਦੇ ਸੀ.ਈ.ਓ. ਅਮਿਤਾਭ ਕਾਂਤ ਵਲੋਂ ਇਕ ਟਵੀਟ ਕੀਤਾ ਗਿਆ ਹੈ, ਜਿਸ ਦੇ ਤਹਿਤ ਉਨ੍ਹਾਂ ਦੱਸਿਆ ਕਿ ਸਾਡੀ ਸਥਿਤੀ ਇਸ ਨਾਲੋਂ ਕਿਤੇ ਬਿਹਤਰ ਹੈ। ਉਨ੍ਹਾਂ ਲਿਖਿਆ ਕਿ ਦੇਸ਼ 'ਚ ਪ੍ਰਤੀ 10 ਲੱਖ ਲੋਕਾਂ 'ਚੋਂ ਸਿਰਫ਼ 2 ਲੋਕਾਂ ਦੀ ਮੌਤ ਹੋ ਰਹੀ ਹੈ, ਜਦਕਿ ਅਮਰੀਕਾ 'ਚ ਇਹ ਗਿਣਤੀ 275 ਅਤੇ ਸਪੇਨ 'ਚ 591 ਹੈ। ਭਾਰਤ 'ਚ ਮੌਤ ਦੀ ਦਰ ਲਗਭਗ 3% ਹੈ ਅਤੇ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਮਾਮਲੇ ਦੇ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਦੇ ਲਈ ਤੁਸੀਂ ਸੁਣ ਸਕਦੇ ਹੋ ਜਗਬਾਣੀ ਪੋਡਕਾਸਟ ਦੀ ਇਹ ਰਿਪੋਰਟ...
ਪੜ੍ਹੋ ਇਹ ਵੀ ਖਬਰ - ਖ਼ਤਰਨਾਕ ਸਾਬਿਤ ਹੋ ਸਕਦੀ ਹੈ ਲਾਕਡਾਊਨ ''ਚ ਦਿੱਤੀ ਛੋਟ (ਵੀਡੀਓ)
ਪੜ੍ਹੋ ਇਹ ਵੀ ਖਬਰ - ਗਰਮੀਆਂ ’ਚ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਣ ਲਈ ਖਾਓ ਤਰਬੂਜ਼, ਹੋਣਗੇ ਕਈ ਫਾਇਦੇ