ਅੰਮ੍ਰਿਤਸਰ ਹਵਾਈ ਅੱਡੇ ’ਤੇ ਇੰਡੀਗੋ ਦੀਆਂ ਉਡਾਣਾਂ ਰੱਦ, ਯਾਤਰੀਆਂ ਨੇ ਕਹਿਰ ਦੀ ਠੰਡ ''ਚ ਬਿਤਾਈ ਰਾਤ
Saturday, Dec 06, 2025 - 12:16 PM (IST)
ਅੰਮ੍ਰਿਤਸਰ (ਇੰਦਰਜੀਤ, ਆਰ. ਗਿੱਲ)-ਅੰਮ੍ਰਿਤਸਰ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ’ਤੇ ਇੰਡੀਗੋ ਦੀਆਂ ਲੱਗਭਗ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਦੱਸਣਯੋਗ ਹੈ ਕਿ ਇੰਡੀਗੋ ਦੇ ਪਾਇਲਟਾਂ ਨੇ ਕੱਲ੍ਹ ਜ਼ਿਆਦਾ ਕੰਮ ਕਾਰਨ ਕਈ ਥਾਵਾਂ ’ਤੇ ਉਡਾਣ ਭਰਨ ’ਚ ਅਸਮਰੱਥਾ ਜ਼ਾਹਿਰ ਕੀਤੀ ਸੀ, ਜਿਸ ਕਾਰਨ ਦੇਸ਼ ਭਰ ’ਚ ਕਈ ਉਡਾਣਾਂ ਵਿਚ ਦੇਰੀ ਹੋਈ ਅਤੇ ਰੱਦ ਕਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਡਿੱਗਿਆ ਤਾਪਮਾਨ, ਇਨ੍ਹਾਂ ਜ਼ਿਲ੍ਹਿਆਂ 'ਚ...
ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਵੀ ਇੰਡੀਗੋ ਦੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਦੱਸਣਾ ਜ਼ਰੂਰੀ ਹੈ ਕਿ ਕੱਲ੍ਹ ਰਾਤ ਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀਆਂ ਨੇ ਉਡਾਣ ਦੀ ਅਨਿਸ਼ਚਿਤਤਾ ਕਾਰਨ ਆਪਣਾ ਗੁੱਸਾ ਜ਼ਾਹਿਰ ਕੀਤਾ, ਜੋ ਦੇਰ ਰਾਤ ਤੱਕ ਜਾਰੀ ਰਹੀ। ਇਸ ਹਾਲਾਤ ’ਚ ਬਹੁਤ ਸਾਰੇ ਯਾਤਰੀਆਂ ਨੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਰਾਤ ਬਿਤਾਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਕਈ ਉਡਾਣਾਂ ਲੇਟ, ਸਾਹਮਣੇ ਆਇਆ ਹੈਰਾਨੀਜਨਕ ਕਾਰਣ
