ਚੰਡੀਗੜ੍ਹ ''ਚ ਹੋਟਲ ਮਾਲਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੁਲਸ ਨੇ ਸੀਲ ਕੀਤਾ ਇਲਾਕਾ
Wednesday, Nov 05, 2025 - 12:41 PM (IST)
ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-38ਸੀ 'ਚ ਇਕ ਹੋਟਲ ਮਾਲਕ ਦੇ ਘਰ ਅੰਨ੍ਹੇਵਾਹ ਗੋਲੀਆਂ ਚੱਲਣ ਦੀ ਖ਼ਬਰ ਪ੍ਰਾਪਤ ਹੋਈ ਹੈ। ਫਿਲਹਾਲ ਪੁਲਸ ਥਾਣਾ-39 ਦੇ ਇੰਚਾਰਜ ਇੰਸਪੈਕਟਰ ਰਾਮਦਿਆਲ ਆਪਣੀ ਟੀਮ ਨਾਲ ਮੌਕੇ 'ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਸੈਕਟਰ-38ਸੀ ਸਥਿਕ ਕੋਠੀ 'ਤੇ ਅਣਪਛਾਤੇ ਬਦਮਾਸ਼ਾਂ ਨੇ ਫਾਇਰਿੰਗ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਦੇ 9 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ ਜਾਰੀ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਪੁਲਸ ਦੀ ਜਾਂਚ ਮੁਤਾਬਕ ਬਦਮਾਸ਼ਾਂ ਨੇ ਕੋਠੀ 'ਤੇ ਲਗਾਤਾਰ 4 ਰਾਊਂਡ ਫਾਇਰ ਕੀਤੇ, ਹਾਲਾਂਕਿ ਇਸ ਵਾਰਦਾਤ ਦੌਰਾਨ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਪਤਾ ਲੱਗਾ ਹੈ ਕਿ ਜਿਸ ਕੋਠੀ 'ਤੇ ਫਾਇਰਿੰਗ ਹੋਈ ਹੈ, ਉਹ ਮਨਜੀਤ ਨਾਂ ਦੇ ਵਿਅਕਤੀ ਦੀ ਹੈ, ਜਿਸ ਦਾ ਮੋਹਾਲੀ 'ਚ ਇਕ ਹੋਟਲ ਹੈ। ਫਾਇਰਿੰਗ ਦੇ ਕਾਰਨਾਂ ਅਤੇ ਬਦਮਾਸ਼ਾਂ ਦੀ ਪਛਾਣ ਦਾ ਫਿਲਹਾਲ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਸ ਨੇ ਇਲਾਕੇ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ 'ਤੇ ਨਾਕੇਬੰਦੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ FIR ਦਰਜ, ਜਾਣੋ ਕਿਉਂ ਹੋਈ ਕਾਰਵਾਈ
ਨਾਲ ਹੀ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਵੀ ਖੰਘਾਲਿਆ ਜਾ ਰਿਹਾ ਹੈ ਤਾਂ ਜੋ ਹਮਲਾਵਰਾਂ ਦੇ ਆਉਣ-ਜਾਣ ਦੇ ਰਾਹ ਦਾ ਪਤਾ ਲਾਇਆ ਜਾ ਸਕੇ। ਪੁਲਸ ਦਾ ਕਹਿਣਾ ਹੈ ਕਿ ਅਜੇ ਤੱਕ ਇਸ ਗੱਲ ਦਾ ਪਤਾ ਨਹੀਂ ਲੱਗਾ ਹੈ ਕਿ ਫਾਇਰਿੰਗ ਦਾ ਮਕਸਦ ਡਰਾਉਣ-ਧਮਕਾਉਣ ਲਈ ਕੀਤਾ ਗਿਆ ਸੀ ਜਾਂ ਫਿਰ ਕੋਈ ਪੁਰਾਣੀ ਰੰਜਿਸ਼ ਸੀ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
