ਮੇਲੇ ''ਚ ਚਾਹ ਪੀ ਰਹੇ 4 ਨੌਜਵਾਨਾਂ ''ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ
Friday, Sep 26, 2025 - 10:46 AM (IST)

ਤਰਨਤਾਰਨ (ਰਮਨ)- ਮੇਲੇ ਦੌਰਾਨ ਚਾਹ ਪੀ ਰਹੇ ਨੌਜਵਾਨਾਂ ਨਾਲ ਮਾਰਕੁੱਟ ਕਰਨ ਅਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਚੱਲਦਿਆਂ ਚਾਰ ਨੌਜਵਾਨ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਹੈ। ਇਸ ਮਾਮਲੇ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਕੁੱਲ 21 ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਕਰ 'ਤਾ ENCOUNTER, 4 ਜਣਿਆਂ ਦੇ ਵੱਜੀਆਂ ਗੋਲੀਆਂ
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਰਾਹਲ-ਚਾਹਲ ਨੇ ਦੱਸਿਆ ਕਿ ਉਹ ਗਿਆਰਵੀਂ ਜਮਾਤ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਰਾ ਸਾਹਿਬ ਵਿਖੇ ਪੜ੍ਹਦਾ ਹੈ, ਬੀਤੀ 23 ਸਤੰਬਰ ਦੀ ਰਾਤ ਕਰੀਬ 10 ਵਜੇ ਜਦੋਂ ਉਹ ਪਿੰਡ ਵਿਚ ਮੇਲੇ ਦੌਰਾਨ ਸੱਤ-ਅੱਠ ਜਾਣੇ ਚਾਹ ਪੀਣ ਲੱਗੇ ਤਾਂ ਉਨ੍ਹਾਂ ਦੇ ਪਿੰਡ ਦੇ ਇਕ ਵਿਅਕਤੀ ਗੁਰਪਾਲ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਰਾਹਲ-ਚਾਹਲ ਸਮੇਤ ਵੀ ਅਣਪਛਾਤੇ ਮੁੰਡੇ ਨਾਲ ਲੈ ਕੇ ਆ ਗਿਆ ਅਤੇ ਉਨ੍ਹਾਂ ਨੂੰ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਨ ਲੱਗ ਪਿਆ। ਵੇਖਦੇ ਹੀ ਵੇਖਦੇ ਗੁਰਪਾਲ ਸਿੰਘ ਨੇ ਆਪਣੀ ਦਸਤੀ ਪਿਸਤੌਲ ਰਾਹੀਂ ਇਕਦਮ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਉਹ ਸਾਰੇ ਆਪਣੀ ਜਾਨ ਬਚਾਉਣ ਲਈ ਮੌਕੇ ਤੋਂ ਦੌੜਨ ਲੱਗੇ ਤਾਂ ਇਸ ਦੇ ਅਣਪਛਾਤੇ ਸਾਥੀਆਂ ਨੇ ਵੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਨ੍ਹਾਂ ਵਿਚੋਂ ਇਕ ਗੋਲੀ ਉਸ ਦੇ ਗਿੱਟੇ ਉਪਰ ਜਾ ਲੱਗੀ ਜਦਕਿ ਇਸ ਗੋਲੀਆਂ ਨਾਲ ਉਸਦੇ ਸਾਥੀ ਸਤਨਾਮ ਸਿੰਘ ਕਿਸ਼ਨਦੀਪ ਸਿੰਘ ਦੀਆਂ ਲੱਤਾਂ ਵਿਚ ਵੀ ਜਾ ਲੱਗੀ। ਸਾਰੇ ਖੂਨ ਨਾਲ ਲੱਥ ਪੱਥ ਹੋ ਕੇ ਡਿੱਗ ਪਏ, ਜਿਸ ਤੋਂ ਬਾਅਦ ਮੌਕੇ ਤੋਂ ਉਕਤ ਸਾਰੇ ਮੁਲਜ਼ਮ ਫਰਾਰ ਹੋਣ ਵਿਚ ਕਾਮਯਾਬ ਹੋ ਗਏ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ DC ਦੇ ਵੱਡੇ ਹੁਕਮ, ਇਨ੍ਹਾਂ ਕਿਸਾਨਾਂ ਨੂੰ ਨਹੀਂ ਦਿੱਤੀ ਜਾਵੇਗੀ ਠੇਕੇ 'ਤੇ ਪੰਚਾਇਤੀ ਜ਼ਮੀਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸ੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਗੁਰਪਾਲ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਰਾਹਲ-ਚਾਹਲ ਤੋਂ ਇਲਾਵਾ ਵੀ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਹੜ੍ਹਾਂ ਦੌਰਾਨ ਅੰਮ੍ਰਿਤਪਾਲ ਸਿੰਘ ਦਾ ਵੱਡਾ ਐਲਾਨ, ਕਿਹਾ- ਨਹੀਂ ਲਵਾਂਗਾ ਕੋਈ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8