ਜਹਾਜ਼ ''ਚ ਫ਼ਸੇ ਪੰਜਾਬ ਕਾਂਗਰਸ ਦੇ ਇੰਚਾਰਜ ! ਅੱਧੇ ਘੰਟੇ ਤੱਕ ਨਹੀਂ ਖੁੱਲ੍ਹਿਆ ਦਰਵਾਜ਼ਾ
Thursday, Jun 19, 2025 - 10:21 AM (IST)

ਰਾਏਪੁਰ- ਛੱਤੀਸਗੜ੍ਹ ਦੇ ਰਾਏਪੁਰ ਨਗਰ ਨਿਗਮ ਦੀ ਮੇਅਰ ਮੀਨਲ ਚੌਬੇ ਨੇ ਦਾਅਵਾ ਕੀਤਾ ਕਿ ਬੁੱਧਵਾਰ ਨੂੰ ਦਿੱਲੀ ਤੋਂ ਰਾਏਪੁਰ ਹਵਾਈ ਅੱਡੇ ’ਤੇ ਪਹੁੰਚੇ ਜਹਾਜ਼ ਦਾ ਦਰਵਾਜ਼ਾ ਨਹੀਂ ਖੁੱਲ੍ਹ ਰਿਹਾ ਸੀ, ਜਿਸ ਕਾਰਨ ਯਾਤਰੀ ਇੰਡੀਗੋ ਜਹਾਜ਼ ਵਿਚ 30 ਮਿੰਟ ਤੋਂ ਵੱਧ ਸਮੇਂ ਤੱਕ ਫਸੇ ਰਹੇ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਹੋਰ ਆਗੂ ਵੀ ਜਹਾਜ਼ ਵਿਚ ਮੌਜੂਦ ਸਨ।
ਇਹ ਵੀ ਪੜ੍ਹੋ : ਆ ਗਿਆ ਮਾਨਸੂਨ! ਜਾਰੀ ਹੋ ਗਿਆ IMD ਦਾ Alert, ਇਨ੍ਹਾਂ ਜ਼ਿਲ੍ਹਿਆਂ 'ਚ ਪਏਗਾ ਭਾਰੀ ਮੀਂਹ
ਹਾਲਾਂਕਿ, ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਸ ਘਟਨਾ ਬਾਰੇ ਕੋਈ ਅਧਿਕਾਰਤ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਹੈ। ਚੌਬੇ ਨੇ ਫ਼ੋਨ ’ਤੇ ਦੱਸਿਆ ਕਿ ਦੁਪਹਿਰ 2.20 ਵਜੇ ਰਾਏਪੁਰ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਫਲਾਈਟ ਨੰਬਰ 6ਈ-6312 ਦਾ ਦਰਵਾਜ਼ਾ 30 ਮਿੰਟ ਤੋਂ ਵੱਧ ਸਮੇਂ ਲਈ ਬੰਦ ਰਿਹਾ। ਬਘੇਲ ਨੇ ਦੱਸਿਆ ਕਿ ਦਰਵਾਜ਼ਾ ਖੁੱਲ੍ਹਣ ਤੋਂ ਬਾਅਦ ਯਾਤਰੀ ਸੁਰੱਖਿਅਤ ਬਾਹਰ ਆ ਗਏ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰ ਨੇ ਜਾਰੀ ਕੀਤਾ ਹੁਕਮ, ਇਸ ਦਿਨ ਖੁੱਲ੍ਹਣਗੇ ਸਾਰੇ ਸਕੂਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8